16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਫ਼ਾਜ਼ਿਲਕਾ ਵਿਖੇ ‘ਛਾਤਰਾਂ ਕੀ ਗੂੰਜ’ ਸੈਮੀਨਾਰ, ਵੱਡੀ ਗਿਣਤੀ ’ਚ ਪੁੱਜੇ ਵਿਦਿਆਰਥੀਆਂ ਨੇ ਸਕਰੀਨ ’ਤੇ ਦੇਖਿਆ ਰਾਹੁਲ ਗਾਂਧੀ ਦਾ ‘ਛਾਤਰ ਸੰਵਾਦ’ * ਪੇਪਰ ਲੀਕ ਅਤੇ ਸਿੱਖਿਆ ਪ੍ਰਣਾਲੀ ’ਤੇ ਹੋਈ ਚਰਚਾ * ਸੈਮੀਨਾਰ ਦਾ ਉਦੇਸ਼ ਨੌਜਵਾਨਾਂ ਨੂੰ ਸਿੱਖਿਆ, ਰੁਜ਼ਗਾਰ ਅਤੇ ਪ੍ਰਤੀਯੋਗੀ ਪ੍ਰੀਖਿਆਵਾਂ ਦੀਆਂ ਚੁਨੌਤੀਆਂ ਪ੍ਰਤੀ ਜਾਗਰੂਕ ਕਰਨਾ-ਸਿੱਧੂ

Ad Position 21
repet_subhas-goyals [Copy P29]
ਅਜੀਤ ਡੈਸਕ 30-06-2026
ਫ਼ਾਜ਼ਿਲਕਾ, 29 ਜੂਨ (ਦਵਿੰਦਰ ਪਾਲ ਸਿੰਘ)-ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਨਾਲ ਜੁੜੇ ਮੁੱਦਿਆਂ ’ਤੇ ਚਰਚਾ ਕਰਨ ਲਈ ਚਲਾਈ ਗਈ ਮੁਹਿੰਮ ‘ਛਾਤਰੋਂ ਕੀ ਗੂੰਜ’ ਤਹਿਤ ਫ਼ਾਜ਼ਿਲਕਾ ਵਿਖੇ ਇਕ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਰਾਜਸਥਾਨ ਦੇ ਕੋਟਾ ਤੋਂ ਕਾਂਗਰਸ ਸਾਂਸਦ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵਲੋਂ ਵਿਦਿਆਰਥੀਆਂ ਨਾਲ ਕੀਤੇ ਗਏ ਸੰਵਾਦ ਦਾ ਵੱਡੀ ਸਕਰੀਨ ਰਾਹੀਂ ਸਿੱਧਾ ਪ੍ਰਸਾਰਨ ਦਿਖਾਇਆ ਗਿਆ। ਇਸ ਪ੍ਰੋਗਰਾਮ ਵਿਚ ਵੱਡੀ ਗਿਣਤੀ ’ਚ ਪਹੁੰਚੇ ਵਿਦਿਆਰਥੀਆਂ ਨੇ ਪੂਰੇ ਸੰਵਾਦ ਨੂੰ ਧਿਆਨ ਨਾਲ ਸੁਣਿਆ ਅਤੇ ਸਿੱਖਿਆ ਤੇ ਰੁਜ਼ਗਾਰ ਨਾਲ ਜੁੜੇ ਅਹਿਮ ਮੁੱਦਿਆਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਹਰਪ੍ਰੀਤ ਸਿੰਘ ਸਿੱਧੂ, ਆਬਜ਼ਰਵਰ ਰਜਿੰਦਰ ਛਾਬੜਾ, ਸਾਬਕਾ ਵਿਧਾਇਕ ਡਾ. ਮਹਿੰਦਰ ਰਿਣਵਾ, ਸੀਨੀਅਰ ਕਾਂਗਰਸੀ ਆਗੂ ਸਮਰਬੀਰ ਸਿੰਘ ਸਿੱਧੂ, ਸਾਬਕਾ ਵਿਧਾਇਕ ਦਵਿੰਦਰ ਘੁਬਾਇਆ, ਰਾਜ ਬਖ਼ਸ਼ ਕੰਬੋਜ, ਸਾਬਕਾ ਵਿਧਾਇਕ ਨੱਥੂ ਰਾਮ, ਰਾਜਿੰਦਰ ਕੌਰ, ਰੂਬੀ ਗਿੱਲ ਸਮੇਤ ਹੋਰ ਕਾਂਗਰਸੀ ਆਗੂ ਹਾਜ਼ਰ ਸਨ। ਸੰਵਾਦ ਦੌਰਾਨ ਪੇਪਰ ਲੀਕ, ਸਰਕਾਰੀ ਭਰਤੀਆਂ ਵਿਚ ਦੇਰੀ, ਪ੍ਰਤੀਯੋਗੀ ਪ੍ਰੀਖਿਆਵਾਂ ’ਚ ਪਾਰਦਰਸ਼ਤਾ ਅਤੇ ਸਿੱਖਿਆ ਦੇ ਵਪਾਰੀਕਰਨ ਵਰਗੇ ਗੰਭੀਰ ਵਿਸ਼ੇ ਪ੍ਰਮੁੱਖਤਾ ਨਾਲ ਉਠਾਏ ਗਏ। ਜ਼ਿਲ੍ਹਾ ਕਾਂਗਰਸ ਪ੍ਰਧਾਨ ਹਰਪ੍ਰੀਤ ਸਿੰਘ ਸਿੱਧੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਹ ਪ੍ਰੋਗਰਾਮ ਪੂਰੀ ਤਰ੍ਹਾਂ ਵਿਦਿਆਰਥੀਆਂ ਦੇ ਹਿਤਾਂ ਅਤੇ ਉਨ੍ਹਾਂ ਦੇ ਭਵਿੱਖ ਨਾਲ ਜੁੜੇ ਵਿਸ਼ਿਆਂ ’ਤੇ ਆਧਾਰਿਤ ਸੀ। ਇਸ ਦਾ ਮੁੱਖ ਮਕਸਦ ਨੌਜਵਾਨਾਂ ਨੂੰ ਸਿੱਖਿਆ, ਰੁਜ਼ਗਾਰ ਅਤੇ ਪ੍ਰਤੀਯੋਗੀ ਪ੍ਰੀਖਿਆਵਾਂ ਦੀਆਂ ਚੁਨੌਤੀਆਂ ਪ੍ਰਤੀ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਦੀ ਮੁੱਖ ਲੋੜ ਹੈ ਕਿ ਵਿਦਿਆਰਥੀਆਂ ਦੀ ਆਵਾਜ਼ ਨੂੰ ਦੇਸ਼ ਭਰ ਵਿਚ ਮਜ਼ਬੂਤੀ ਨਾਲ ਚੁੱਕਿਆ ਜਾਵੇ। ਸਾਬਕਾ ਵਿਧਾਇਕ ਡਾ. ਮਹਿੰਦਰ ਰਿਣਵਾ ਨੇ ਕਿਹਾ ਕਿ ਸਿੱਖਿਆ ਪ੍ਰਣਾਲੀ ਵਿਚ ਪਾਰਦਰਸ਼ਤਾ ਲਿਆਉਣਾ ਅਤੇ ਸਮੇਂ ਸਿਰ ਭਰਤੀਆਂ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਨੌਜਵਾਨਾਂ ਦਾ ਭਵਿੱਖ ਸੁਰੱਖਿਅਤ ਕਰਨ ਲਈ ਸਿੱਖਿਆ ਪ੍ਰਣਾਲੀ ਨੂੰ ਵਧੇਰੇ ਜਵਾਬਦੇਹ ਬਣਾਉਣਾ ਹੋਵੇਗਾ। ਸੀਨੀਅਰ ਆਗੂ ਸਮਰਬੀਰ ਸਿੰਘ ਸਿੱਧੂ ਨੇ ਸਪਸ਼ਟ ਕੀਤਾ ਕਿ ਇਹ ਕੋਈ ਸਿਆਸੀ ਪ੍ਰੋਗਰਾਮ ਨਹੀਂ ਸੀ, ਸਗੋਂ ਵਿਦਿਆਰਥੀਆਂ ਦੀਆਂ ਸਮੱਸਿਆਵਾਂ ’ਤੇ ਕੇਂਦਰਿਤ ਇੱਕ ਜਾਗਰੂਕਤਾ ਸੈਮੀਨਾਰ ਸੀ। ਇਸ ਮੌਕੇ ਸਿਧਾਰਥ ਰਿਣਵਾ, ਪਰਮਜੀਤ ਮਹੰਤ, ਅਸ਼ੋਕ ਵਾਟਸ, ਹਰਬੰਸ ਸਿੰਘ, ਅੰਕੁਜ ਗੋਇਲ, ਬਲਾਕ ਪ੍ਰਧਾਨ ਅਬੋਹਰ ਸੁਭਾਸ਼ ਠਠਈ, ਸੱਤਿਆ ਭਾਦੂ, ਵਿਨੋਦ ਬਾਗੜੀ, ਬਲਦੇਵ ਸਿੰਘ, ਮਹੇਸ਼ ਕੁਮਾਰ, ਸ਼ਾਲੂ ਪੰਜਾਵਾ, ਬਲਦੇਵ ਭੱਟੀ, ਕੁਲਦੀਪ ਸਿੰਘ, ਡਾ. ਕੇ.ਕੇ.ਸੇਠੀ ਆਦਿ ਵੀ ਹਾਜ਼ਰ ਸਨ। ਮੰਚ ਸੰਚਾਲਨ ਦੀ ਭੂਮਿਕਾ ਪਰਮਜੀਤ ਮਹੰਤ ਅਤੇ ਅਸ਼ੋਕ ਵਾਟਸ ਵਲੋਂ ਬਾਖ਼ੂਬੀ ਨਿਭਾਈ ਗਈ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਦੀ ਮਜ਼ਬੂਤੀ ਲਈ ਦਿਨ-ਰਾਤ ਕੀਤੇ ਜਾ ਰਹੇ ਯਤਨ- ਨਿਮਰਤ ਸਿੰਘ ਭੁੱਚੋ ਕਾ ਅਗਲੀ ਖ਼ਬਰ ਤਰੁਣ ਚੁੱਘ ਨੇ ਜੇ. ਪੀ. ਨੱਢਾ ਨਾਲ ਵੀ ਕੀਤੀ ਮੁਲਾਕਾਤ
Ad Position 24