ਫ਼ਿਰੋਜ਼ਪੁਰ, 24 ਜੂਨ (ਕੁਲਬੀਰ ਸਿੰਘ ਸੋਢੀ)-ਅਮਨਦੀਪ ਹਸਪਤਾਲ ਫ਼ਿਰੋਜ਼ਪੁਰ ਨੇ ਉਜਾਲਾ ਸਿਗਨਸ ਨਾਲ ਸਾਂਝੀਦਾਰੀ ਵਿਚ ਯੋਗ ਲਾਭਪਾਤਰੀਆਂ ਲਈ ‘ਆਯੁਸ਼ਮਾਨ ਭਾਰਤ’ ਅਤੇ ‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਦੀ ਸ਼ੁਰੂਆਤ ਕੀਤੀ ਹੈ। ਇਸ ਯੋਜਨਾ ਅਧੀਨ ਆਉਣ ਵਾਲੇ ਮਰੀਜ਼ ਹੁਣ ਹਸਪਤਾਲ ਵਿਚ ਪ੍ਰਵਾਨਿਤ ਇਲਾਜ ਪ੍ਰਕਿਰਿਆਵਾਂ ਲਈ ਨਕਦ ਰਹਿਤ ਇਲਾਜ ਦੀ ਸਹੂਲਤ ਲੈ ਸਕਦੇ ਹਨ। ਫ਼ਿਰੋਜ਼ਪੁਰ ਦੇ ਮੋਗਾ ਰੋਡ ’ਤੇ ਸਥਿਤ ਅਮਨਦੀਪ ਹਸਪਤਾਲ, ਮੈਡੀਕਲ ਖੇਤਰ ਵਿਚ ਨਵੇਂ ਮਾਪਦੰਡ ਸਥਾਪਿਤ ਕਰਨ ਨੂੰ ਜਾਰੀ ਰੱਖਦਿਆਂ ਭਾਈਚਾਰੇ ਨੂੰ ਅਤਿ-ਆਧੁਨਿਕ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਲਈ ਨਿਰੰਤਰ ਯਤਨਸ਼ੀਲ ਹੈ। ਉਜਾਲਾ ਸਿਗਨਸ ਦੇ ਸਹਿਯੋਗ ਨਾਲ ਚੱਲ ਰਹੇ ਅਮਨਦੀਪ ਹਸਪਤਾਲ ਦੀ ਡਾਇਰੈਕਟਰ ਡਾ.ਅਮਨਦੀਪ ਕੌਰ ਨੇ ਕਿਹਾ ਆਯੁਸ਼ਮਾਨ ਭਾਰਤ ਯੋਜਨਾ ਦਾ ਮੁੱਖ ਮਕਸਦ ਹਰ ਵਰਗ ਤੱਕ ਸਿਹਤ ਸੇਵਾਵਾਂ ਦੀ ਪਹੁੰਚ ਬਣਾਉਣਾ ਹੈ। ਅਮਨਦੀਪ ਹਸਪਤਾਲ ਦੀ ਇਹ ਸਾਂਝੀਦਾਰੀ ਲੋੜਵੰਦ ਪਰਿਵਾਰਾਂ ਨੂੰ ਕਫ਼ਾਇਤੀ ਅਤੇ ਮਿਆਰੀ ਇਲਾਜ ਪ੍ਰਦਾਨ ਕਰਨ ਦੀ ਸਾਡੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦੀ ਹੈ। ਅਸੀਂ ਮਿਲ ਕੇ ਇਹ ਯਕੀਨੀ ਬਣਾ ਰਹੇ ਹਾਂ ਕਿ ਕਿਸੇ ਵੀ ਮਰੀਜ਼ ਨੂੰ ਪੈਸੇ ਦੀ ਕਮੀ ਕਾਰਨ ਇਲਾਜ ਵਿਚ ਦੇਰੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਮਰੀਜ਼ ਆਪਣੀ ਯੋਗਤਾ ਦੀ ਜਾਂਚ ਅਤੇ ਦਾਖ਼ਲਾ ਪ੍ਰਕਿਰਿਆ ਦੀ ਜਾਣਕਾਰੀ ਲਈ ਆਪਣੇ ਆਯੁਸ਼ਮਾਨ ਕਾਰਡ ਅਤੇ ਆਧਾਰ ਕਾਰਡ/ਆਈ.ਡੀ. ਨਾਲ ਅਮਨਦੀਪ ਹਸਪਤਾਲ ਫ਼ਿਰੋਜ਼ਪੁਰ ਵਿਖੇ ਬਣੇ ‘ਆਯੁਸ਼ਮਾਨ ਹੈਲਪ ਡੈਸਕ’ ’ਤੇ ਸੰਪਰਕ ਕਰ ਸਕਦੇ ਹਨ ।