09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

Ad Position 21
No active advertisement
ਅਜੀਤ ਡੈਸਕ 26-06-2026
ਫਾਜ਼ਿਲਕਾ, 25 ਜੂਨ (ਦਵਿੰਦਰ ਪਾਲ ਸਿੰਘ)-ਥਾਣਾ ਖੂਈਆਂ ਸਰਵਰ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਭਗਵਾਨ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਸ਼ੱਕੀ ਪੁਰਸ਼ਾਂ ਅਤੇ ਵਾਹਨਾਂ ਦੀ ਚੈਕਿੰਗ ਦੇ ਸਬੰਧ ’ਚ ਗਸ਼ਤ ਕਰ ਰਹੀ ਸੀ। ਜਦੋਂ ਪੁਲਿਸ ਪਾਰਟੀ ਪਿੰਡ ਕੱਲਰ ਖੇੜਾ ਤੋਂ ਉਸਮਾਨ ਖੇੜਾ ਵੱਲ ਜਾ ਰਹੀ ਸੀ ਤਾਂ ਇਕ ਵਿਅਕਤੀ ਪੈਦਲ ਆਉਂਦਾ ਦਿਖਾਈ ਦਿੱਤਾ। ਜਿਸ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਇਕ ਮੋਮੀ ਲਿਫ਼ਾਫ਼ਾ ਝਾੜੀਆਂ ਵਿਚ ਸੁੱਟ ਦਿੱਤਾ ਅਤੇ ਖਿਸਕਣ ਦੀ ਕੋਸ਼ਿਸ਼ ਕੀਤੀ। ਪੁਲਿਸ ਵਲੋਂ ਉਸ ਨੂੰ ਕਾਬੂ ਕਰਕੇ ਪੁੱਛਗਿੱਛ ਕਰਨ ’ਤੇ ਉਸ ਦੀ ਪਛਾਣ ਗੋਬਿੰਦ ਰਾਮ ਪੁੱਤਰ ਮੋਤੀ ਰਾਮ ਵਾਸੀ ਤੂਤਵਾਲਾ ਵਜੋਂ ਹੋਈ। ਮੋਮੀ ਲਿਫ਼ਾਫ਼ੇ ਦੀ ਤਲਾਸ਼ੀ ਦੌਰਾਨ 6 ਪੱਤੇ ਨਸ਼ੀਲੀਆਂ ਗੋਲੀਆਂ ਦੇ ਬਰਾਮਦ ਹੋਏ, ਜਿਨ੍ਹਾਂ ਵਿਚ ਕੁੱਲ 60 ਗੋਲੀਆਂ ਸਨ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
Ad Position 22
No active advertisement
ਪਿਛਲੀ ਖ਼ਬਰ ਟਾਂਗਰਾ ਨੇੜੇ ਨੌਜਵਾਨ ਕੋਲੋਂ 9 ਐੱਮ. ਐੱਮ. ਪਿਸਤੌਲ ਤੇ ਤਿੰਨ ਜ਼ਿੰਦਾ ਕਾਰਤੂਸ ਬਰਾਮਦ ਅਗਲੀ ਖ਼ਬਰ ਨਿਸ਼ੁਲਕ ਯੋਗਾ ਕਲਾਸ ਵਿਚ ਉਪ ਵੈਦ ਰਾਜਾ ਗਰੋਵਰ ਨੂੰ ਨਿਪਾਲ ਸਨਮਾਨ ਲਈ ਦਿੱਤੀ ਵਧਾਈ
Ad Position 24