10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਇਨਲਿਸਟਮੈਂਟ ਕਾਮਿਆਂ ਨੂੰ ਨਵੇਂ ਕਾਨੂੰਨ ’ਚ ਸ਼ਾਮਲ ਨਾ ਕਰਨ ’ਤੇ ਜਲ ਸਪਲਾਈ ਵਰਕਰਾਂ ਵਲੋਂ ਸੰਘਰਸ਼ ਦਾ ਐਲਾਨ

Ad Position 21
No active advertisement
ਅਜੀਤ ਡੈਸਕ 01-07-2026
ਫ਼ਿਰੋਜ਼ਪੁਰ, 30 ਜੂਨ (ਗੁਰਿੰਦਰ ਸਿੰਘ)-ਜਲ ਸਪਲਾਈ ਕੰਟਰੈਕਟ ਵਰਕਰ ਯੂਨੀਅਨ (ਰਜਿ. ਨੰ. 31) ਪੰਜਾਬ ਦੀ ਜ਼ਿਲ੍ਹਾ ਫ਼ਿਰੋਜ਼ਪੁਰ ਇਕਾਈ ਵਲੋਂ ਸੂਬਾ ਆਗੂ ਰੁਪਿੰਦਰ ਸਿੰਘ ਦੀ ਅਗਵਾਈ ਹੇਠ ਹੰਗਾਮੀ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵਰਕਰਾਂ ਨੂੰ ਆਉਣ ਵਾਲੇ ਸੰਘਰਸ਼ ਲਈ ਲਾਮਬੰਦ ਕੀਤਾ ਗਿਆ ਅਤੇ ਪੰਜਾਬ ਸਰਕਾਰ ਤੋਂ ਇਨਲਿਸਟਮੈਂਟ ਕਾਮਿਆਂ ਨੂੰ ਵੀ ਪ੍ਰਸਤਾਵਿਤ ਪੰਜਾਬ ਰਾਜ ਆਊਟਸੋਰਸ ਪਰਸਨਲ ਬਿੱਲ-2026 ਅਤੇ ਪੰਜਾਬ ਕੰਟਰੈਕਚੁਅਲ ਪਰਸਨਲ ਬਿੱਲ-2026 ਵਿਚ ਸ਼ਾਮਲ ਕਰਨ ਦੀ ਮੰਗ ਕੀਤੀ ਗਈ। ਯੂਨੀਅਨ ਆਗੂਆਂ ਨੇ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਇਨਲਿਸਟਮੈਂਟ ਕਾਮੇ ਪਿਛਲੇ ਕਰੀਬ 17 ਸਾਲਾਂ ਤੋਂ ਠੇਕੇਦਾਰੀ ਪ੍ਰਣਾਲੀ ਤਹਿਤ ਪੂਰੀ ਤਨਦੇਹੀ ਨਾਲ ਸੇਵਾਵਾਂ ਨਿਭਾ ਰਹੇ ਹਨ ਅਤੇ ਲੰਬੇ ਸਮੇਂ ਤੋਂ ਉਨ੍ਹਾਂ ਨੂੰ ਵਿਭਾਗ ਵਿਚ ਰੈਗੂਲਰ ਕਰਕੇ ਪੱਕਾ ਰੁਜ਼ਗਾਰ ਦੇਣ ਦੀ ਮੰਗ ਕੀਤੀ ਜਾ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਵਲੋਂ ਕਈ ਮੀਟਿੰਗਾਂ ਕਰਨ ਦੇ ਬਾਵਜੂਦ ਇਨਲਿਸਟਮੈਂਟ ਕਾਮਿਆਂ ਦੀਆਂ ਮੰਗਾਂ ਨੂੰ ਅਜੇ ਤੱਕ ਅਮਲੀ ਜਾਮਾ ਨਹੀਂ ਪਹਿਨਾਇਆ ਗਿਆ। ਆਗੂਆਂ ਨੇ ਦੱਸਿਆ ਕਿ 23 ਜੂਨ 2026 ਨੂੰ ਵਿਭਾਗ ਦੇ ਮੁੱਖ ਦਫ਼ਤਰ ਮੋਹਾਲੀ ਵਲੋਂ ਐੱਚ.ਆਰ.ਐਮ. ਪੋਰਟਲ ’ਤੇ ਆਊਟਸੋਰਸ ਕਰਮਚਾਰੀਆਂ ਦਾ ਡਾਟਾ ਅੱਪਲੋਡ ਕਰਨ ਲਈ ਜਾਰੀ ਪੱਤਰ ਵਿਚ ਲਗਭਗ 2,800 ਇਨਲਿਸਟਮੈਂਟ ਕਾਮਿਆਂ ਨੂੰ ਸ਼ਾਮਲ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ 19 ਜੂਨ ਨੂੰ ਹੋਈ ਪੈਨਲ ਮੀਟਿੰਗ ਵਿਚ ਬਣੀ ਸਹਿਮਤੀ ਦੇ ਉਲਟ ਹੈ। ਯੂਨੀਅਨ ਦਾ ਦਾਅਵਾ ਹੈ ਕਿ ਜਿਨ੍ਹਾਂ ਕਰਮਚਾਰੀਆਂ ਦੀ ਐੱਚ.ਆਰ.ਐਮ. ਪੋਰਟਲ ’ਤੇ ਐਂਟਰੀ ਹੋਵੇਗੀ, ਉਨ੍ਹਾਂ ਨੂੰ ਹੀ ਨਵੇਂ ਕਾਨੂੰਨ ਦਾ ਲਾਭ ਮਿਲੇਗਾ, ਜਿਸ ਕਾਰਨ ਇਨਲਿਸਟਮੈਂਟ ਕਾਮਿਆਂ ਵਿਚ ਭਾਰੀ ਰੋਸ ਹੈ। ਯੂਨੀਅਨ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਇਨਲਿਸਟਮੈਂਟ ਕਾਮਿਆਂ ਨੂੰ ਵੀ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਬਣਾਏ ਜਾ ਰਹੇ ਕਾਨੂੰਨ-2026 ਵਿਚ ਸ਼ਾਮਲ ਕਰਨ ਸਬੰਧੀ ਤੁਰੰਤ ਨੋਟੀਫ਼ਿਕੇਸ਼ਨ ਜਾਰੀ ਕੀਤਾ ਜਾਵੇ ਨਹੀਂ ਤਾਂ ਯੂਨੀਅਨ ਵਲੋਂ ਤਿੱਖਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ। ਸੂਬਾ ਆਗੂ ਰੁਪਿੰਦਰ ਸਿੰਘ, ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ, ਸਰਕਲ ਪ੍ਰਧਾਨ ਬਲਕਾਰ ਸਿੰਘ, ਜਨਰਲ ਸਕੱਤਰ ਹਰਜਿੰਦਰ ਸਿੰਘ ਅਤੇ ਪ੍ਰੈੱਸ ਸਕੱਤਰ ਰਣਜੀਤ ਸਿੰਘ ਖ਼ਾਲਸਾ ਨੇ ਦੱਸਿਆ ਕਿ ਜੇਕਰ ਸਰਕਾਰ ਨੇ ਜਲਦ ਮੰਗਾਂ ਨਾ ਮੰਨੀਆਂ ਤਾਂ ਪੰਜਾਬ ਵਿਧਾਨ ਸਭਾ ਦੇ ਆਗਾਮੀ ਸੈਸ਼ਨ ਤੋਂ ਪਹਿਲਾਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕੈਬਨਿਟ ਮੰਤਰੀ ਦੇ ਹਲਕਾ ਸਾਹਨੇਵਾਲ (ਜ਼ਿਲ੍ਹਾ ਲੁਧਿਆਣਾ) ਵਿਖੇ ਪਰਿਵਾਰਾਂ ਅਤੇ ਬੱਚਿਆਂ ਸਮੇਤ ਅਣਮਿਥੇ ਸਮੇਂ ਲਈ ਮੋਰਚਾ ਲਗਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸੰਘਰਸ਼ ਦੀਆਂ ਤਿਆਰੀਆਂ ਤਹਿਤ 30 ਜੂਨ ਤੋਂ 3 ਜੁਲਾਈ ਤੱਕ ਜ਼ਿਲ੍ਹਾ ਅਤੇ ਬਰਾਂਚ ਪੱਧਰ ਦੀਆਂ ਮੀਟਿੰਗਾਂ ਕਰਕੇ ਵਰਕਰਾਂ ਨੂੰ ਪਰਿਵਾਰਾਂ ਸਮੇਤ ਮੋਰਚੇ ਵਿਚ ਸ਼ਾਮਲ ਹੋਣ ਲਈ ਲਾਮਬੰਦ ਕੀਤਾ ਜਾਵੇਗਾ। ਮੀਟਿੰਗ ਵਿਚ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਵੱਖ-ਵੱਖ ਬਲਾਕਾਂ ਦੇ ਪ੍ਰਧਾਨਾਂ ਅਤੇ ਵੱਡੀ ਗਿਣਤੀ ਵਿਚ ਵਰਕਰਾਂ ਨੇ ਹਾਜ਼ਰੀ ਭਰੀ ਅਤੇ ਆਉਣ ਵਾਲੇ ਸੰਘਰਸ਼ ਵਿਚ ਪਰਿਵਾਰਾਂ ਸਮੇਤ ਸ਼ਮੂਲੀਅਤ ਕਰਨ ਦਾ ਅਹਿਦ ਕੀਤਾ।
Ad Position 22
No active advertisement
ਪਿਛਲੀ ਖ਼ਬਰ 8 ਘੰਟੇ ਲਗਾਤਾਰ ਨਿਰਵਿਘਨ ਬਿਜਲੀ ਸਪਲਾਈ ਸਬੰਧੀ ਐਕਸੀਅਨ ਨੂੰ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਓਲੰਪੀਅਨ ਗਗਨ ਅਜੀਤ ਸਿੰਘ ਨੇ ਫ਼ਿਰੋਜ਼ਪੁਰ ਦੇ ਹਾਕੀ ਖਿਡਾਰੀਆਂ ਨੂੰ ਦਿੱਤੀ ਆਧੁਨਿਕ ਜਿੰਮ ਦੀ ਸੌਗਾਤ
Ad Position 24