09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਸਿਹਤ ਵਿਭਾਗ ਦੀ ਡਰੱਗ ਸ਼ਾਖਾ ਵਲੋਂ ਮੈਡੀਕਲ ਸਟੋਰਾਂ ਦੀ ਅਚਨਚੇਤ ਚੈਕਿੰਗ

Ad Position 21
No active advertisement
ਅਜੀਤ ਡੈਸਕ 26-06-2026
ਫਾਜ਼ਿਲਕਾ, 25 ਜੂਨ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਸੂਬੇ ਵਿਚੋਂ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕਰਨ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸੇ ਮਿਸ਼ਨ ਤਹਿਤ ਪਾਬੰਦੀ ਸ਼ੁਦਾ ਦਵਾਈਆਂ ਦੀ ਵਿੱਕਰੀ ’ਤੇ ਨਕੇਲ ਕੱਸਣ ਲਈ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਪੰਜਾਬ ਸਰਕਾਰ ਦੀ ‘ਨਸ਼ਿਆਂ ਖ਼ਿਲਾਫ਼ ਜੰਗ’ ਮੁਹਿੰਮ ਦੇ ਅੰਤਰਗਤ ਸਿਵਲ ਸਰਜਨ ਡਾ.ਕਵਿਤਾ ਸਿੰਘ ਅਤੇ ਅਸਿਸਟੈਂਟ ਕਮਿਸ਼ਨਰ ਅਮਿੱਤ ਦੁੱਗਲ ਦੇ ਨਿਰਦੇਸ਼ਾਂ ’ਤੇ ਇਕ ਵਿਸ਼ੇਸ਼ ਟੀਮ ਦਾ ਗਠਨ ਕੀਤਾ ਗਿਆ। ਇਸ ਟੀਮ ਦੀ ਅਗਵਾਈ ਜ਼ੋਨਲ ਲਾਇਸੈਂਸਿੰਗ ਅਥਾਰਿਟੀ ਫ਼ਿਰੋਜ਼ਪੁਰ ਦੇ ਲਖਵੰਤ ਸਿੰਘ ਅਤੇ ਡਰੱਗ ਕੰਟਰੋਲ ਅਫ਼ਸਰ ਹਰਜਿੰਦਰ ਸਿੰਘ ਵਲੋਂ ਕੀਤੀ ਗਈ। ਪੁਲਿਸ ਵਿਭਾਗ ਦੇ ਸਹਿਯੋਗ ਨਾਲ ਕੀਤੀ ਗਈ ਇਸ ਸੰਯੁਕਤ ਕਾਰਵਾਈ ਦੌਰਾਨ ਫਾਜ਼ਿਲਕਾ ਸ਼ਹਿਰੀ ਅਤੇ ਖੂਈ ਖੇੜਾ ਦੇ ਆਸ-ਪਾਸ ਦੇ ਖੇਤਰਾਂ ਵਿਚ ਕੁੱਲ 11 ਮੈਡੀਕਲ ਸਟੋਰਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ 3 ਮੈਡੀਕਲ ਸਟੋਰਾਂ ’ਤੇ ਦਵਾਈਆਂ ਦੀ ਖ਼ਰੀਦ-ਵੇਚ ਦਾ ਰਿਕਾਰਡ ਸਹੀ ਨਹੀਂ ਪਾਇਆ ਗਿਆ। ਇਸ ਤੋਂ ਇਲਾਵਾ ਨਸ਼ੇ ਵਜੋਂ ਵਰਤੀਆਂ ਜਾਣ ਵਾਲੀਆਂ 8,056 ਗੋਲੀਆਂ ਅਤੇ 40 ਕੈਪਸੂਲ ਬਰਾਮਦ ਹੋਣ ਕਾਰਨ ਇਨ੍ਹਾਂ ਦਵਾਈਆਂ ਨੂੰ ਡਰੱਗਜ਼ ਐਂਡ ਕਾਸਮੈਟਿਕਸ ਐਕਟ ਤਹਿਤ ਜ਼ਬਤ ਕਰ ਲਿਆ ਗਿਆ ਹੈ। ਟੀਮ ਵਲੋਂ ਕੁੱਲ 7 ਮੈਡੀਕਲ ਸਟੋਰਾਂ ’ਤੇ ‘ਰੂਲ 65’ ਦੀ ਉਲੰਘਣਾ ਵੀ ਪਾਈ ਗਈ। ਸਿਵਲ ਸਰਜਨ ਡਾ. ਕਵਿਤਾ ਸਿੰਘ ਨੇ ਸਪਸ਼ਟ ਸ਼ਬਦਾਂ ’ਚ ਕਿਹਾ ਕਿ ਡਰੱਗ ਐਂਡ ਕਾਸਮੈਟਿਕਸ ਐਕਟ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਿਸੇ ਵੀ ਕੀਮਤ ’ਤੇ ਨਰਮੀ ਨਹੀਂ ਵਰਤੀ ਜਾਵੇਗੀ। ਇਸ ਸਬੰਧ ’ਚ ਜ਼ੋਨਲ ਲਾਇਸੈਂਸਿੰਗ ਅਥਾਰਿਟੀ ਲਖਵੰਤ ਸਿੰਘ ਨੇ ਸਿਵਲ ਸਰਜਨ ਦਫ਼ਤਰ ਵਿਖੇ ਡਰੱਗ ਕੰਟਰੋਲ ਅਫ਼ਸਰਾਂ ਅਤੇ ਸਬੰਧਿਤ ਸਟਾਫ਼ ਨਾਲ ਇਕ ਅਹਿਮ ਬੈਠਕ ਕੀਤੀ, ਜਿਸ ਵਿਚ ਹਰਜਿੰਦਰ ਸਿੰਘ, ਓਂਕਾਰ ਸਿੰਘ ਅਤੇ ਸੁਖਦੇਵ ਸਿੰਘ ਹਾਜ਼ਰ ਸਨ। ਉਨ੍ਹਾਂ ਦੱਸਿਆ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨ ਮੁਤਾਬਿਕ ਸਖ਼ਤ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। ਉਨ੍ਹਾਂ ਕੈਮਿਸਟਾਂ ਅਤੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਦਵਾਈਆਂ ਦੀ ਖ਼ਰੀਦ-ਵੇਚ ਦਾ ਪੂਰਾ ਰਿਕਾਰਡ ਰੱਖਿਆ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਪਾਬੰਦੀ ਸ਼ੁਦਾ ਦਵਾਈ ਦਾ ਭੰਡਾਰਨ ਨਾ ਕੀਤਾ ਜਾਵੇ। ਵਿਭਾਗ ਨੇ ਸਾਫ਼ ਕੀਤਾ ਹੈ ਕਿ ਆਉਣ ਵਾਲੇ ਦਿਨਾਂ ਵਿਚ ਵੀ ਇਹ ਚੈਕਿੰਗ ਮੁਹਿੰਮ ਇਸੇ ਤਰ੍ਹਾਂ ਜਾਰੀ ਰਹੇਗੀ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ (ਬ) ਵਲੋਂ ਸ਼ਹਿਰੀ ਹਲਕੇ ’ਚ ਬੀ.ਸੀ. ਵਿੰਗ ਦੇ 10 ਸਰਕਲ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਮੌਨਸੂਨ ਸੀਜ਼ਨ ਹੋਣ ਤੋਂ ਪਹਿਲਾਂ ਸ਼ਹਿਰ ਦੇ ਬਰਸਾਤੀਆਂ ਦੀ ਕਰਵਾਈ ਸਫ਼ਾਈ *ਮੌਨਸੂਨ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਫ਼ਿਰੋਜ਼ਪੁਰ...
Ad Position 24