ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਦੇਵ ਸਮਾਜ ਕਾਲਜ ਫ਼ਾਰ ਵੁਮੈਨ ਦੀਆਂ ਵਿਦਿਆਰਥਣਾਂ ਦਾ ਪੰਜਾਬ ਯੂਨੀਵਰਸਿਟੀ ਦੀ ਟੌਪਰ ਸੂਚੀ ’ਚ ਸ਼ਾਨਦਾਰ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 02-07-2026
ਫ਼ਿਰੋਜ਼ਪੁਰ, 1 ਜੁਲਾਈ (ਗੁਰਿੰਦਰ ਸਿੰਘ)-ਦੇਵ ਸਮਾਜ ਕਾਲਜ ਫ਼ਾਰ ਵੁਮੈਨ ਫ਼ਿਰੋਜ਼ਪੁਰ ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਲੋਂ ਐਲਾਨੇ ਗਏ ਬੀ.ਵਾਕ (ਹਸਪਤਾਲ ਪ੍ਰਸ਼ਾਸਨ ਅਤੇ ਪ੍ਰਬੰਧਨ) ਪਹਿਲੇ ਸਮੈਸਟਰ ਦੇ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਯੂਨੀਵਰਸਿਟੀ ਦੀ ਟੌਪਰ ਸੂਚੀ ਵਿਚ ਆਪਣਾ ਸਥਾਨ ਬਣਾਇਆ ਹੈ। ਵਿਦਿਆਰਥਣਾਂ ਦੀ ਇਸ ਉਪਲਬਧੀ ਨਾਲ ਕਾਲਜ, ਮਾਪਿਆਂ ਅਤੇ ਪੂਰੇ ਫ਼ਿਰੋਜ਼ਪੁਰ ਦਾ ਨਾਂਅ ਮਾਣ ਨਾਲ ਉੱਚਾ ਹੋਇਆ ਹੈ। ਵਿਦਿਆਰਥਣ ਸੁਮਨਪ੍ਰੀਤ ਕੌਰ ਨੇ 7.58 ਸੀ.ਜੀ.ਪੀ.ਏ. ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿਚ ਦੂਜਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ ਰਣਦੀਪ ਕੌਰ ਅਤੇ ਸਿਮਰਨਜੋਤ ਕੌਰ ਨੇ 7.54 ਸੀ.ਜੀ.ਪੀ.ਏ. ਅੰਕਾਂ ਨਾਲ ਸਾਂਝੇ ਤੌਰ ’ਤੇ ਤੀਜਾ ਸਥਾਨ, ਜਦਕਿ ਰਣਜੀਤ ਕੌਰ ਨੇ 7.33 ਸੀ.ਜੀ.ਪੀ.ਏ. ਨਾਲ ਪੰਜਵਾਂ ਸਥਾਨ ਹਾਸਿਲ ਕਰਕੇ ਕਾਲਜ ਦਾ ਮਾਣ ਵਧਾਇਆ। ਵਿਭਾਗ ਦੇ ਅਧਿਆਪਕਾਂ ਨੇ ਇਸ ਸਫਲਤਾ ਦਾ ਸਿਹਰਾ ਵਿਦਿਆਰਥਣਾਂ ਦੀ ਅਣਥੱਕ ਮਿਹਨਤ, ਲਗਨ, ਅਨੁਸ਼ਾਸਨ ਅਤੇ ਅਧਿਆਪਕਾਂ ਦੇ ਨਿਰੰਤਰ ਮਾਰਗਦਰਸ਼ਨ ਨੂੰ ਦਿੱਤਾ। ਕਾਲਜ ਦੀ ਚੇਅਰਪਰਸਨ ਡਾ.ਅਗਨੀਜ਼ ਢਿੱਲੋਂ ਨੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਹੋਰ ਵਿਦਿਆਰਥਣਾਂ ਲਈ ਵੀ ਪੇ੍ਰਰਨਾ ਦਾ ਸਰੋਤ ਬਣਦੀਆਂ ਹਨ। ਪ੍ਰਿੰਸੀਪਲ ਡਾ.ਸੰਗੀਤਾ ਨੇ ਖ਼ੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਇਹ ਉਪਲਬਧੀ ਪੂਰੇ ਦੇਵ ਸਮਾਜ ਕਾਲਜ ਪਰਿਵਾਰ ਲਈ ਮਾਣ ਵਾਲਾ ਪਲ ਹੈ।
Ad Position 22
No active advertisement
ਪਿਛਲੀ ਖ਼ਬਰ ਗੁਰਪ੍ਰੀਤ ਸਿੰਘ ਸੇਖੋਂ ਦੇ ਨਵੇਂ ਦਫ਼ਤਰ ਦੇ ਉਦਘਾਟਨ ਲਈ ਘਮਿਆਰੀ ਵਾਲਾ ਤੋਂ ਵੱਡਾ ਕਾਫ਼ਲਾ ਰਵਾਨਾ ਅਗਲੀ ਖ਼ਬਰ ਮਾਤਰੀ ਮੌਤ ਦਰ ਘਟਾਉਣ ਸੰਬੰਧੀ ਐੱਸ.ਐੱਮ.ਓ ਅਤੇ ਸਟਾਫ਼ ਦੀ ਮੀਟਿੰਗ
Ad Position 24
No active advertisement