11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਮਾਂ ਸਰਸਵਤੀ ਕਾਲਜ ਅਬੋਹਰ ਅਤੇ ਸੀਡ ਫਾਰਮ ਪੱਕਾ ਵਿਖੇ ਸਪੈਸ਼ਲ ਇੰਟੈਸਿਵ ਰਿਵੀਜ਼ਨ ਸਬੰਧੀ ਲੋਕਾਂ ਨੂੰ ਕੀਤਾ ਜਾਗਰੂਕ

Ad Position 21
No active advertisement
ਅਜੀਤ ਡੈਸਕ 01-07-2026
ਫ਼ਾਜ਼ਿਲਕਾ, 30 ਜੂਨ (ਦਵਿੰਦਰ ਪਾਲ ਸਿੰਘ)–ਮੁੱਖ ਚੋਣ ਅਫ਼ਸਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਅਮਰਪ੍ਰੀਤ ਕੌਰ ਸੰਧੂ ਦੀ ਅਗਵਾਈ ਹੇਠ ਵਿਸ਼ੇਸ਼ ਚੋਣ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਲੜੀ ਤਹਿਤ ਐੱਸ.ਡੀ.ਐਮ. ਅਬੋਹਰ ਕ੍ਰਿਪਾਲ ਵੀਰ ਸਿੰਘ ਦੀ ਰਹਿਨੁਮਾਈ ਅਤੇ ਈ.ਆਰ.ਓ.081-ਅਬੋਹਰ ਦੇ ਨਿਰਦੇਸ਼ਾਂ ’ਤੇ ਹਲਕਾ ਅਬੋਹਰ ਦੇ ਸਵੀਪ ਨੋਡਲ ਅਫ਼ਸਰ ਅਜੇ ਛਾਬੜਾ ਅਤੇ ਉਨ੍ਹਾਂ ਦੀ ਟੀਮ ਵਲੋਂ ਮਾਂ ਸਰਸਵਤੀ ਕਾਲਜ ਅਬੋਹਰ ਵਿਖੇ ਪ੍ਰਿੰਸੀਪਲ ਭੁਵਨੇਸ਼ ਦੇ ਸਹਿਯੋਗ ਨਾਲ ‘ਸਪੈਸ਼ਲ ਇੰਟੈਂਸਿਵ ਰਿਵੀਜ਼ਨ’ ਸਬੰਧੀ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਚੋਣ ਕਮਿਸ਼ਨ ਵਲੋਂ ਵੋਟਰ ਸੂਚੀਆਂ ਦੀ ਕੀਤੀ ਜਾ ਰਹੀ ਵਿਸ਼ੇਸ਼ ਗਹਿਰੀ ਸੁਧਾਈ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਟੀਮ ਵਲੋਂ ਨੌਜਵਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਫ਼ੀਲਡ ਵਿਚ ਕੰਮ ਕਰ ਰਹੇ ਬੀ.ਐਲ.ਓਜ ਨੂੰ ਆਪਣਾ ਪੂਰਾ ਸਹਿਯੋਗ ਦੇਣ। ਇਸੇ ਤਰ੍ਹਾਂ ਸੀਡ ਫਾਰਮ ਪੱਕਾ ਦੇ ਬੂਥ ਨੰਬਰ 3 ਅਤੇ 4 ਵਿਖੇ ਸੁਪਰਵਾਈਜ਼ਰ ਅਤੇ ਸਮੂਹ ਬੀ.ਐਲ.ਓਜ ਦੀ ਹਾਜ਼ਰੀ ਵਿਚ ਪਿੰਡ ਵਾਸੀਆਂ ਨੂੰ ‘ਐੱਸ.ਆਈ.ਆਰ. 2026’ ਬਾਰੇ ਜਾਗਰੂਕ ਕੀਤਾ ਗਿਆ। ਪ੍ਰਸ਼ਾਸਨਿਕ ਟੀਮ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਇੱਕ ਸਾਫ਼-ਸੁਥਰੀ ਵੋਟਰ ਸੂਚੀ ਤਿਆਰ ਕਰਨ ਵਿਚ ਪ੍ਰਸ਼ਾਸਨ ਦੀ ਮਦਦ ਕੀਤੀ ਜਾਵੇ। ਉਨ੍ਹਾਂ ਨੇ ਲੋਕਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਬੀ.ਐਲ.ਓਜ ਦੀ ਸਹਾਇਤਾ ਕਰਨ ਅਤੇ ਵੋਟਰ ਸੂਚੀ ਸਬੰਧੀ ਫੈਲੇ ਕਿਸੇ ਵੀ ਤਰ੍ਹਾਂ ਦੇ ਭਰਮ-ਭੁਲੇਖੇ ਨੂੰ ਦੂਰ ਕਰਨ ਲਈ ਅੱਗੇ ਆਉਣ। ਇੱਥੇ ਇਹ ਦੱਸਣਯੋਗ ਹੈ ਕਿ ਹਲਕੇ ਵਿਚ ‘ਐੱਸ.ਆਈ.ਆਰ. 2026’ ਦੀ ਸ਼ੁਰੂਆਤ ਹੋ ਚੁੱਕੀ ਹੈ। ਮਾਨਯੋਗ ਐੱਸ.ਡੀ.ਐਮ. ਅਬੋਹਰ ਵੱਲੋਂ ਵੀ ਲੋਕਾਂ ਨੂੰ ਇਸ ਮੁਹਿੰਮ ਪ੍ਰਤੀ ਜਾਗਰੂਕ ਹੁੰਦੇ ਹੋਏ ਆਪਣਾ ਬਣਦਾ ਯੋਗਦਾਨ ਪਾਉਣ ਅਤੇ ਵੋਟਰ ਸੂਚੀ ਨੂੰ ਤਰੁੱਟੀ-ਰਹਿਤ ਬਣਾਉਣ ਲਈ ਭਰਪੂਰ ਸਹਿਯੋਗ ਦੇਣ ਦਾ ਸੰਦੇਸ਼ ਦਿੱਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਵਰਿਆਮ ਖੇੜਾ ਵਿਖੇ ਖੇਤ ਬਚਾਓ ਅਭਿਆਨ ਦਾ ਸਮਾਪਤੀ ਸਮਾਰੋਹ ਆਯੋਜਿਤ ਅਗਲੀ ਖ਼ਬਰ ਕਿਸਾਨ ਖੇਤੀ ਲਈ ਬਿਜਲੀ ਅਤੇ ਨਹਿਰੀ ਪਾਣੀ ਨੂੰ ਤਰਸੇ-ਡਾ. ਰਿਣਵਾ
Ad Position 24