ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਨੈਨੀ ਕੇਅਰ ਕੋਰਸ ’ਚ ਸੰਤ ਕਬੀਰ ਕਾਲਜ ਜ਼ੀਰਾ ਦਾ 100 ਫ਼ੀਸਦੀ ਨਤੀਜਾ

Ad Position 21
No active advertisement
ਅਜੀਤ ਡੈਸਕ 29-06-2026
ਜ਼ੀਰਾ, 28 ਜੂਨ (ਰਜਨੀਸ਼ ਕਥੂਰੀਆ)-ਸੰਤ ਕਬੀਰ ਕਾਲਜ ਜ਼ੀਰਾ ਦੇ ਵਿਦਿਆਰਥੀਆਂ ਨੇ ਜਗਤ ਗੁਰੂ ਨਾਨਕ ਦੇਵ ਓਪਨ ਯੂਨੀਵਰਸਿਟੀ ਦੇ ਨੈਨੀ ਕੇਅਰ ਕੋਰਸ ਦੀ ਪ੍ਰੀਖਿਆ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 100 ਫੀਸਦੀ ਨਤੀਜਾ ਦਰਜ ਕੀਤਾ ਹੈ। ਕਾਲਜ ਦੇ ਵਿਦਿਆਰਥੀਆਂ ਦੀ ਇਸ ਪ੍ਰਾਪਤੀ ਨਾਲ ਸੰਸਥਾ ਦੇ ਪ੍ਰਬੰਧਕਾਂ ਅਤੇ ਸਟਾਫ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਨੈਨੀ ਕੇਅਰ ਕੋਰਸ ਵਿਚ ਰਣਜੀਤ ਕੌਰ, ਸੁਖਮਨਦੀਪ ਕੌਰ ਅਤੇ ਗੁਰਵਿੰਦਰ ਕੌਰ ਨੇ 100 ਫੀਸਦੀ ਅੰਕ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮੌਕੇ ਕਾਲਜ ਦੇ ਚੈਅਰਮੈਨ ਗੁਰਚਰਨ ਸਿੰਘ, ਪ੍ਰਿੰਸੀਪਲ ਡਾ. ਵੀਰਪਾਲ ਕੌਰ, ਡਾਇਰੈਕਟਰ ਡਾ.ਸੁਖਦੇਵ ਸਿੰਘ ਅਤੇ ਕੋਆਰਡੀਨੇਟਰ ਪ੍ਰੋ. ਸੁਰੇਖਾ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਨਤੀਜਾ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਅਧਿਆਪਕਾਂ ਦੀ ਸਮਰਪਿਤ ਸੇਵਾ ਅਤੇ ਮਾਪਿਆਂ ਦੇ ਸਹਿਯੋਗ ਦਾ ਪ੍ਰਮਾਣ ਹੈ। ਉਨ੍ਹਾਂ ਕਿਹਾ ਕਿ ਕਾਲਜ ਭਵਿੱਖ ਵਿਚ ਵੀ ਵਿਦਿਆਰਥੀਆਂ ਨੂੰ ਉੱਚ ਪੱਧਰੀ ਸਿੱਖਿਆ ਅਤੇ ਹੁਨਰਮੰਦ ਬਣਾਉਣ ਲਈ ਯਤਨਸ਼ੀਲ ਰਹੇਗਾ। ਇਸ ਦੌਰਾਨ ਕਾਲਜ ਦੇ ਸਮੂਹ ਸਟਾਫ਼ ਮੈਂਬਰਾਂ ਸਵਰਣ ਸਿੰਘ, ਹਰਮਨਦੀਪ ਸਿੰਘ, ਪਰਮਿੰਦਰ ਸਿੰਘ, ਗੁਰਪ੍ਰੀਤ ਸਿੰਘ, ਰਮਨਦੀਪ ਕੌਰ, ਸਿਮਰਨਜੀਤ ਕੌਰ, ਜਸਪ੍ਰੀਤ ਕੌਰ, ਪਲਕਪ੍ਰੀਤ ਕੌਰ, ਰੋਮਨਪ੍ਰੀਤ ਕੌਰ ਅਤੇ ਰਾਜਵਿੰਦਰ ਕੌਰ ਨੇ ਵੀ ਵਿਦਿਆਰਥੀਆਂ ਦੀ ਇਸ ਉਪਲਬਧੀ ‘ਤੇ ਖੁਸ਼ੀ ਪ੍ਰਗਟ ਕਰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਸਰਹੱਦ ਪਾਰ ਤੋਂ ਹੋਣ ਵਾਲੀਆਂ ਦੇਸ਼ ਵਿਰੋਧੀ ਗਤੀਵਿਧੀਆਂ ਅਤੇ ਨਸ਼ਾ ਤਸਕਰੀ ਖ਼ਿਲਾਫ਼ ਫ਼ਾਜ਼ਿਲਕਾ ਪੁਲਿਸ ਦੀ ਸਖ਼ਤ ਕਾਰਵਾਈ ਜਾਰੀ ਅਗਲੀ ਖ਼ਬਰ ਫ਼ਿਰੋਜ਼ਪੁਰ, 28 ਜੂਨ (ਗੁਰਿੰਦਰ ਸਿੰਘ) ਫ਼ਿਰੋਜ਼ਪੁਰ ਪੁਲਿਸ ਵਲੋਂ ਆਪਣੇ ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸਿਹਤ ਨੂ...
Ad Position 24
No active advertisement