07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਫ਼ਿਰੋਜ਼ਪੁਰ ਸ਼ਹਿਰੀ ਹਲਕੇ ’ਚ ਸ਼੍ਰੋਮਣੀ ਅਕਾਲੀ ਦਲ ਨੇ ਤੇਜ਼ ਕੀਤੀਆਂ ਜਥੇਬੰਦਕ ਸਰਗਰਮੀਆਂ ਸਰਕਲ ਪੱਧਰ ਦੀਆਂ ਮੀਟਿੰਗਾਂ ਦਾ ਦੌਰ ਜਾਰੀ

Ad Position 21
No active advertisement
ਅਜੀਤ ਡੈਸਕ 03-07-2026
ਫ਼ਿਰੋਜ਼ਪੁਰ, 2 ਜੁਲਾਈ (ਗੁਰਿੰਦਰ ਸਿੰਘ)-ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਨੇ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਵਿਚ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਆਪਣੀਆਂ ਸਿਆਸੀ ਸਰਗਰਮੀਆਂ ਨੂੰ ਹੋਰ ਤੇਜ਼ ਕਰ ਦਿੱਤਾ ਹੈ। ਇਸੇ ਕੜੀ ਤਹਿਤ ਸਰਕਲ ਪੱਧਰ ਦੀਆਂ ਲੜੀਵਾਰ ਮੀਟਿੰਗਾਂ ਦਾ ਦੌਰ ਜਾਰੀ ਹੈ। ਬੁੱਧਵਾਰ ਨੂੰ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਨਵਨੀਤ ਕੁਮਾਰ ਗੋਰਾ ਦੀ ਪ੍ਰਧਾਨਗੀ ਹੇਠ ਸਰਕਲ ਨੰਬਰ-2 (ਜਨਰਲ) ਦੀ ਮੀਟਿੰਗ ਸਰਕਲ ਪ੍ਰਧਾਨ ਨਿਰਮਲ ਸਿੰਘ ਨਿੰਮਾਂ ਭਾਰਤ ਨਗਰ ਦੇ ਗ੍ਰਹਿ ਵਿਖੇ ਹੋਈ। ਮੀਟਿੰਗ ਦੌਰਾਨ ਪਾਰਟੀ ਦੀਆਂ ਜਥੇਬੰਦਕ ਗਤੀਵਿਧੀਆਂ, ਬੂਥ ਪੱਧਰ ’ਤੇ ਵਰਕਰਾਂ ਦੀ ਸਰਗਰਮੀ ਅਤੇ ਆਉਣ ਵਾਲੇ ਸਮੇਂ ਲਈ ਰਣਨੀਤੀ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਨਵਨੀਤ ਕੁਮਾਰ ਗੋਰਾ ਨੇ ਕਿਹਾ ਕਿ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਨੰਨੂ ਦੀ ਅਗਵਾਈ ਹੇਠ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਵਿਚ ਪਾਰਟੀ ਨੂੰ ਬੂਥ ਪੱਧਰ ਤੱਕ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰ ਹੀ ਸ਼੍ਰੋਮਣੀ ਅਕਾਲੀ ਦਲ ਦੀ ਅਸਲ ਤਾਕਤ ਹਨ ਅਤੇ ਉਨ੍ਹਾਂ ਦੀ ਮਿਹਨਤ ਸਦਕਾ ਪਾਰਟੀ ਲੋਕਾਂ ਵਿਚ ਆਪਣਾ ਭਰੋਸਾ ਹੋਰ ਮਜ਼ਬੂਤ ਕਰੇਗੀ। ਉਨ੍ਹਾਂ ਵਰਕਰਾਂ ਨੂੰ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ, ਲੋਕ-ਮੁੱਦਿਆਂ ਨੂੰ ਉਭਾਰਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਦੀ ਅਪੀਲ ਕੀਤੀ। ਮੀਟਿੰਗ ਵਿਚ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਪਰਮਜੀਤ ਸਿੰਘ ਕਲਸੀ, ਜ਼ਿਲ੍ਹਾ ਪ੍ਰਧਾਨ ਬੀ.ਸੀ ਵਿੰਗ ਦਵਿੰਦਰ ਸਿੰਘ ਕਲਸੀ, ਮਨੋਹਰ ਲਾਲ ਹਲਕਾ ਸ਼ਹਿਰੀ ਪ੍ਰਧਾਨ ਐੱਸ.ਸੀ ਵਿੰਗ, ਆਸ਼ੂ ਕਪਾਹੀ ਸੀਨੀਅਰ ਅਕਾਲੀ ਆਗੂ ਆਦਿ ਅਹੁਦੇਦਾਰਾਂ ਨੇ ਵੀ ਆਪਣੇ ਵਿਚਾਰ ਸਾਂਝੇ ਕਰਦਿਆਂ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ। ਆਗੂਆਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਹਰ ਸਰਕਲ ਅਤੇ ਬੂਥ ਪੱਧਰ ’ਤੇ ਇਸੇ ਤਰ੍ਹਾਂ ਦੀਆਂ ਮੀਟਿੰਗਾਂ ਕਰਕੇ ਜਥੇਬੰਦੀ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਇਸ ਮੌਕੇ ਬੰਟੀ ਸ਼ਰਮਾ, ਕੁਲਵੰਤ ਸਿੰਘ ਸਰਕਲ ਪ੍ਰਧਾਨ ਬੀ.ਸੀ ਵਿੰਗ, ਰਾਹੁਲ ਹੰਸ ਸਰਕਲ ਪ੍ਰਧਾਨ ਐੱਸ.ਸੀ ਵਿੰਗ, ਅਨਿਲ ਜੌਲੀ, ਸੋਨੂੰ ਭੱਟੀ, ਬਲਦੇਵ ਸਿੰਘ, ਅਸ਼ੋਕ ਸ਼ਰਮਾ, ਮੇਜਰ ਸਿੰਘ, ਨਿਸ਼ਾਨ ਸਿੰਘ, ਕੁਲਦੀਪ ਸਿੰਘ, ਸਵਰਨ ਸਿੰਘ, ਸਵਰਨਜੀਤ ਸਿੰਘ, ਕੁਲਬੀਰ ਸਿੰਘ, ਗੁਰਵਿੰਦਰ ਸਿੰਘ, ਵਿਸ਼ਾਲ ਗਿੱਲ, ਗੋਪਾਲ ਗਿੱਲ, ਅਭੈ ਭੱਟੀ, ਸੁਮੀਤ ਘਾਰੂ ਆਦਿ ਆਗੂ ’ਤੇ ਵਰਕਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰੱਖੜੀ ਦੇ ਤਿਉਹਾਰ ’ਤੇ ਭੈਣਾਂ ਲਈ ਛੁੱਟੀਆਂ ਵਾਲੇ ਦਿਨ ਵੀ ਖੁੱਲ੍ਹੇ ਰਹਿਣਗੇ ਪੋਸਟ ਆਫ਼ਿਸ ਅਗਲੀ ਖ਼ਬਰ ਭੱਠਾਧੂਹਾ ਵਿਖੇ ਪੀਰ ਬਾਬਾ ਜੰਡ ਵਾਲਾ ਦੀ ਦਰਗਾਹ ’ਤੇ ਭੰਡਾਰਾ ਕਰਵਾਇਆ
Ad Position 24
No active advertisement