ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਵਿਧਾਇਕ ਨਰੇਸ਼ ਕਟਾਰੀਆ ਵਲੋਂ ਰਾਸ਼ਨ ਕਿੱਟਾਂ ਵੰਡਣ ਦੀ ਸ਼ੁਰੂਆਤ

Ad Position 21
No active advertisement
ਅਜੀਤ ਡੈਸਕ 27-06-2026
ਜ਼ੀਰਾ, 26 ਜੂਨ (ਰਜਨੀਸ਼ ਕਥੂਰੀਆ)-ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਰਾਸ਼ਨ ਕਾਰਡ ਹੋਲਡਰਾਂ ਨੂੰ ਵੰਡਣ ਲਈ ਰਾਸ਼ਨ ਡਿੱਪੂਆਂ ’ਤੇ ਭੇਜੀਆਂ ਗਈਆਂ ਰਾਸ਼ਨ ਕਿੱਟਾਂ ਗੁਰਦੁਆਰਾ ਸਿੰਘ ਸਭਾ ਰੋਡ ਜ਼ੀਰਾ ’ਤੇ ਗੁਰਬਚਨ ਸਿੰਘ ਉਰਫ਼ ਬਚਨ ਦੇ ਡਿੱਪੂ ’ਤੇ ਹਲਕਾ ਜ਼ੀਰਾ ਦੇ ਵਿਧਾਇਕ ਨਰੇਸ਼ ਕਟਾਰੀਆ ਨੇ ਇਹ ਰਾਸ਼ਨ ਕਿੱਟਾਂ ਰਾਸ਼ਨ ਕਾਰਡ ਹੋਲਡਰਾਂ ਨੂੰ ਵੰਡ ਕੇ ਸ਼ੁਰੂਆਤ ਕੀਤੀ। ਇਸ ਦੌਰਾਨ ਸੰਬੋਧਨ ਕਰਦਿਆਂ ਹਲਕਾ ਜ਼ੀਰਾ ਦੇ ਵਿਧਾਇਕ ਨਰੇਸ਼ ਕਟਾਰੀਆ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਜੋ ਆਮ ਲੋਕਾਂ ਨੂੰ ਸਹੂਲਤਾਂ ਦਿੱਤੀਆਂ ਹਨ ਅੱਜ ਤੱਕ ਹੋਰ ਕੋਈ ਵੀ ਸਰਕਾਰ ਨਹੀਂ ਦੇ ਸਕੀ। ਉਨ੍ਹਾਂ ਕਿਹਾ ਕਿ ਇਹ ਹੀ ਕਾਰਨ ਹੈ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਮਕਬੂਲੀਅਤ ਦਾ ਗਰਾਫ਼ ਇਸ ਕਦਰ ਵਧ ਚੁੱਕਾ ਹੈ ਕਿ ਪੰਜਾਬ ਦੇ ਲੋਕ ਮੁੜ ਤੋਂ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਦੁਬਾਰਾ ਆਮ ਆਦਮੀ ਪਾਰਟੀ ਦੀ ਸਰਕਾਰ ਵੇਖਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਕੋਲ ਕੋਈ ਮੁੱਦਾ ਨਾ ਹੋਣ ਕਰਕੇ ਹੁਣ ਉਹ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ ਧਾਰਮਿਕ ਤੌਰ ’ਤੇ ਬਦਨਾਮ ਕਰਨ ਲਈ ਹੋਛੇ ਹੱਥਕੰਡੇ ਅਪਣਾ ਰਹੇ ਹਨ ਪਰ ਪੰਜਾਬ ਦੇ ਲੋਕ ਉਨ੍ਹਾਂ ਦੀਆਂ ਚਾਲਾਂ ਵਿਚ ਹੁਣ ਨਹੀਂ ਫਸਣਗੇ ਅਤੇ ਕੁੱਝ ਮਹੀਨਿਆਂ ਬਾਅਦ ਆ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਮੁੜ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣਾ ਕੇ ਉਨ੍ਹਾਂ ਵਲੋਂ ਅਪਣਾਏ ਜਾ ਰਹੇ ਹੱਥਕੰਡਿਆਂ ਦਾ ਜਵਾਬ ਦੇਣਗੇ। ਇਸ ਮੌਕੇ ’ਤੇ ਵਿਧਾਇਕ ਨਰੇਸ਼ ਕਟਾਰੀਆ ਦੇ ਨਾਲ ਹਰਭਗਵਾਨ ਸਿੰਘ ਭੋਲਾ, ਤਰਸੇਮ ਲਾਲ ਜੁਨੇਜਾ, ਸਲਵਿੰਦਰ ਸਿੰਘ ਕਾਲਾ, ਮਹਿੰਦਰ ਸਿੰਘ ਫ਼ਰਨੀਚਰ ਵਾਲੇ, ਅਸ਼ੋਕ ਕਥੂਰੀਆ, ਫੂਡ ਸਪਲਾਈ ਇੰਸਪੈਕਟਰ ਬਲਜੀਤ ਸਿੰਘ, ਪ੍ਰਦੀਪ ਕੁਮਾਰ, ਸੁਰਿੰਦਰ ਸਿੰਘ ਅਤੇ ਜਸਬੀਰ ਸਿੰਘ ਤੋਂ ਇਲਾਵਾ ਡਿਪੂ ਹੋਲਡਰ ਗੁਰਬਚਨ ਸਿੰਘ ਉਰਫ਼ ਬਚਨ, ਸਾਰਜ ਸਿੰਘ, ਜਸਵੰਤ ਸਿੰਘ ਗਿੱਲ, ਨਰਿੰਦਰ ਪਾਲ ਸਿੰਘ ਰਾਜੂ, ਹਰਪਾਲ ਕੌਰ, ਰਿੱਕੀ, ਦਲੀਪ ਬੰਸੀ ਵਾਲ, ਸੁਭਾਸ਼ ਝੱਟਾ, ਲੇਖ ਰਾਜ, ਜਸਵੰਤ ਰਾਜ, ਲਾਡੀ ਸੱਗੂ, ਮੁਕੇਸ਼ ਕੁਮਾਰ ਟੈਂਟ ਵਾਲੇ ਅਤੇ ਲੱਡੂ ਪ੍ਰਧਾਨ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਐੱਸ.ਸੀ. ਵਿੰਗ ਨੇ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਵਿਚ ਨਿਯੁਕਤ ਕੀਤੇ ਨਵੇਂ ਸਰਕਲ ਪ੍ਰਧਾਨ ਅਗਲੀ ਖ਼ਬਰ ਹੈਰੋਇਨ ਦਾ ਸੇਵਨ ਕਰਦਾ ਵਿਅਕਤੀ ਕਾਬੂ
Ad Position 24
No active advertisement