16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਰੇਲਵੇ ਦੇ ਕੰਮਕਾਜ ਵਿਚ ਦਖ਼ਲਅੰਦਾਜ਼ੀ ਕਰਨ ਵਾਲੇ ਵਿਅਕਤੀ ਖ਼ਿਲਾਫ਼ ਸਖ਼ਤ ਕਾਰਵਾਈ

Ad Position 21
repet_subhas-goyals [Copy P29]
ਅਜੀਤ ਡੈਸਕ 30-06-2026
ਫ਼ਿਰੋਜ਼ਪੁਰ, 29 ਜੂਨ (ਰਾਕੇਸ਼ ਚਾਵਲਾ)—ਬੀਤੇ ਦਿਨ ਫਿਰੋਜ਼ਪੁਰ ਮੰਡਲ ਦੇ ਜਲੰਧਰ ਕੈਂਟ ਰੇਲਵੇ ਸਟੇਸ਼ਨ ’ਤੇ ਇਕ ਵਿਅਕਤੀ ਨੂੰ ਰੇਲਵੇ ਦੇ ਕੰਮਕਾਜ ਵਿਚ ਅਣਅਧਿਕਾਰਤ ਤੌਰ ’ਤੇ ਦਖਲਅੰਦਾਜ਼ੀ ਕਰਦੇ ਹੋਏ ਕਾਬੂ ਕੀਤਾ ਗਿਆ ਹੈ। ਇਹ ਵਿਅਕਤੀ ਖੁਦ ਨੂੰ ਰੇਲਵੇ ਵਿਜੀਲੈਂਸ ਇੰਸਪੈਕਟਰ ਦੱਸ ਕੇ ਰੇਲਵੇ ਕਰਮਚਾਰੀਆਂ ਵਿਚ ਆਪਣੀ ਝੂਠੀ ਪਛਾਣ ਬਣਾਉਣ ਦੀ ਕੋਸ਼ਿਸ਼ ਕਰ ਰਿਹਾ ਸੀ। ਪੁੱਛਗਿੱਛ ਦੌਰਾਨ ਉਕਤ ਵਿਅਕਤੀ ਨੇ ਆਪਣਾ ਨਾਮ ਜਾਵੇਦ ਅਲੀ ਦੱਸਿਆ। ਉਹ ਇਸ ਫਰਜ਼ੀ ਪਛਾਣ ਦੇ ਆਧਾਰ ’ਤੇ ਰੇਲਵੇ ਦੀਆਂ ਵਿਸ਼ੇਸ਼ ਸਹੂਲਤਾਂ ਦਾ ਨਾਜਾਇਜ਼ ਲਾਭ ਉਠਾਉਣ ਦੀ ਕੋਸ਼ਿਸ਼ ਵਿਚ ਸੀ। ਜਦੋਂ ਉਸ ਕੋਲੋਂ ਰੇਲਵੇ ਦਾ ਪਛਾਣ ਪੱਤਰ ਮੰਗਿਆ ਗਿਆ, ਤਾਂ ਉਹ ਕੋਈ ਵੀ ਜਾਇਜ਼ ਸਬੂਤ ਪੇਸ਼ ਕਰਨ ਵਿਚ ਅਸਫਲ ਰਿਹਾ। ਇਸ ਤੋਂ ਬਾਅਦ ਤੁਰੰਤ ਮਾਮਲੇ ਦੀ ਸੂਚਨਾ ਰੇਲਵੇ ਸੁਰੱਖਿਆ ਬਲ ਨੂੰ ਦਿੱਤੀ ਗਈ। ਜਿਨ੍ਹਾਂ ਨੇ ਮੌਕੇ ’ਤੇ ਪਹੁੰਚ ਕੇ ਕਾਨੂੰਨੀ ਅਤੇ ਵਿਭਾਗੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪਰਮਦੀਪ ਸਿੰਘ ਸੈਣੀ ਸੀਨੀਅਰ ਮੰਡਲ ਵਣਜ ਪ੍ਰਬੰਧਕ/ਫਰੇਟ ਉੱਤਰ ਰੇਲਵੇ ਫਿਰੋਜ਼ਪੁਰ ਨੇ ਦੱਸਿਆ ਕਿ ਫਿਰੋਜ਼ਪੁਰ ਮੰਡਲ ਵਲੋਂ ਯਾਤਰੀਆਂ ਅਤੇ ਕਰਮਚਾਰੀਆਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਜੇਕਰ ਕੋਈ ਸ਼ੱਕੀ ਵਿਅਕਤੀ ਖੁਦ ਨੂੰ ਰੇਲਵੇ ਅਧਿਕਾਰੀ ਜਾਂ ਵਿਜੀਲੈਂਸ ਇੰਸਪੈਕਟਰ ਦੱਸੇ ਤਾਂ ਉਸ ਦੀ ਜਾਇਜ਼ ਪਛਾਣ ਦੀ ਜ਼ਰੂਰ ਪੜਤਾਲ ਕੀਤੀ ਜਾਵੇ। ਕਿਸੇ ਵੀ ਸ਼ੱਕੀ ਗਤੀਵਿਧੀ ਦੀ ਸੂਚਨਾ ਤੁਰੰਤ ਰੇਲਵੇ ਸੁਰੱਖਿਆ ਬਲ ਜਾਂ ਸਬੰਧਤ ਰੇਲਵੇ ਅਧਿਕਾਰੀਆਂ ਨੂੰ ਦਿੱਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਇਤਿਹਾਸਕ ਅਸਥਾਨ ਪੋਥੀਮਾਲਾ ’ਤੇ ਨਤਮਸਤਕ ਹੋ ਕੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੇ ਸ਼ੁਰੂ ਕੀਤਾ ਚੋਣ ਪ੍ਰਚਾਰ ਅਗਲੀ ਖ਼ਬਰ ਪਿਛਲੇ ਸਾਲ ਹੜ੍ਹਾਂ ਦੀ ਮਾਰ ਝੱਲਣ ਵਾਲੇ ਲੋਕਾਂ ਲਈ ਹਾਲੇ ਤੱਕ ਨਹੀਂ ਹੋਏ ਸੁਚੱਜੇ ਪ੍ਰਬੰਧ
Ad Position 24