02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਵਿਧਾਇਕ ਦਹੀਆ ਦੀ ਮਿਹਨਤ ਸਦਕਾ ਫ਼ਿਰੋਜ਼ਪੁਰ ਦਿਹਾਤੀ ਹਲਕਾ ਬਣ ਰਿਹੈ ਵਿਕਾਸ ਪੱਖੋਂ ਮੋਹਰੀ- ਗਿੱਲ, ਖੋਸਾ ਬਰਾੜ

Ad Position 21
No active advertisement
ਅਜੀਤ ਡੈਸਕ 28-06-2026
ਤਲਵੰਡੀ ਭਾਈ, 27 ਜੂਨ (ਕੁਲਜਿੰਦਰ ਸਿੰਘ ਗਿੱਲ)-ਫ਼ਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਐਡਵੋਕੇਟ ਰਜਨੀਸ਼ ਦਹੀਆ ਵਲੋਂ ਕੀਤੀ ਮਿਹਨਤ ਰੰਗ ਲਿਆ ਹੈ ਰਹੀ ਅਤੇ ਉਨ੍ਹਾਂ ਦੀ ਅਗਵਾਈ ਹੇਠ ਹਲਕਾ ਫ਼ਿਰੋਜ਼ਪੁਰ ਦਿਹਾਤੀ ਵਿਕਾਸ ਪੱਖੋਂ ਮੋਹਰੀ ਬਣ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਪਲਵਿੰਦਰ ਸਿੰਘ ਗਿੱਲ ਸਰਪੰਚ ਠੇਠਰ ਕਲਾਂ, ਗੁਰਜੰਟ ਸਿੰਘ ਖੋਸਾ ਸਰਪੰਚ ਭੋਲੂਵਾਲਾ ਅਤੇ ਸਰਪੰਚ ਅਮਰਜੀਤ ਸਿੰਘ ਬਰਾੜ ਲੱਲੇ ਨੇ ਕੀਤਾ। ਉਨ੍ਹਾਂ ਕਿਹਾ ਪਿੰਡਾਂ ਅੰਦਰ ਬਣ ਰਹੇ ਆਧੁਨਿਕ ਖੇਡ ਮੈਦਾਨਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ। ਜਿਸ ਨਾਲ ਨੌਜਵਾਨ ਵਰਗ ਦੀ ਸਿਹਤ ਸੰਭਾਲ ਦੇ ਨਾਲ ਨਾਲ ਨੌਜਵਾਨਾਂ ਦਾ ਮਾੜੀਆਂ ਅਲਾਮਤਾਂ ਵੱਲ ਰੁਚਿਤ ਹੋਣ ਦੇ ਰੁਝਾਨ ਨੂੰ ਠੱਲ੍ਹ ਪਵੇਗੀ। ਜਦਕਿ ਪਿੰਡਾਂ ਅੰਦਰ ਪੀਣ ਵਾਲੇ ਪਾਣੀ ਦੇ ਵਿਸ਼ੇਸ਼ ਪ੍ਰਾਜੈਕਟ ਲਿਆ ਕੇ ਜਲ ਘਰਾਂ ਦੀ ਸਥਿਤੀ ਵਿਚ ਸੁਧਾਰ ਕੀਤਾ ਗਿਆ ਅਤੇ ਲੋਕਾਂ ਨੂੰ ਦੀਆਂ ਮੁਸ਼ਕਲਾਂ ਨੂੰ ਵੇਖਦੇ ਹੋਏ ਗਲੀਆਂ ਨੂੰ ਇੰਟਰਲਾਕ ਟਾਈਲਾਂ ਨਾਲ ਪੱਕਾ ਕੀਤਾ ਜਾ ਰਿਹਾ ਹੈ ਅਤੇ ਗੰਦੇ ਪਾਣੀ ਦੇ ਨਿਕਾਸ ਲਈ ਢੁਕਵੇਂ ਪ੍ਰਬੰਧ ਹੋਏ ਹਨ। ਜਿਸ ਦੇ ਚੱਲਦਿਆਂ ਇਸ ਖੇਤਰ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੀ ਪੂਰਤੀ ਕਰਵਾਈ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਟੇਟ ਟਰੇਡ ਕਮਿਸ਼ਨ ਸੰਬੰਧੀ ਵੱਖ-ਵੱਖ ਵਿਭਾਗਾਂ ਨਾਲ ਸਮੀਖਿਆ ਮੀਟਿੰਗ ਅਗਲੀ ਖ਼ਬਰ ਅਕਾਲ ਅਕੈਡਮੀਆਂ ਦੇ ਵਿਦਿਆਰਥੀਆਂ ਨੇ ‘ਅਸੀਂ ਨਸ਼ਾ ਮੁਕਤ ਹਾਂ’ ਮਨੁੱਖੀ ਅੱਖਰ ਰਚਨਾ ਰਾਹੀਂ ਦਿੱਤਾ ਨਸ਼ਾ ਵਿਰੋਧੀ ਸੰਦੇਸ਼ ਜ਼ਿ...
Ad Position 24
No active advertisement