ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ ਸਜਾਇਆ

Ad Position 21
No active advertisement
ਅਜੀਤ ਡੈਸਕ 04-07-2026
ਫਿਰੋਜ਼ਪੁਰ,3 ਜੁਲਾਈ (ਸੁਖਵਿੰਦਰ ਸਿੰਘ)-ਛੇਵੇਂ ਪਾਤਿਸ਼ਾਹ ਧੰਨ-ਧੰਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਦੇ ਸਹਿਯੋਗ ਨਾਲ ਬਹੁਤ ਹੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਸਜਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ਅਤੇ ਗੁਰੂ ਸਾਹਿਬ ਦਾ ਆਸ਼ੀਰਵਾਦ ਲਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਰਜੀਤ ਸਿੰਘ ਅਤੇ ਕੁਲਦੀਪ ਸਿੰਘ ਨੰਢਾ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਸ਼ਰਧਾ ਨਾਲ ਸਜਾਇਆ ਗਿਆ। ਨਗਰ ਕੀਰਤਨ ਦੌਰਾਨ ਰਾਗੀ ਜਥਿਆਂ ਵਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਸਾਹਿਬ ਦੇ ਉਪਦੇਸ਼ ਨਾਲ ਜੋੜਿਆ ਗਿਆ। ਜਦਕਿ ਢਾਡੀ ਜਥਿਆਂ ਨੇ ਸਿੱਖ ਇਤਿਹਾਸ ਅਤੇ ਗੁਰੂ ਸਾਹਿਬ ਦੀਆਂ ਸ਼ਹਾਦਤਾਂ ਤੇ ਕੁਰਬਾਨੀਆਂ ਦਾ ਵਰਨਣ ਕੀਤਾ। ਨਗਰ ਕੀਰਤਨ ਦੌਰਾਨ ਸੰਗਤਾਂ ਵਲੋਂ ਅੱਗੇ-ਅੱਗੇ ਝਾੜੂ ਦੀ ਸੇਵਾ ਅਤੇ ਜਲ ਦਾ ਛਿੜਕਾਅ ਕਰਕੇ ਸੇਵਾ-ਭਾਵਨਾ ਦਾ ਪ੍ਰਗਟਾਵਾ ਕੀਤਾ ਗਿਆ। ਰਸਤੇ ਵਿਚ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਕਰਕੇ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ। ਵੱਖ-ਵੱਖ ਥਾਵਾਂ ’ਤੇ ਸੇਵਾਦਾਰਾਂ ਅਤੇ ਧਾਰਮਿਕ ਸੰਸਥਾਵਾਂ ਵਲੋਂ ਠੰਢੇ ਮਿੱਠੇ ਜਲ, ਸ਼ਰਬਤ, ਫਲ, ਚਾਹ, ਪਕੌੜਿਆਂ ਅਤੇ ਹੋਰ ਕਈ ਪ੍ਰਕਾਰ ਦੇ ਲੰਗਰ ਲਗਾਏ ਗਏ। ਜਿਨ੍ਹਾਂ ਦਾ ਹਜ਼ਾਰਾਂ ਸੰਗਤਾਂ ਨੇ ਪ੍ਰਸਾਦ ਵਜੋਂ ਸਵੀਕਾਰ ਕੀਤਾ। ਇਸ ਮੌਕੇ ਗਤਕਾ ਪਾਰਟੀਆਂ ਵਲੋਂ ਗਤਕੇ ਦੇ ਸ਼ਾਨਦਾਰ ਜੌਹਰ ਦਿਖਾਏ ਗਏ। ਜਿਨ੍ਹਾਂ ਨੂੰ ਦੇਖ ਕੇ ਸੰਗਤਾਂ ਨੇ ਭਰਪੂਰ ਪ੍ਰਸ਼ੰਸਾ ਕੀਤੀ। ਨਗਰ ਕੀਰਤਨ ਵਿਚ ਬੱਚਿਆਂ, ਨੌਜਵਾਨਾਂ, ਬਜ਼ੁਰਗਾਂ ਅਤੇ ਮਹਿਲਾਵਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਦਿਆਂ “ਜੋ ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ” ਦੇ ਜੈਕਾਰਿਆਂ ਨਾਲ ਪੂਰੇ ਮਾਹੌਲ ਨੂੰ ਗੁਰਮਈ ਰੰਗ ਵਿਚ ਰੰਗ ਦਿੱਤਾ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਰਜੀਤ ਸਿੰਘ ਦੇ ਨਾਲ ਕੁਲਦੀਪ ਸਿੰਘ ਨੰਢਾ,ਅਵਤਾਰ ਸਿੰਘ, ਲਾਲ ਸਿੰਘ ਅਤੇ ਹਰਜਿੰਦਰ ਸਿੰਘ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ 5 ਗ੍ਰਾਮ ਹੈਰੋਇਨ ਸਮੇਤ ਮੁਲਜ਼ਮ ਕਾਬੂ ਅਗਲੀ ਖ਼ਬਰ ਨਾਜਾਇਜ਼ ਹਥਿਆਰਾਂ ਸਮੇਤ ਲੁਟੇਰਾ ਗਰੋਹ ਦੇ 5 ਮੈਂਬਰ ਗ੍ਰਿਫ਼ਤਾਰ
Ad Position 24
No active advertisement