ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਹਾਕੇ ਵਾਲਾ ’ਚ ਮਰਹੂਮ ਸ਼ੇਰਾ ਦੀ ਯਾਦ ’ਚ ਕ੍ਰਿਕਟ ਟੂਰਨਾਮੈਂਟ ਦਾ ਨਵਨੀਤ ਗੋਰਾ ਵਲੋਂ ਉਦਘਾਟਨ

Ad Position 21
No active advertisement
ਅਜੀਤ ਡੈਸਕ 29-06-2026
ਫ਼ਿਰੋਜ਼ਪੁਰ, 28 ਜੂਨ (ਗੁਰਿੰਦਰ ਸਿੰਘ)-ਨਜ਼ਦੀਕੀ ਪਿੰਡ ਹਾਕੇ ਵਾਲਾ ਦੇ ਨੌਜਵਾਨ ਖਿਡਾਰੀਆਂ ਵਲੋਂ ਆਪਣੇ ਸਾਥੀ ਮਰਹੂਮ ਕ੍ਰਿਕਟ ਖਿਡਾਰੀ ਸ਼ੇਰਾ ਦੀ ਯਾਦ ਵਿਚ ਕਰਵਾਏ ਜਾ ਰਹੇ ਪਹਿਲੇ ਅੰਡਰ-20 ਕ੍ਰਿਕਟ ਟੂਰਨਾਮੈਂਟ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਨਵਨੀਤ ਕੁਮਾਰ ਗੋਰਾ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਖਿਡਾਰੀਆਂ ਨਾਲ ਜਾਣ-ਪਛਾਣ ਕਰਦਿਆਂ ਉਨ੍ਹਾਂ ਦਾ ਹੌਸਲਾ ਵਧਾਇਆ ਅਤੇ ਟੂਰਨਾਮੈਂਟ ਦੇ ਸਫ਼ਲ ਆਯੋਜਨ ਲਈ ਪ੍ਰਬੰਧਕਾਂ ਨੂੰ ਵਧਾਈ ਦਿੱਤੀ। ਆਪਣੇ ਸੰਬੋਧਨ ਵਿਚ ਨਵਨੀਤ ਕੁਮਾਰ ਗੋਰਾ ਨੇ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਅਨੁਸ਼ਾਸਨ, ਸਿਹਤਮੰਦ ਜੀਵਨ ਅਤੇ ਆਪਸੀ ਭਾਈਚਾਰੇ ਦੀ ਭਾਵਨਾ ਨਾਲ ਜੋੜਦੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੇ ਖੇਡ ਮੁਕਾਬਲੇ ਨੌਜਵਾਨਾਂ ਨੂੰ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਦੇ ਨਾਲ-ਨਾਲ ਉਨ੍ਹਾਂ ਦੀ ਪ੍ਰਤਿਭਾ ਨੂੰ ਨਿਖਾਰਨ ਲਈ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਨੇ ਖਿਡਾਰੀਆਂ ਨੂੰ ਪੂਰੀ ਖੇਡ ਭਾਵਨਾ ਨਾਲ ਮੁਕਾਬਲਿਆਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਟੂਰਨਾਮੈਂਟ ਦੇ ਪ੍ਰਬੰਧਕਾਂ ਵਲੋਂ ਅਕਾਲੀ ਦਲ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਨਵਨੀਤ ਕੁਮਾਰ ਗੋਰਾ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਪਰਮਜੀਤ ਕਲਸੀ ਸੀਨੀਅਰ ਮੀਤ ਪ੍ਰਧਾਨ, ਵਿਕਰਮ ਭੰਡਾਰੀ ਜਨਰਲ ਸਕੱਤਰ ਯੂਥ ਅਕਾਲੀ ਦਲ ਪੰਜਾਬ, ਦਵਿੰਦਰ ਸਿੰਘ ਕਲਸੀ ਜ਼ਿਲ੍ਹਾ ਪ੍ਰਧਾਨ ਬੀਸੀ ਵਿੰਗ, ਮਨੋਹਰ ਲਾਲ ਪ੍ਰਧਾਨ ਐੱਸ.ਸੀ ਵਿੰਗ ਫਿਰੋਜ਼ਪੁਰ ਸ਼ਹਿਰੀ, ਵਰਿੰਦਰ ਸਿੰਘ ਸਰਕਲ ਪ੍ਰਧਾਨ, ਜੋਰਾਵਰ ਸਿੰਘ ਸੀਨੀਅਰ ਅਕਾਲੀ ਆਗੂ, ਅਨਮੋਲ ਅਰੋੜਾ, ਪਤਰਸ ਸੋਨੀ, ਅਭੈ ਸ਼ਰਮਾ, ਰਾਮ ਦਰਸ਼ਨ ਸ਼ਰਮਾ, ਬੰਟੀ ਸ਼ਰਮਾ, ਵਿਊਮ ਅਤੇ ਗੁਰਪ੍ਰੀਤ ਸਿੰਘ ਕਲਸੀ ਆਦਿ ਆਗੂ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਐਕਾਈ ਹਸਪਤਾਲ ਤੇ ਫ਼ਿਰੋਜ਼ਪੁਰ ਪੁਲਿਸ ਵਲੋਂ ਪੁਲਿਸ ਕਰਮਚਾਰੀਆਂ ਅਤੇ ਪਰਿਵਾਰਾਂ ਲਈ ਮੁਫ਼ਤ ਸਿਹਤ ਜਾਂਚ ਕੈਂਪ ਪ੍ਰੋਸਟੇਟ ਕੈ... ਅਗਲੀ ਖ਼ਬਰ ਸ਼੍ਰੀ ਗਊ ਰਕਸ਼ਿਣੀ ਸਭਾ ਫ਼ਾਜ਼ਿਲਕਾ ਵਿਖੇ ਜ਼ਖ਼ਮੀ ਗਊਆਂ ਨੂੰ ਮਿਲ ਰਿਹਾ ਨਵਾਂ ਜੀਵਨ, ਸਮਰਪਿਤ ਸੇਵਾਵਾਂ ਸਦਕਾ ਹੋ ਰਿਹਾ ਸਫਲ ਇ...
Ad Position 24
No active advertisement