01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਭਾਰਤ-ਅਮਰੀਕਾ ਸਮਝੌਤਾ ਅਤੇ ਬੀਜ ਸੋਧ ਐਕਟ ਕਿਸਾਨਾਂ ਲਈ ਘਾਤਕ, ਕਰਾਂਗੇ ਸਖ਼ਤ ਵਿਰੋਧ- ਬਹਿਰਾਮ ਕੇ, ਉਸਮਾਨਵਾਲਾ

Ad Position 21
No active advertisement
<br/> 28-06-2026
ਮੱਲਾਂਵਾਲਾ, 27 ਜੂਨ (ਬਲਬੀਰ ਸਿੰਘ ਜੋਸਨ )-ਭਾਰਤੀ ਕਿਸਾਨ ਯੂਨੀਅਨ ਬਹਿਰਾਮ ਕੇ ਦੀ ਮਹੀਨਾਵਾਰ ਮੀਟਿੰਗ ਪਿੰਡ ਉਸਮਾਨ ਵਾਲਾ ਸਥਿਤ ਗੁਰਦੁਆਰਾ ਬਾਬਾ ਵੀਰ ਸਿੰਘ ਵਿਖੇ ਹੋਈ। ਮੀਟਿੰਗ ਵਿਚ ਕਿਸਾਨ ਮਜ਼ਦੂਰ ਮੋਰਚੇ ਦੇ ਆਗੂ ਅਤੇ ਸੂਬਾ ਪ੍ਰਧਾਨ ਬਲਵੰਤ ਸਿੰਘ ਬਹਿਰਾਮ ਕੇ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਮੀਟਿੰਗ ਨੂੰ ਸੰਬੋਧਨ ਕਰਦਿਆਂ ਬਲਵੰਤ ਸਿੰਘ ਬਹਿਰਾਮ ਕੇ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਅਮਰੀਕਾ ਨਾਲ ਕੀਤੇ ਜਾ ਰਹੇ ਸਮਝੌਤੇ ਕਿਸਾਨਾਂ ਅਤੇ ਮਜ਼ਦੂਰਾਂ ਲਈ ਗੰਭੀਰ ਸੰਕਟ ਪੈਦਾ ਕਰ ਸਕਦੇ ਹਨ। ਜਿਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬੀਜ ਸੋਧ ਐਕਟ-2025 ਵੀ ਕਿਸਾਨ ਵਿਰੋਧੀ ਹੈ ਅਤੇ ਇਸ ਨਾਲ ਕਾਰਪੋਰੇਟ ਘਰਾਨਿਆਂ ਨੂੰ ਫ਼ਾਇਦਾ ਪਹੁੰਚੇਗਾ, ਜਦਕਿ ਕਿਸਾਨਾਂ ਦੇ ਹੱਕ ਪ੍ਰਭਾਵਿਤ ਹੋਣਗੇ। ਚਮਕੌਰ ਸਿੰਘ ਉਸਮਾਨ ਵਾਲਾ ਸੂਬਾ ਮੀਤ ਪ੍ਰਧਾਨ ਨੇ ਕੇਂਦਰ ਸਰਕਾਰ ਦੀਆਂ ਮਜ਼ਦੂਰ ਵਿਰੋਧੀ ਨੀਤੀਆਂ ਦੀ ਆਲੋਚਨਾ ਕਰਦਿਆਂ ਉੱਤਰਾਖੰਡ ਅਤੇ ਸ੍ਰੀ ਹਜ਼ੂਰ ਸਾਹਿਬ ਨਾਲ ਸਬੰਧਿਤ ਕਾਨੂੰਨੀ ਮਾਮਲਿਆਂ ਵਿਚ ਕੀਤੀਆਂ ਜਾ ਰਹੀਆਂ ਤਬਦੀਲੀਆਂ ’ਤੇ ਵੀ ਸਖ਼ਤ ਇਤਰਾਜ਼ ਜਤਾਇਆ। ਉਨ੍ਹਾਂ ਕਿਹਾ ਕਿ ਧਾਰਮਿਕ ਸੰਸਥਾਵਾਂ ਦੇ ਮਾਮਲਿਆਂ ਵਿਚ ਦਖ਼ਲਅੰਦਾਜ਼ੀ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਹੈ ਅਤੇ ਇਸ ਨੂੰ ਸਹਿਣ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰਾਂ ਆਪਣੇ ਫ਼ੈਸਲਿਆਂ ਤੋਂ ਪਿੱਛੇ ਨਾ ਹਟੀਆਂ ਤਾਂ ਕਿਸਾਨ ਮਜ਼ਦੂਰ ਮੋਰਚਾ ਅਤੇ ਭਾਰਤੀ ਕਿਸਾਨ ਯੂਨੀਅਨ ਬਹਿਰਾਮ ਕੇ ਵਲੋਂ ਵੱਡੇ ਸੰਘਰਸ਼ੀ ਫ਼ੈਸਲੇ ਲਏ ਜਾਣਗੇ। ਉਨ੍ਹਾਂ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਵੱਡੀ ਗਿਣਤੀ ਵਿਚ ਜਥੇਬੰਦਕ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਕਿਸਾਨੀ ਅਤੇ ਨੌਜਵਾਨੀ ਨੂੰ ਬਚਾਉਣ ਲਈ ਇੱਕਜੁੱਟ ਸੰਘਰਸ਼ ਦੀ ਲੋੜ ਹੈ। ਇਸ ਮੌਕੇ ਦਿਲਬਾਗ ਸਿੰਘ ਗਿੱਲ ਜ਼ਿਲ੍ਹਾ ਪ੍ਰਧਾਨ, ਨੈਬ ਸਿੰਘ ਬੋਤੀਆਂ ਵਾਲਾ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ, ਗੁਰਬਾਜ਼ ਸਿੰਘ ਬਲਾਕ ਪ੍ਰਧਾਨ ਘੱਲ ਖ਼ੁਰਦ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਅਤੇ ਮਜ਼ਦੂਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅੱਜ ਤੋਂ 3 ਦਿਨਾ ਪਲਸ ਪੋਲੀਓ ਮੁਹਿੰਮ ਦੀ ਹੋਵੇਗੀ ਸ਼ੁਰੂਆਤ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ 5 ਸਾਲ ਦੇ ਬੱਚਿਆਂ ਨੂੰ ਬੂ... ਅਗਲੀ ਖ਼ਬਰ ਨਗਰ ਕੌਂਸਲ ਚੋਣਾਂ ਪੋਲਿੰਗ ਅਮਲੇ ਨੂੰ ਦਿੱਤੀ ਗਈ ਪਹਿਲੀ ਰਿਹਰਸਲ
Ad Position 24
No active advertisement