07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਗੁਰੂਹਰਸਹਾਏ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਚੋਣ ਸਰਗਰਮੀਆਂ ਦਿਨੋਂ-ਦਿਨ ਤੇਜ਼

Ad Position 21
No active advertisement
ਅਜੀਤ ਡੈਸਕ 03-07-2026
ਗੁਰੂਹਰਸਹਾਏ, 2 ਜੁਲਾਈ (ਕਪਿਲ ਕੰਧਾਰੀ)-5 ਜੁਲਾਈ ਨੂੰ ਹੋਣ ਵਾਲੀਆਂ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸ਼ਹਿਰ ਵਿਚ ਚੋਣ ਸਰਗਰਮੀਆਂ ਦਿਨੋਂ-ਦਿਨ ਤੇਜ਼ ਹੋ ਰਹੀਆਂ ਹਨ। ਵੱਖ-ਵੱਖ ਸਿਆਸੀ ਪਾਰਟੀਆਂ ਦੇ ਉਮੀਦਵਾਰ ਆਪਣੇ-ਆਪਣੇ ਵਾਰਡਾਂ ਵਿਚ ਵੋਟਰਾਂ ਨਾਲ ਸੰਪਰਕ ਕਰਕੇ ਸਮਰਥਨ ਹਾਸਿਲ ਕਰਨ ਲਈ ਜ਼ੋਰਦਾਰ ਪ੍ਰਚਾਰ ਮੁਹਿੰਮ ਚਲਾ ਰਹੇ ਹਨ। ਚੋਣ ਪ੍ਰਚਾਰ ਦੌਰਾਨ ਇਹ ਗੱਲ ਵੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿ ਕੁੱਝ ਉਮੀਦਵਾਰ ਅਤੇ ਸਿਆਸੀ ਆਗੂ ਆਪਣੀਆਂ ਗਤੀਵਿਧੀਆਂ ਅਤੇ ਪ੍ਰਚਾਰ ਨੂੰ ਉਜਾਗਰ ਕਰਨ ਲਈ ਮੁੱਖ ਤੌਰ ’ਤੇ ਸੋਸ਼ਲ ਮੀਡੀਆ ਅਤੇ ਕੁੱਝ ਚੁਣੀਦੇ ਮੀਡੀਆ ਪਲੇਟਫ਼ਾਰਮਾਂ ਦਾ ਹੀ ਸਹਾਰਾ ਲੈ ਰਹੇ ਹਨ। ਇਸ ਕਾਰਨ ਕਈ ਹੋਰ ਮੀਡੀਆ ਕਰਮੀਆਂ ਅਤੇ ਪੱਤਰਕਾਰਾਂ ਵਿਚ ਨਾਰਾਜ਼ਗੀ ਦੇਖਣ ਨੂੰ ਮਿਲ ਰਹੀ ਹੈ। ਮੀਡੀਆ ਨਾਲ ਜੁੜੇ ਲੋਕਾਂ ਦਾ ਕਹਿਣਾ ਹੈ ਕਿ ਲੋਕਤੰਤਰਿਕ ਪ੍ਰਕਿਰਿਆ ਦੌਰਾਨ ਸਾਰੇ ਮੀਡੀਆ ਅਦਾਰਿਆਂ ਅਤੇ ਪੱਤਰਕਾਰਾਂ ਨੂੰ ਬਰਾਬਰ ਮਹੱਤਵ ਦਿੱਤਾ ਜਾਣਾ ਚਾਹੀਦਾ ਹੈ ਤਾਂ ਜੋ ਲੋਕਾਂ ਤੱਕ ਹਰ ਪੱਖ ਦੀ ਜਾਣਕਾਰੀ ਨਿਰਪੱਖ ਅਤੇ ਸੰਤੁਲਿਤ ਢੰਗ ਨਾਲ ਪਹੁੰਚ ਸਕੇ। ਉਨ੍ਹਾਂ ਦਾ ਮੰਨਣਾ ਹੈ ਕਿ ਚੋਣਾਂ ਦੌਰਾਨ ਸਿਰਫ਼ ਇਕ ਮਾਧਿਅਮ ਤੱਕ ਸੀਮਤ ਰਹਿਣ ਦੀ ਬਜਾਏ ਸਾਰੇ ਸੰਚਾਰ ਮਾਧਿਅਮਾਂ ਨੂੰ ਸਮਾਨ ਮੌਕਾ ਮਿਲਣਾ ਚਾਹੀਦਾ ਹੈ। ਦੂਜੇ ਪਾਸੇ, ਚੋਣ ਪ੍ਰਚਾਰ ਦੌਰਾਨ ਸ਼ਹਿਰ ਦੀਆਂ ਬੁਨਿਆਦੀ ਸਮੱਸਿਆਵਾਂ ਵੀ ਲੋਕਾਂ ਵਿਚ ਚਰਚਾ ਦਾ ਕੇਂਦਰ ਬਣੀਆਂ ਹੋਈਆਂ ਹਨ। ਕਈ ਇਲਾਕਿਆਂ ਵਿਚ ਸੀਵਰੇਜ ਦੇ ਗੰਦੇ ਪਾਣੀ ਦੀ ਨਿਕਾਸੀ, ਗੰਦਗੀ ਦੇ ਢੇਰ, ਟੁੱਟੀਆਂ ਸੜਕਾਂ ਅਤੇ ਹੋਰ ਨਾਗਰਿਕ ਸਹੂਲਤਾਂ ਨਾਲ ਸਬੰਧਿਤ ਮੁੱਦੇ ਲੋਕਾਂ ਵਲੋਂ ਉਠਾਏ ਜਾ ਰਹੇ ਹਨ। ਕੁੱਝ ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਸੋਸ਼ਲ ਮੀਡੀਆ ’ਤੇ ਪ੍ਰਚਾਰ ਅਤੇ ਦਾਅਵਿਆਂ ਦੀ ਭਰਮਾਰ ਹੈ। ਪਰ ਉਹ ਆਪਣੇ ਇਲਾਕੇ ਵਿਚ ਹੋਏ ਅਸਲ ਵਿਕਾਸ ਕਾਰਜਾਂ ਨੂੰ ਹੀ ਤਰਜੀਹ ਦੇਣਗੇ। ਲੋਕਾਂ ਦਾ ਮੰਨਣਾ ਹੈ ਕਿ ਪ੍ਰਚਾਰ ਨਾਲੋਂ ਜ਼ਿਆਦਾ ਮਹੱਤਵ ਉਮੀਦਵਾਰਾਂ ਦੀ ਕਾਰਗੁਜ਼ਾਰੀ ਅਤੇ ਜਨਤਾ ਨਾਲ ਜੁੜੇ ਮੁੱਦਿਆਂ ਦੇ ਹੱਲ ਨੂੰ ਦਿੱਤਾ ਜਾਣਾ ਚਾਹੀਦਾ ਹੈ। ਵੋਟਰਾਂ ਦਾ ਕਹਿਣਾ ਹੈ ਕਿ ਇਸ ਵਾਰ ਉਹ ਕਿਸੇ ਵੀ ਤਰ੍ਹਾਂ ਦੇ ਪ੍ਰਚਾਰ ਜਾਂ ਵਾਅਦਿਆਂ ਦੀ ਬਜਾਏ ਆਪਣੇ ਇਲਾਕੇ ਵਿਚ ਹੋਏ ਅਸਲ ਕੰਮਾਂ ਅਤੇ ਉਮੀਦਵਾਰਾਂ ਦੀ ਕਾਰਗੁਜ਼ਾਰੀ ਨੂੰ ਧਿਆਨ ਵਿਚ ਰੱਖ ਕੇ ਵੋਟ ਦਾ ਫ਼ੈਸਲਾ ਕਰਨਗੇ। ਸਿਆਸੀ ਹਲਕਿਆਂ ਵਿਚ ਵੀ ਇਹ ਮੰਨਿਆ ਜਾ ਰਿਹਾ ਹੈ ਕਿ ਨਗਰ ਕੌਂਸਲ ਚੋਣਾਂ ਵਿਚ ਸਥਾਨਕ ਮੁੱਦੇ ਅਤੇ ਵਿਕਾਸ ਕਾਰਜ ਹੀ ਵੋਟਰਾਂ ਦੇ ਫ਼ੈਸਲੇ ਵਿਚ ਅਹਿਮ ਭੂਮਿਕਾ ਨਿਭਾ ਸਕਦੇ ਹਨ।
Ad Position 22
No active advertisement
ਪਿਛਲੀ ਖ਼ਬਰ 5 ਨੂੰ ਹੋ ਰਹੀਆਂ ਗੁਰੂਹਰਸਹਾਏ ਨਗਰ ਕੌਂਸਲ ਚੋਣਾਂ ਲਈ ਮੈਦਾਨ ਪੂਰੀ ਤਰ੍ਹਾਂ ਭਖਿਆ ਰਾਣਾ ਸੋਢੀ , ਨੋਨੀ ਮਾਨ , ਰਾਮਿੰਦਰ... ਅਗਲੀ ਖ਼ਬਰ ਰੱਖੜੀ ਦੇ ਤਿਉਹਾਰ ’ਤੇ ਭੈਣਾਂ ਲਈ ਛੁੱਟੀਆਂ ਵਾਲੇ ਦਿਨ ਵੀ ਖੁੱਲ੍ਹੇ ਰਹਿਣਗੇ ਪੋਸਟ ਆਫ਼ਿਸ
Ad Position 24
No active advertisement