ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਨਾਜਾਇਜ਼ ਹਥਿਆਰਾਂ ਸਮੇਤ ਲੁਟੇਰਾ ਗਰੋਹ ਦੇ 5 ਮੈਂਬਰ ਗ੍ਰਿਫ਼ਤਾਰ

Ad Position 21
No active advertisement
ਅਜੀਤ ਡੈਸਕ 04-07-2026
ਜ਼ੀਰਾ, 3 ਜੁਲਾਈ (ਰਜਨੀਸ਼ ਕਥੂਰੀਆ)-ਥਾਣਾ ਸਿਟੀ ਜ਼ੀਰਾ ਦੀ ਪੁਲਿਸ ਨੇ ਇਕ ਵੱਡੀ ਵਾਰਦਾਤ ਨੂੰ ਨਾਕਾਮ ਕਰਦਿਆਂ ਛਾਪੇਮਾਰੀ ਕਰਕੇ 5 ਹਥਿਆਰਬੰਦ ਵਿਅਕਤੀਆਂ ਨੂੰ ਤੇਜ਼ਧਾਰ ਹਥਿਆਰਾਂ ਸਮੇਤ ਕਾਬੂ ਕੀਤਾ ਹੈ, ਜੋ ਕਿਸੇ ਅਮੀਰ ਵਿਅਕਤੀ ਨੂੰ ਲੁੱਟਣ ਦੀ ਫ਼ਿਰਾਕ ਵਿਚ ਸਨ। ਪੁਲਿਸ ਨੇ ਇਨ੍ਹਾਂ ਕੋਲੋਂ ਇਕ ਵਰਨਾ ਕਾਰ ਅਤੇ ਇੱਕ 32 ਬੋਰ ਪਿਸਟਲ, ਇਕ ਦੇਸੀ ਕੱਟਾ, 1 ਕਾਪਾ, 1 ਕਿਰਪਾਨ, 1 ਖੰਡੇ ਅਤੇ ਵਰਨਾ ਕਾਰ ਵੀ ਬਰਾਮਦ ਕੀਤੀ ਹੈ। ਮਾਮਲੇ ਸੰਬੰਧੀ ਅਹਿਮ ਜਾਣਕਾਰੀ ਦਿੰਦਿਆਂ ਮੁੱਖ ਅਫ਼ਸਰ ਥਾਣਾ ਸਿਟੀ ਇੰਸਪੈਕਟਰ ਜਸਵਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਉਨ੍ਹਾਂ ਦੀ ਅਗਵਾਈ ਹੇਠ ਪੁਲਿਸ ਪਾਰਟੀ ਇਲਾਕੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਬਾਈਪਾਸ ਪੁਲ ਕੋਲ ਗਸ਼ਤ ’ਤੇ ਮੌਜੂਦ ਸੀ। ਇਸੇ ਦੌਰਾਨ ਇਕ ਖ਼ਾਸ ਮੁਖ਼ਬਰ ਨੇ ਪੁਲਿਸ ਨੂੰ ਪੱਕੀ ਇਤਲਾਹ ਦਿੱਤੀ ਕਿ ਇਲਾਕੇ ਦੇ ਕੁਝ ਨਾਮੀ ਬਦਮਾਸ਼, ਜਿਨ੍ਹਾਂ ਦੀ ਪਛਾਣ ਬੋਹੜ ਸਿੰਘ ਉਰਫ਼ ਗੌਰਵ ਪੁੱਤਰ ਕੁਲਦੀਪ ਸਿੰਘ, ਮਨਜੀਤ ਸਿੰਘ ਉਰਫ਼ ਜਤਿਨ ਪੁੱਤਰ ਬਲਵੀਰ ਸਿੰਘ, ਦਿਲਪ੍ਰੀਤ ਸਿੰਘ ਉਰਫ਼ ਚੜ੍ਹਤ ਸਿੰਘ ਪੁੱਤਰ ਨਸੀਬ ਸਿੰਘ, ਅਰਸ਼ਪ੍ਰੀਤ ਸਿੰਘ ਉਰਫ਼ ਅਰਸ਼ ਪੁੱਤਰ ਜਗਤਾਰ ਸਿੰਘ, ਗੁਰਮੇਲ ਸਿੰਘ ਉਰਫ਼ ਗੇਲਾ ਪੁੱਤਰ ਟਹਿਲ ਸਿੰਘ ਅਤੇ ਸੁਖਵਿੰਦਰ ਸਿੰਘ ਉਰਫ਼ ਸੰਨੀ ਪੁੱਤਰ ਹਰਬੰਸ ਸਿੰਘ ਸਾਰੇ ਵਾਸੀਆਨ ਮਨਸੂਰਦੇਵਾ ਵਜੋਂ ਹੋਈ ਹੈ, ਇਕ ਗੈਂਗ ਬਣਾ ਕੇ ਘੁੰਮ ਰਹੇ ਹਨ। ਮੁਖ਼ਬਰ ਨੇ ਦੱਸਿਆ ਕਿ ਇਹ ਸਾਰੇ ਮੁਲਜ਼ਮ ਮਾਰੂ ਹਥਿਆਰਾਂ ਨਾਲ ਲੈਸ ਹੋ ਕੇ ਇੱਕ ਚਿੱਟੇ ਰੰਗ ਦੀ ਵਰਨਾ ਕਾਰ (ਨੰਬਰ ਪੀ.ਬੀ. 65 ਜੇ 8500) ’ਚ ਸਵਾਰ ਹਨ। ਉਹ ਸਨ੍ਹੇਰ ਰੋਡ ’ਤੇ ਸਥਿਤ ਕਾਲਜ ਤੋਂ ਪਿੱਛੇ ਇਕ ਸੁੰਨਸਾਨ ਅਤੇ ਬੇ ਆਬਾਦ ਜਗ੍ਹਾ ’ਤੇ ਲੁਕੇ ਹੋਏ ਹਨ ਅਤੇ ਉੱਥੋਂ ਲੰਘਣ ਵਾਲੇ ਕਿਸੇ ਅਮੀਰ ਰਾਹਗੀਰ ਜਾਂ ਵਪਾਰੀ ਨੂੰ ਨਿਸ਼ਾਨਾ ਬਣਾ ਕੇ ਵੱਡੀ ਲੁੱਟ-ਖੋਹ ਕਰਨ ਦੀ ਤਿਆਰੀ ਵਿਚ ਹਨ। ਸੂਚਨਾ ਮਿਲਦਿਆਂ ਹੀ ਪੁਲਿਸ ਪਾਰਟੀ ਨੇ ਬਿਨਾਂ ਸਮਾਂ ਗਵਾਏ ਦੱਸੀ ਗਈ ਜਗ੍ਹਾ ’ਤੇ ਯੋਜਨਾਬੱਧ ਤਰੀਕੇ ਨਾਲ ਛਾਪੇਮਾਰੀ ਕੀਤੀ ਅਤੇ ਘੇਰਾਬੰਦੀ ਕਰਕੇ ਸਾਰੇ 6 ਮੁਲਜ਼ਮਾਂ ਨੂੰ ਮੌਕੇ ’ਤੇ ਹੀ ਦਬੋਚ ਲਿਆ। ਪੁਲਿਸ ਵਲੋਂ ਜਦੋਂ ਮੁਲਜ਼ਮਾਂ ਅਤੇ ਕਾਰ ਦੀ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਦੇ ਕਬਜ਼ੇ ਵਿਚੋਂ ਇਕ 32 ਬੋਰ ਦਾ ਪਿਸਤੌਲ ਸਮੇਤ ਮੈਗਜ਼ੀਨ, ਇਕ 32 ਬੋਰ ਦਾ ਜ਼ਿੰਦਾ ਕਾਰਤੂਸ, ਇਕ ਦੇਸੀ ਕੱਟਾ 315 ਬੋਰ ਸਮੇਤ ਇਕ ਚੱਲਿਆ ਹੋਇਆ ਖ਼ੋਲ, ਇਕ ਕਾਪਾ, ਇਕ ਕਿਰਪਾਨ ਅਤੇ ਇਕ ਖੰਡਾ ਬਰਾਮਦ ਹੋਇਆ। ਇਸ ਦੇ ਨਾਲ ਹੀ ਵਾਰਦਾਤ ਲਈ ਵਰਤੀ ਜਾਣ ਵਾਲੀ ਵਰਨਾ ਕਾਰ ਨੂੰ ਵੀ ਪੁਲਿਸ ਨੇ ਜ਼ਬਤ ਕਰ ਲਿਆ ਹੈ। ਜਾਂਚ ਅਧਿਕਾਰੀ ਇੰਸਪੈਕਟਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਹਿਰਾਸਤ ਵਿਚ ਲੈ ਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਉਹ ਪਹਿਲਾਂ ਕਿਹੜੀਆਂ ਵਾਰਦਾਤਾਂ ਵਿਚ ਸ਼ਾਮਿਲ ਰਹੇ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ 04-07-26
Ad Position 24
No active advertisement