ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

70 ਸਾਲਾਂ ’ਚ ਪਹਿਲੀ ਵਾਰ ਅਬੋਹਰ ਦੀਆਂ ਟੇਲਾਂ ’ਤੇ ਪਾਣੀ ਨਹੀਂ ਪੁੱਜਿਆ, ਸਰਕਾਰ ਤੁਰੰਤ ਹਾਲਾਤ ਸੁਧਾਰੇ : ਸੰਦੀਪ ਜਾਖੜ

Ad Position 21
No active advertisement
ਅਜੀਤ ਡੈਸਕ 02-07-2026
ਅਬੋਹਰ, 1 ਜੁਲਾਈ (ਤੇਜਿੰਦਰ ਸਿੰਘ ਖ਼ਾਲਸਾ)-ਇਲਾਕੇ ’ਚ ਪੈਦਾ ਹੋਏ ਨਹਿਰੀ ਪਾਣੀ ਸੰਕਟ ਅਤੇ ਅਣਘੋਸ਼ਿਤ ਬਿਜਲੀ ਕੱਟਾਂ ਨੂੰ ਲੈ ਕੇ ਵਿਧਾਇਕ ਸੰਦੀਪ ਜਾਖੜ ਨੇ ਇਲਾਕੇ ਦੀਆਂ ਵੱਖ-ਵੱਖ ਨਹਿਰਾਂ ਅਤੇ ਟੇਲਾਂ ਦਾ ਦੌਰਾ ਕਰਕੇ ਹਾਲਾਤਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਕਿਸਾਨਾਂ ਨਾਲ ਵੀ ਗੱਲਬਾਤ ਕੀਤੀ ਅਤੇ ਸੂਬਾ ਸਰਕਾਰ ਨੂੰ ਪਾਣੀ ਅਤੇ ਬਿਜਲੀ ਦੀ ਸਪਲਾਈ ਵਿਚ ਸੁਧਾਰ ਲਿਆਉਣ ਦੀ ਅਪੀਲ ਕੀਤੀ। ਸੰਦੀਪ ਜਾਖੜ ਨੇ ਕਿਹਾ ਕਿ ਪਿਛਲੇ ਕਰੀਬ 70 ਸਾਲਾਂ ਦੇ ਇਤਿਹਾਸ ਵਿਚ ਪਹਿਲੀ ਵਾਰ ਅਜਿਹੇ ਹਾਲਾਤ ਬਣੇ ਹਨ ਕਿ ਨਹਿਰਾਂ ਦੇ ਟੇਲਾਂ ਤੱਕ ਪਾਣੀ ਨਹੀਂ ਪੁੱਜ ਰਿਹਾ। ਉਨ੍ਹਾਂ ਕਿਹਾ ਕਿ ਇਸ ਕਾਰਨ ਫ਼ਸਲਾਂ ਸੁੱਕਣ ਦੇ ਕਿਨਾਰੇ ਹਨ ਅਤੇ ਕਿਸਾਨਾਂ ਨੂੰ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸੂਬਾ ਸਰਕਾਰ ਕਿਸਾਨਾਂ ਨੂੰ ਲੋੜੀਂਦਾ ਸਿੰਚਾਈ ਵਾਲਾ ਪਾਣੀ ਮੁਹੱਈਆ ਕਰਵਾਉਣ ਵਿਚ ਅਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਭਾਰੀ ਗਰਮੀ ਦਾ ਪ੍ਰਕੋਪ ਹੈ ਅਤੇ ਦੂਜੇ ਪਾਸੇ ਅਣਘੋਸ਼ਿਤ ਬਿਜਲੀ ਕੱਟਾਂ ਨੇ ਲੋਕਾਂ ਦੀਆਂ ਮੁਸ਼ਕਲਾਂ ਹੋਰ ਵਧਾ ਦਿੱਤੀਆਂ ਹਨ। ਉਨ੍ਹਾਂ ਦੱਸਿਆ ਕਿ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿਚ ਕਈ-ਕਈ ਘੰਟੇ ਬਿਜਲੀ ਨਾ ਮਿਲਣ ਕਾਰਨ ਲੋਕਾਂ ਨੂੰ ਖ਼ਾਸੀ ਦਿੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਜ਼ੁਰਗਾਂ, ਬੱਚਿਆਂ ਅਤੇ ਬਿਮਾਰ ਵਿਅਕਤੀਆਂ ਲਈ ਇਹ ਸਥਿਤੀ ਹੋਰ ਵੀ ਗੰਭੀਰ ਬਣ ਗਈ ਹੈ। ਵਿਧਾਇਕ ਜਾਖੜ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਉਹ ਅਬੋਹਰ ਖੇਤਰ ਦੇ ਹਾਲਾਤਾਂ ਦਾ ਜਾਇਜ਼ਾ ਲੈ ਕੇ ਨਹਿਰਾਂ ਦੇ ਆਖ਼ਰੀ ਸਿਰਿਆਂ ਤੱਕ ਪੂਰਾ ਪਾਣੀ ਪੁੱਜਣਾ ਯਕੀਨੀ ਬਣਾਉਣ ਅਤੇ ਅਣਘੋਸ਼ਿਤ ਬਿਜਲੀ ਕੱਟਾਂ ਨੂੰ ਤੁਰੰਤ ਬੰਦ ਕਰਵਾਉਣ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਜਲਦੀ ਕੋਈ ਪ੍ਰਭਾਵਸ਼ਾਲੀ ਕਦਮ ਨਾ ਚੁੱਕਿਆ ਤਾਂ ਉਹ ਕਿਸਾਨਾਂ ਅਤੇ ਆਮ ਲੋਕਾਂ ਦੇ ਹੱਕਾਂ ਲਈ ਸੰਘਰਸ਼ ਕਰਨ ਲਈ ਮਜਬੂਰ ਹੋਣਗੇ।
Ad Position 22
No active advertisement
ਪਿਛਲੀ ਖ਼ਬਰ ਗਿਲਹੋਤਰਾ ਦੀ ਅਗਵਾਈ ਹੇਠ ਕਿਸਾਨਾਂ ਦੇ ਵਫ਼ਦ ਵਲੋਂ ਰਾਜਪਾਲ ਕਟਾਰੀਆ ਨਾਲ ਮੁਲਾਕਾਤ ਅਗਲੀ ਖ਼ਬਰ ਲਾਇਨਜ਼ ਕਲੱਬ ਵਿਸ਼ਾਲ ਨੇ ਗਊਆਂ ਨੂੰ ਹਰਾ ਚਾਰਾ ਪਾ ਕੇ ਅਤੇ ਛਬੀਲ ਲਗਾ ਕੇ ਨਵੇਂ ਕਾਰਜਕਾਲ ਦੀ ਕੀਤੀ ਸ਼ੁਰੂਆਤ
Ad Position 24
No active advertisement