09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਨਗਰ ਕੌਂਸਲ ਗੁਰੂਹਰਸਹਾਏ ਚੋਣਾਂ 15 ਵਾਰਡਾਂ ’ਚ 99 ਉਮੀਦਵਾਰਾਂ ਵਿਚਾਲੇ ਹੋਵੇਗਾ ਮੁਕਾਬਲਾ

Ad Position 21
No active advertisement
ਅਜੀਤ ਡੈਸਕ 26-06-2026
ਗੁਰੂਹਰਸਹਾਏ, 25 ਜੂਨ (ਕਪਿਲ ਕੰਧਾਰੀ)– 5 ਜੁਲਾਈ ਨੂੰ ਹੋਣ ਵਾਲੀਆਂ ਨਗਰ ਕੌਂਸਲ ਗੁਰੂਹਰਸਹਾਏ ਦੀਆਂ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ ਵੀਰਵਾਰ ਨੂੰ ਸਮਾਪਤ ਹੋ ਗਈ। ਐਸ.ਡੀ.ਐਮ-ਕਮ-ਰਿਟਰਨਿੰਗ ਅਫ਼ਸਰ ਹਰਦੀਪ ਸਿੰਘ ਵਲੋਂ ਜਾਰੀ ਕੀਤੀ ਗਈ ਸੂਚੀ ਅਨੁਸਾਰ ਨਗਰ ਕੌਂਸਲ ਦੇ 15 ਵਾਰਡਾਂ ਲਈ ਕੁੱਲ 99 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ।ਜਾਰੀ ਸੂਚੀ ਮੁਤਾਬਕ ਆਮ ਆਦਮੀ ਪਾਰਟੀ, ਕਾਂਗਰਸ, ਸ਼੍ਰੋਮਣੀ ਅਕਾਲੀ ਦਲ, ਭਾਰਤੀ ਜਨਤਾ ਪਾਰਟੀ ਅਤੇ ਆਜ਼ਾਦ ਉਮੀਦਵਾਰਾਂ ਵਿਚਾਲੇ ਕਈ ਵਾਰਡਾਂ ਵਿਚ ਸਿੱਧਾ ਅਤੇ ਦਿਲਚਸਪ ਮੁਕਾਬਲਾ ਦੇਖਣ ਨੂੰ ਮਿਲੇਗਾ। ਕਈ ਵਾਰਡਾਂ ਵਿਚ ਚਾਰ ਤੋਂ ਸੱਤ ਉਮੀਦਵਾਰ ਮੈਦਾਨ ਵਿੱਚ ਹੋਣ ਕਾਰਨ ਚੋਣੀ ਮੁਕਾਬਲਾ ਕਾਫ਼ੀ ਰੋਚਕ ਬਣ ਗਿਆ ਹੈ। ਚੋਣ ਅਧਿਕਾਰੀਆਂ ਅਨੁਸਾਰ ਨਾਮਜ਼ਦਗੀ ਪੱਤਰਾਂ ਦੀ ਜਾਂਚ 26 ਜੂਨ ਨੂੰ ਕੀਤੀ ਜਾਵੇਗੀ, ਜਦਕਿ 27 ਜੂਨ ਨੂੰ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਸਕਣਗੇ।
ਰਿਟਰਨਿੰਗ ਅਫ਼ਸਰ ਹਰਦੀਪ ਸਿੰਘ ਨੇ ਕਿਹਾ ਕਿ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਮੁੱਚੀ ਚੋਣ ਪ੍ਰਕਿਰਿਆ ਨੂੰ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ ਅਗਲੀ ਖ਼ਬਰ ਸਿਹਤ ਕਰਮੀਆਂ ਅਤੇ ਬਰੀਡਿੰਗ ਚੈੱਕਰ ਘਰ-ਘਰ ਜਾ ਕਰ ਰਹੇ ਐਂਟੀ ਲਾਰਵਾ ਗਤੀਵਿਧੀਆਂ ਸ਼ਹਿਰ ’ਚ ਡੇਂਗੂ ਦਾ ਫ਼ਿਲਹਾਲ ਕੋਈ ਕੇਸ...
Ad Position 24