16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਅਕਾਲੀ ਦਲ ਦੀ ਮਜ਼ਬੂਤੀ ਲਈ ਦਿਨ-ਰਾਤ ਕੀਤੇ ਜਾ ਰਹੇ ਯਤਨ- ਨਿਮਰਤ ਸਿੰਘ ਭੁੱਚੋ ਕਾ

Ad Position 21
repet_subhas-goyals [Copy P29]
ਅਜੀਤ ਡੈਸਕ 30-06-2026
ਮੁੱਦਕੀ, 29 ਜੂਨ (ਭਾਰਤ ਭੂਸ਼ਨ ਅਗਰਵਾਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰਨ ਲਈ ਦਿਨ-ਰਾਤ ਯਤਨ ਕੀਤੇ ਜਾ ਰਹੇ ਹਨ ਤੇ ਲੋਕਾਂ ਨੂੰ ਜਾਗਰੂਕ ਕਰਕੇ ਪਾਰਟੀ ਨਾਲ ਜੋੜਿਆ ਜਾ ਰਿਹਾ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਯੂਥ ਆਗੂ ਨਿਮਰਤ ਸਿੰਘ ਭੁੱਚੋ ਕਾ ਨੇ ਕੀਤਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਹਮੇਸ਼ਾ ਪੰਜਾਬ ਦੀ ਅਸਲ ਪਛਾਣ ਦੀ ਰਾਖੀ ਲਈ ਵਚਨਬੱਧ ਰਿਹਾ ਹੈ। ਉਨ੍ਵ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅਮਨ, ਸਦਭਾਵਨਾ, ਵਿਕਾਸ ਤੇ ਸਾਫ਼-ਸੁਥਰੇ ਪ੍ਰਸ਼ਾਸਨ ਲਈ ਅਕਾਲੀ ਸਰਕਾਰ ਦੀ ਘਾਟ ਮਹਿਸੂਸ ਰਹੇ ਹਨ। ਪੰਜਾਬ ਦੇ ਲੋਕਾਂ ਵਲੋਂ ਇਹ ਸਪੱਸ਼ਟ ਸੰਕੇਤ ਹੈ ਕਿ ਪਾਰਟੀ ਵਰਕਰਾਂ ਦੀ ਸਖ਼ਤ ਮਿਹਨਤ ਤੇ ਏਕਤਾ ਸਦਕਾ 2027 ਵਿਚ ਸ਼੍ਰੋਮਣੀ ਅਕਾਲੀ ਦਲ ਦੁਬਾਰਾ ਸਰਕਾਰ ਬਣਾਏਗਾ। ਪੰਜਾਬ ਵਿਚ ਵਿਗੜਦੀ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਲੈ ਕੇ ਆਮ ਆਦਮੀ ਪਾਰਟੀ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਉਨ੍ਵ੍ਹਾਂ ਕਿਹਾ ਕਿ ਆਪ ਸਰਕਾਰ ਆਪਣੇ ਕਾਰਜਕਾਲ ਦੌਰਾਨ ਪੰਜਾਬ ਦੇ ਲੋਕਾਂ ਨੂੰ ਸੁਰੱਖਿਆ ਪ੍ਰਦਾਨ ਕਰਨ ਤੇ ਕਾਨੂੰਨ ਵਿਵਸਥਾ ਨੂੰ ਬਿਹਤਰ ਬਣਾਉਣ ਵਿਚ ਪੂਰੀ ਤਰ੍ਹਾਂ ਅਸਫਲ ਰਹੀ ਹੈ ਤੇ ਪੰਜਾਬ ਦੀ ਸਥਿਤੀ ਜੰਗਲ ਰਾਜ ਤੋਂ ਵੀ ਬਦਤਰ ਹੋ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਵਿਟਿਲੀਗੋ ਵਰਕਸ਼ਾਪ ਅਤੇ ਕਾਨਫ਼ਰੰਸ 2026 ਵਿਚ ਫਿਰੋਜ਼ਪੁਰ ਦੇ ਡਾ. ਨਰੇਸ਼ ਖੰਨਾ ਸਨਮਾਨਿਤ ਅਗਲੀ ਖ਼ਬਰ ਫ਼ਾਜ਼ਿਲਕਾ ਵਿਖੇ ‘ਛਾਤਰਾਂ ਕੀ ਗੂੰਜ’ ਸੈਮੀਨਾਰ, ਵੱਡੀ ਗਿਣਤੀ ’ਚ ਪੁੱਜੇ ਵਿਦਿਆਰਥੀਆਂ ਨੇ ਸਕਰੀਨ ’ਤੇ ਦੇਖਿਆ ਰਾਹੁਲ ਗਾਂ...
Ad Position 24