15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਯੂਥ ਕਾਂਗਰਸ ਚੋਣਾਂ ’ਚ ਬਲੀ ਸਿੰਘ ਉਸਮਾਨ ਵਾਲਾ ਹਲਕਾ ਫਿਰੋਜ਼ਪੁਰ ਸ਼ਹਿਰੀ ਦੇ ਪ੍ਰਧਾਨ ਬਣੇ

Ad Position 21
No active advertisement
ਅਜੀਤ ਡੈਸਕ 25-06-2026
ਮੱਲਾਂਵਾਲਾ , 24 ਜੂਨ (ਬਲਬੀਰ ਸਿੰਘ ਜੋਸਨ )-ਯੂਥ ਕਾਂਗਰਸ ਦੀਆਂ ਹੋਈਆਂ ਜਥੇਬੰਦੀ ਚੋਣਾਂ ਵਿਚ ਬਲੀ ਸਿੰਘ ਉਸਮਾਨ ਵਾਲਾ ਨੇ ਸ਼ਾਨਦਾਰ ਜਿੱਤ ਦਰਜ ਕਰਦਿਆਂ ਹਲਕਾ ਫਿਰੋਜ਼ਪੁਰ ਸ਼ਹਿਰੀ ਦੇ ਪ੍ਰਧਾਨ ਦਾ ਅਹੁਦਾ ਹਾਸਲ ਕੀਤਾ ਹੈ । ਇਸ ਚੋਣ ਨਤੀਜੇ ਐਲਾਨ ਹੋਣ ਤੋਂ ਬਾਅਦ ਕਾਂਗਰਸੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਅਤੇ ਸਮਰਥਕਾਂ ਵਲੋਂ ਜਿੱਤ ਦਾ ਜਸ਼ਨ ਮਨਾਇਆ ਜਾ ਰਿਹਾ ਹੈ ਅਤੇ ਜੇਤੂ ਉਮੀਦਵਾਰਾ ਦੇ ਘਰਾਂ ’ਚ ਵਿਆਹ ਵਰਗਾ ਮਾਹੌਲ ਬਣਿਆ ਹੋਇਆ ਹੈ। ਇਸ ਮੌਕੇ ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਚੋਣਾਂ ਵਿਚ ਜਿੱਤ ਪ੍ਰਾਪਤ ਕਰਨ ਵਾਲੇ ਯੂਥ ਕਾਂਗਰਸ ਦੇ ਜੇਤੂ ਅਹੁਦੇਦਾਰਾਂ ਦਾ ਮੂੰਹ ਮਿੱਠਾ ਕਰਵਾ ਕੇ ਉਨ੍ਹਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਨੌਜਵਾਨ ਆਗੂਆਂ ਦੀ ਇਹ ਜਿੱਤ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕਰੇਗੀ ਅਤੇ ਨੌਜਵਾਨਾਂ ਦੀ ਆਵਾਜ਼ ਨੂੰ ਬੁਲੰਦ ਕਰਨ ਵਿਚ ਅਹਿਮ ਭੂਮਿਕਾ ਨਿਭਾਏਗੀ। ਯੂਥ ਚੋਣ ਨਤੀਜਿਆਂ ਅਨੁਸਾਰ ਬਲੀ ਸਿੰਘ ਉਸਮਾਨ ਵਾਲਾ ਨੇ ਸਭ ਤੋਂ ਵੱਧ ਵੋਟਾਂ ਹਾਸਲ ਕਰਕੇ ਪ੍ਰਧਾਨਗੀ ਦਾ ਅਹੁਦਾ ਜਿੱਤਿਆ। ਉਨ੍ਹਾਂ ਦੀ ਜਿੱਤ ਨੂੰ ਨੌਜਵਾਨ ਵਰਕਰਾਂ ਦੇ ਭਰੋਸੇ ਅਤੇ ਮਿਹਨਤ ਦਾ ਨਤੀਜਾ ਦੱਸਿਆ ਹੈ। ਇਸੇ ਦੌਰਾਨ ਸੀਨੀਅਰ ਕਾਂਗਰਸੀ ਆਗੂ ਬਿੱਟੂ ਸਾਂਗਾ ਦੇ ਫਰਜ਼ੰਦ ਉਦੇਬੀਰ ਸਾਂਗਾ ਵੀ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਯੂਥ ਕਾਂਗਰਸ ਦੇ ਜ਼ਿਲ੍ਹਾ ਜਨਰਲ ਸਕੱਤਰ ਚੁਣੇ ਗਏ। ਉਨ੍ਹਾਂ ਦੀ ਨਿਯੁਕਤੀ ਨਾਲ ਸਮਰਥਕਾਂ ਵਿਚ ਖੁਸ਼ੀ ਦਾ ਮਾਹੌਲ ਹੈ। ਪਾਰਟੀ ਆਗੂਆਂ ਨੇ ਨਵ-ਚੁਣੇ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਨੌਜਵਾਨਾਂ ਦੇ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਲਈ ਸਰਗਰਮ ਭੂਮਿਕਾ ਨਿਭਾਉਣਗੇ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ ਦੇ 97580 ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਰੋਧਕ ਬੂੰਦਾਂ- ਏ.ਡੀ.ਸੀ. ਅਗਲੀ ਖ਼ਬਰ ਭਾਕਿਯੂ ਲੱਖੋਵਾਲ ਵਲੋਂ ਕਿਸਾਨੀ ਮੁੱਦਿਆਂ ਅਤੇ ਗੁਰੂਹਰਸਹਾਏ ਧਰਨੇ ਸੰਬੰਧੀ ਸਰਕਾਰ ਤੇ ਪੁਲਿਸ ਖ਼ਿਲਾਫ਼ ਸਖ਼ਤ ਰੁਖ਼
Ad Position 24