ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਹੈਰੋਇਨ ਸਮੇਤ ਪੰਜ ਨਸ਼ਾ ਤਸਕਰਾਂ ਨੂੰ ਪੁਲਿਸ ਨੇ ਕੀਤਾ ਕਾਬੂ

Ad Position 21
No active advertisement
ਅਜੀਤ ਡੈਸਕ 27-06-2026
ਗੁਰੂਹਰਸਹਾਏ, 26 ਜੂਨ (ਹਰਚਰਨ ਸਿੰਘ ਸੰਧੂ)-ਗੁਰੂਹਰਸਹਾਏ ਪੁਲਿਸ ਵਲੋਂ ਪੰਜ ਨੌਜਵਾਨਾਂ ਨੂੰ ਹੈਰੋਇਨ ਦੇ ਮਾਮਲੇ ਵਿਚ ਗ੍ਰਿਫ਼ਤਾਰ ਕਰਕੇ ਵੱਡੀ ਪ੍ਰਾਪਤੀ ਕੀਤੀ ਹੈ। ਇਸ ਸਬੰਧੀ ਡੀ.ਐਸ.ਪੀ ਦਫ਼ਤਰ ਗੁਰੂਹਰਸਹਾਏ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਡੀ.ਐਸ.ਪੀ ਜਤਿੰਦਰ ਪਾਲ ਸਿੰਘ ਨੇ ਦੱਸਿਆ ਕਿ ਮੁਖ਼ਬਰ ਖ਼ਾਸ ਵਲੋਂ ਇਤਲਾਹ ਮਿਲੀ ਕਿ ਫ਼ਿਰੋਜ਼ਪੁਰ ਫ਼ਾਜ਼ਿਲਕਾ ਰੋਡ ਪਿੰਡ ਜੀਵਾਂ ਅਰਾਈਂ ਪਾਸ ਬੈਠੇ ਨੌਜਵਾਨ ਹੈਰੋਇਨ ਲੈ ਕੇ ਸੇਲ ਕਰਨ ਲਈ ਆਪਣੇ ਗ੍ਰਾਹਕਾਂ ਦਾ ਇੰਤਜ਼ਾਰ ਕਰ ਰਹੇ ਹਨ ਜਿਸ ’ਤੇ ਏ.ਐਸ.ਆਈ ਵਲੋਂ ਸਮੇਤ ਸਾਥੀ ਕਰਮਚਾਰੀਆਂ ਵਲੋਂ ਰੇਡ ਕੀਤਾ ਗਿਆ ਤਾਂ ਬਾਬਾ ਪੀਰ ਦੀ ਜਗ੍ਰਹਾ ਪਰ ਬੈਠੇ ਕੁੱਝ ਨੌਜਵਾਨ ਜੋ ਪੁਲਿਸ ਪਾਰਟੀ ਦੀ ਗੱਡੀ ਦੇਖ ਕੇ ਘਬਰਾ ਗਏ ਅਤੇ ਖਿਸਕਣ ਦੀ ਕੋਸ਼ਿਸ਼ ਕੀਤੀ ਪਰ ਏ.ਐਸ.ਆਈ ਵਲੋਂ ਸਾਥੀ ਕਰਮਚਾਰੀ ਦੀ ਮਦਦ ਨਾਲ ਉਨ੍ਹਾਂ ਨੂੰ ਕਾਬੂ ਕੀਤਾ ਗਿਆ। ਜਿਨ੍ਹਾਂ ਨੇ ਕੋਈ ਨਸ਼ੀਲੀ ਵਸਤੂ ਜੋ ਮੋਮੀ ਲਿਫ਼ਾਫ਼ੇ ’ਚ ਲਪੇਟੀ ਹੋਈ ਸੀ। ਪਿਛਲੇ ਪਾਸੇ ਸੁੱਟ ਦਿੱਤੀ ਡੀ.ਐਸ.ਪੀ ਨੇ ਦੱਸਿਆ ਕਿ ਸਾਰੇ ਨੌਜਵਾਨਾਂ ਨੂੰ ਕਾਬੂ ਕਰਕੇ ਵਾਰੀ ਵਾਰੀ ਨਾਮ ਅਤੇ ਪਤੇ ਪੁੱਛਣ ’ਤੇ ਪਹਿਲੇ ਨੇ ਆਪਣਾ ਨਾਮ ਅਰਨ ਸਿੰਘ ਪੁੱਤਰ ਮਨਜੀਤ ਸਿੰਘ ਦੂਸਰੇ ਨੇ ਆਪਣਾ ਨਾਮ ਸੁਮਨਦੀਪ ਸਿੰਘ ਪੁੱਤਰ ਜਸਵੰਤ ਸਿੰਘ ਵਾਸੀਅਨ ਚੱਕ ਬਲੋਚਾਂ ਥਾਣਾ ਚੱਕ ਵੈਰ ਕੋਈ ਜ਼ਿਲ੍ਹਾ ਫ਼ਾਜ਼ਿਲਕਾ ਤੀਸਰੇ ਨੌਜਵਾਨ ਨੇ ਆਪਣਾ ਨਾਮ ਲਵਸ਼ ਪੁੱਤਰ ਰਕੇਸ਼ ਕੁਮਾਰ ਅਤੇ ਚੌਥੇ ਨੌਜਵਾਨ ਨੇ ਆਪਣਾ ਨਾਮ ਤਰਨਦੀਪ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਗੁਰੂਹਰਸਹਾਏ ’ਤੇ ਪੰਜਵੇਂ ਨੇ ਆਪਣਾ ਨਾਮ ਗੁਰਨੂਰ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਨੇੜੇ ਗੁਰਦੁਆਰਾ ਬੇਰ ਸਾਹਿਬ ਗੁਰੂਹਰਸਹਾਏ ਦੱਸਿਆ। ਡੀ.ਐਸ.ਪੀ ਨੇ ਦੱਸਿਆ ਕਿ ਜਿਨ੍ਹਾਂ ਕਾਬੂ ਕੀਤੇ ਨੌਜਵਾਨਾਂ ਨੂੰ ਪੁਲਿਸ ਪਾਰਟੀ ਵਲੋਂ ਆਪਣੀ ਜਾਨ ਪਹਿਚਾਣ ਕਰਾਉਂਦਿਆਂ ਉਨ੍ਹਾਂ ਦੇ ਅਧਿਕਾਰਾਂ ਤੋਂ ਧਾਰਾ 50 ਅਨੁਸਾਰ ਲਿਖਤੀ ਤੌਰ ’ਤੇ ਜਾਣੂ ਕਰਾਇਆ ਡੀ.ਐਸ.ਪੀ ਗੁਰੂਹਰਸਹਾਏ ਨੇ ਦੱਸਿਆ ਕਿ ਇਹ ਸਾਰੀ ਕਾਰਵਾਈ ਥਾਣਾ ਮੁਖੀ ਜਗਦੀਪ ਸਿੰਘ ਗੁਰੂਹਰਸਹਾਏ ਦੀ ਦੇਖ ਰੇਖ ਹੇਠਾਂ ਕਰਦਿਆਂ ਪੁਲਿਸ ਨੇ ਸਫਲਤਾ ਪ੍ਰਾਪਤ ਕੀਤੀ ਹੈ ਤਾਂ ਕਾਬੂ ਕੀਤੇ ਗਏ ਨੌਜਵਾਨਾਂ ਕੋਲੋਂ 200 ਗ੍ਰਾਮ ਹੈਰੋਇਨਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਹੋਰ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਸਖ਼ਤ ਚੇਤਾਵਨੀ ਦਿੱਤੀ ਕਿ ਨਸ਼ਾ ਤਸਕਰ ਬਾਜ਼ ਆ ਜਾਣ ’ਤੇ ਪੁਲਿਸ ਵਲੋਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ ਇਨ੍ਹਾਂ ਦਾ ਰਿਮਾਂਡ ਲੈ ਕੇ ਹੋਰ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ ਹੈ ਇਸ ਮੌਕੇ ’ਤੇ ਥਾਣਾ ਗੁਰੂਹਰਸਹਾਏ ਦੀ ਪੁਲਿਸ ਪਾਰਟੀ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਕੋਰ ਆਫ਼ ਸਿਗਨਲਜ਼ ਦੇ ’ਵੀਲਜ਼ ਆਫ਼ ਵੈਲਰ: ਸੰਚਾਰ ਸ਼ਕਤੀ’ ਅਭਿਆਨ ਤਹਿਤ ਹੁਸੈਨੀਵਾਲਾ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਅਗਲੀ ਖ਼ਬਰ ਯੂਨੀਵਰਸਿਟੀ ਦਾ ਐਕਟ ਪਾਸ ਕਰਨ ਲਈ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਜਾਵੇ-ਹਾਂਡਾ,ਕੰਬੋਜ
Ad Position 24
No active advertisement