ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਦੋ ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਕਾਰਨ ਸਫ਼ਾਈ ਸੇਵਕਾਂ ਵਲੋਂ ਨਗਰ ਕੌਂਸਲ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 27-06-2026
ਫ਼ਿਰੋਜ਼ਪੁਰ, 26 ਜੂਨ (ਰਾਕੇਸ਼ ਚਾਵਲਾ)-ਨਗਰ ਕੌਂਸਲ ਦੇ ਸਫ਼ਾਈ ਕਰਮਚਾਰੀਆਂ ਨੇ ਦੋ ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਦੇ ਰੋਸ ਵਜੋਂ ਨਗਰ ਕੌਂਸਲ ਦਫ਼ਤਰ ਅੱਗੇ ਧਰਨਾ ਦੇ ਕੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਕਰਮਚਾਰੀਆਂ ਨੇ ਕਿਹਾ ਕਿ 26 ਤਰੀਕ ਹੋਣ ਦੇ ਬਾਵਜੂਦ ਉਨ੍ਹਾਂ ਨੂੰ ਮਈ ਅਤੇ ਜੂਨ ਮਹੀਨੇ ਦੀ ਤਨਖ਼ਾਹ ਨਹੀਂ ਮਿਲੀ ਜਿਸ ਕਾਰਨ ਘਰ ਦਾ ਗੁਜ਼ਾਰਾ ਚਲਾਉਣਾ ਮੁਸ਼ਕਲ ਹੋ ਗਿਆ ਹੈ ਅਤੇ ਕਰਜ਼ਾ ਲੈ ਕੇ ਪਰਿਵਾਰ ਪਾਲਣਾ ਪੈ ਰਿਹਾ ਹੈ। ਧਰਨੇ ਦੌਰਾਨ ਕਰਮਚਾਰੀ ਗੁਲਸ਼ਨ ਕੁਮਾਰ ਨੇ ਕਿਹਾ ਕਿ ਪ੍ਰਸ਼ਾਸਨ ਵਲੋਂ ਹਰ ਵਾਰ ਨਵੀਆਂ ਤਰੀਕਾਂ ਦੇ ਕੇ ਲਾਰੇ ਲਗਾਏ ਜਾਂਦੇ ਹਨ। ਕਦੇ 15 ਤਰੀਕ, ਕਦੇ 20 ਤਰੀਕ ਦਾ ਭਰੋਸਾ ਦਿੱਤਾ ਗਿਆ, ਪਰ ਅਜੇ ਤੱਕ ਕਿਸੇ ਦੇ ਖਾਤੇ ਵਿਚ ਤਨਖ਼ਾਹ ਨਹੀਂ ਪਹੁੰਚੀ। ਉਨ੍ਹਾਂ ਕਿਹਾ ਕਿ ਜੇਕਰ ਜਲਦ ਤਨਖ਼ਾਹਾਂ ਜਾਰੀ ਨਾ ਕੀਤੀਆਂ ਗਈਆਂ ਤਾਂ ਉਹ ਆਪਣਾ ਸੰਘਰਸ਼ ਹੋਰ ਤੇਜ਼ ਕਰਦੇ ਹੋਏ ਸੜਕਾਂ ’ਤੇ ਉੱਤਰਨਗੇ, ਜਿਸ ਦੀ ਪੂਰੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ। ਕਰਮਚਾਰੀਆਂ ਨੇ ਇਹ ਵੀ ਦੋਸ਼ ਲਗਾਇਆ ਕਿ ਨਗਰ ਕੌਂਸਲ ਦੇ ਅਧਿਕਾਰੀਆਂ ਨੇ ਉਨ੍ਹਾਂ ਦੀ ਕੋਈ ਸਾਰ ਨਹੀਂ ਲਈ। ਉਨ੍ਹਾਂ ਕਿਹਾ ਕਿ ਈ.ਓ ਮੈਡਮ ਸਿਰਫ਼ ਸਮਾਂ ਬਿਤਾ ਰਹੇ ਹਨ ਅਤੇ ਕਰਮਚਾਰੀਆਂ ਦੀਆਂ ਮੁਸ਼ਕਲਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਇਸ ਮਾਮਲੇ ਸਬੰਧੀ ਨਗਰ ਕੌਂਸਲ ਦੇ ਸੁਪਰਡੈਂਟ ਸੁਖਪਾਲ ਸਿੰਘ ਨੇ ਕਿਹਾ ਕਿ ਕਰਮਚਾਰੀਆਂ ਦੀ ਮੰਗ ਜਾਇਜ਼ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਜੀ.ਐੱਸ.ਟੀ ਦੀ ਅਪ੍ਰੈਲ ਅਤੇ ਮਈ ਮਹੀਨੇ ਦੀ ਰਾਸ਼ੀ ਹਾਲੇ ਤੱਕ ਨਗਰ ਕੌਂਸਲ ਨੂੰ ਪ੍ਰਾਪਤ ਨਹੀਂ ਹੋਈ। ਜਿਸ ਕਾਰਨ ਤਨਖ਼ਾਹਾਂ ਜਾਰੀ ਕਰਨ ਵਿਚ ਦੇਰੀ ਹੋਈ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਜਿਵੇਂ ਹੀ ਸਰਕਾਰ ਵਲੋਂ ਰਾਸ਼ੀ ਪ੍ਰਾਪਤ ਹੋਵੇਗੀ, ਉਸੇ ਸਮੇਂ ਕਰਮਚਾਰੀਆਂ ਦੀਆਂ ਬਕਾਇਆ ਤਨਖ਼ਾਹਾਂ ਜਾਰੀ ਕਰ ਦਿੱਤੀਆਂ ਜਾਣਗੀਆਂ। ਉਨ੍ਹਾਂ ਇਹ ਵੀ ਕਿਹਾ ਕਿ ਮੁੱਖ ਦਫ਼ਤਰ ਚੰਡੀਗੜ੍ਹ ਨਾਲ ਲਗਾਤਾਰ ਸੰਪਰਕ ਬਣਿਆ ਹੋਇਆ ਹੈ ਅਤੇ ਰਾਸ਼ੀ ਜਲਦੀ ਆਉਣ ਦੀ ਸੰਭਾਵਨਾ ਹੈ।
Ad Position 22
No active advertisement
ਪਿਛਲੀ ਖ਼ਬਰ ਕਬਾੜ ਦੀ ਦੁਕਾਨ ਨੂੰ ਲੱਗੀ ਅੱਗ, ਲੱਖਾਂ ਰੁਪਏ ਦਾ ਸਾਮਾਨ ਸੜਿਆ ਅਗਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਪ੍ਰਧਾਨਗੀ ਹੇਠ ਅਹਿਮ ਮੀਟਿੰਗ
Ad Position 24
No active advertisement