ਜਲਾਲਾਬਾਦ, 30 ਜੂਨ (ਕਰਨ ਚੁਚਰਾ)-ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਇਕ ਵਿਅਕਤੀ ਦੀ ਕੁੱਟਮਾਰ ਕਰਨ ਵਾਲੇ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਜਸਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮੰਗਲ ਸਿੰਘ ਪੁੱਤਰ ਹਰਨਾਮ ਸਿੰਘ ਵਾਸੀ ਜਲਾ ਲੱਖੇ ਕੇ ਹਿਠਾੜ ਉਰਫ਼ ਧੁੰਨਕੀਆਂ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ 21 ਜੂਨ ਨੂੰ ਹਰਸ਼ਦੀਪ ਸਿੰਘ ਪੁੱਤਰ ਜੋਗਿੰਦਰ ਸਿੰਘ, ਸਾਜਨ ਸਿੰਘ ਪੁੱਤਰ ਬਿੰਦਰ ਸਿੰਘ, ਸੰਦੀਪ ਸਿੰਘ ਪੁੱਤਰ ਬਿੰਦਰ ਸਿੰਘ, ਪ੍ਰਿੰਸ ਸਿੰਘ ਪੁੱਤਰ ਪ੍ਰੀਤ ਸਿੰਘ ਅਤੇ ਜੱਗਾ ਸਿੰਘ ਪੁੱਤਰ ਖ਼ੈਰਾਤ ਸਿੰਘ ਵਾਸੀ ਜੱਲਾ ਲੱਖੇ ਕੇ ਹਿਠਾੜ ਉਰਫ਼ ਧੁਨਕੀਆਂ ਨੇ ਉਸ ਨਾਲ ਕੁੱਟਮਾਰ ਕੀਤੀ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।