ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਏ.ਡੀ.ਸੀ. ਨੇ ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

Ad Position 21
No active advertisement
ਅਜੀਤ ਡੈਸਕ 27-06-2026
ਫ਼ਿਰੋਜ਼ਪੁਰ, 26 ਜੂਨ (ਸੁਖਵਿੰਦਰ ਸਿੰਘ )- ਪੰਜਾਬ ਸਰਕਾਰ ਵਲੋਂ ਵਪਾਰੀ ਵਰਗ ਨੂੰ ਰਾਹਤ ਪਹੁੰਚਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਅਮਨਦੀਪ ਕੌਰ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਵਪਾਰਕ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਵੀਡੀਓ ਕਾਨਫਰੰਸ ਰਾਹੀਂ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੀ ਅਗਵਾਈ ਕਰਦਿਆਂ ਡਾ. ਅਮਨਦੀਪ ਕੌਰ ਨੇ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤ ਕੀਤੀ ਕਿ ਵਪਾਰੀਆਂ ਨਾਲ ਸੰਬੰਧਿਤ ਹਰ ਸ਼ਿਕਾਇਤ ਨੂੰ ਪਹਿਲ ਦੇ ਆਧਾਰ ‘ਤੇ ਅਤੇ ਨਿਰਧਾਰਤ ਸਮੇਂ ਅੰਦਰ ਹੱਲ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਪੋਰਟਲ ਰਾਹੀਂ ਵਪਾਰੀ ਆਪਣੀਆਂ ਸਮੱਸਿਆਵਾਂ ਦਰਜ ਕਰਵਾ ਸਕਦੇ ਹਨ ਅਤੇ ਜ਼ਿਲ੍ਹੇ ਨਾਲ ਸਬੰਧਿਤ ਬਹੁਤੀਆਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਬਾਕੀ ਰਹਿੰਦੀਆਂ ਸ਼ਿਕਾਇਤਾਂ ਨੂੰ ਜਲਦ ਹੱਲ ਕਰਨ ਲਈ ਸੰਬੰਧਤ ਵਿਭਾਗਾਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਹੋਰ ਕਿਹਾ ਕਿ ਇਸ ਪੋਰਟਲ ‘ਤੇ ਆਉਣ ਵਾਲੀਆਂ ਸ਼ਿਕਾਇਤਾਂ ਦੀ ਰਾਜ ਪੱਧਰ ‘ਤੇ ਵੀ ਨਿਰੰਤਰ ਸਮੀਖਿਆ ਹੁੰਦੀ ਹੈ। ਇਸ ਲਈ ਕਿਸੇ ਵੀ ਮਾਮਲੇ ਵਿੱਚ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਨੇ ਸ਼ਹਿਰ ਦੇ ਬਜ਼ਾਰਾਂ ਵਿੱਚ ਟਰੈਫਿਕ ਪ੍ਰਬੰਧ ਨੂੰ ਸੁਚਾਰੂ ਬਣਾਉਣ, ਸਫ਼ਾਈ ਪ੍ਰਬੰਧ ਮਜ਼ਬੂਤ ਕਰਨ, ਸੀਵਰੇਜ ਸਿਸਟਮ, ਡੀਸਿਲਟਿੰਗ, ਪੀਣ ਵਾਲੇ ਪਾਣੀ ਦੀ ਯੋਗ ਸਪਲਾਈ ਅਤੇ ਸੈਂਪਲਿੰਗ, ਫੌਗਿੰਗ ਆਦਿ ਯਕੀਨੀ ਬਣਾਉਣ ਲਈ ਵੀ ਸੰਬੰਧਤ ਅਧਿਕਾਰੀਆਂ ਨੂੰ ਖਾਸ ਧਿਆਨ ਦੇਣ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 80 ਗ੍ਰਾਮ ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ ਅਗਲੀ ਖ਼ਬਰ ਸੁਲਹਾਣੀ ਵਿਖੇ ਡਰੇਨ ਦੇ ਨਵੇਂ ਪੁਲ ਦਾ ਨਿਰਮਾਣ ਸ਼ੁਰੂ
Ad Position 24
No active advertisement