ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਮੁਫ਼ਤ ਮੈਡੀਕਲ ਜਾਂਚ ਕੈਂਪ ਦਾ ਰਜਿੰਦਰ ਕੁਮਾਰ ਵਧਵਾ ਕਰਨਗੇ ਉਦਘਾਟਨ

Ad Position 21
No active advertisement
ਅਜੀਤ ਡੈਸਕ 04-07-2026
ਜ਼ੀਰਾ, 3 ਜੁਲਾਈ (ਰਜਨੀਸ਼ ਕਥੂਰੀਆ)-ਸਮਾਜ ਸੇਵਾ ਦੇ ਖੇਤਰ ਵਿਚ ਲਗਾਤਾਰ ਨਵੇਂ ਮੀਲ ਪੱਥਰ ਸਥਾਪਤ ਕਰ ਰਹੀ ਸੰਸਥਾ ਜ਼ੀਰਾ ਵਿਕਾਸ ਪ੍ਰੀਸ਼ਦ ਵਲੋਂ ਫੋਰਟਿਸ ਹਸਪਤਾਲ ਲੁਧਿਆਣਾ ਦੇ ਸਹਿਯੋਗ ਨਾਲ ਸਵਾਮੀ ਸਵਤੇ ਪ੍ਰਕਾਸ਼ ਸਰਵ ਹਿਤਕਾਰੀ ਵਿੱਦਿਆ ਮੰਦਰ ਜ਼ੀਰਾ (ਸਾਹਮਣੇ ਟੈਲੀਫੋਨ ਐਕਸਚੇਂਜ) ਵਿਖੇ ਲਗਾਏ ਜਾ ਰਹੇ ਵਿਸ਼ਾਲ ਮੁਫ਼ਤ ਮੈਡੀਕਲ ਜਾਂਚ ਕੈਂਪ ਦਾ ਰਸਮੀ ਉਦਘਾਟਨ ਸਵੇਰੇ 10 ਵਜੇ ਸ਼ਵੇਤਾ ਸਟਾਕ ਇਨਵੈਸਟਮੈਂਟ ਪ੍ਰਾਈਵੇਟ ਲਿਮਟਿਡ ਦੇ ਮੈਨੇਜਿੰਗ ਡਾਇਰੈਕਟਰ ਰਜਿੰਦਰ ਕੁਮਾਰ ਵਧਵਾ ਵਲੋਂ ਕੀਤਾ ਜਾਵੇਗਾ। ਕੈਂਪ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਰਜਿੰਦਰ ਕੁਮਾਰ ਵਧਵਾ ਨੇ ਜ਼ੀਰਾ ਵਿਕਾਸ ਪ੍ਰੀਸ਼ਦ ਦੇ ਸਰਪ੍ਰਸਤ ਸੁਖਦੇਵ ਬਿੱਟੂ ਵਿੱਜ ਅਤੇ ਪ੍ਰਧਾਨ ਚਰਨਪ੍ਰੀਤ ਸਿੰਘ ਸੋਨੂੰ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਪ੍ਰੀਸ਼ਦ ਦੇ ਸਮਾਜ ਭਲਾਈ ਕਾਰਜਾਂ ਲਈ ਆਰਥਿਕ ਸਹਿਯੋਗ ਵੀ ਭੇਟ ਕੀਤਾ । ਇਸ ਦੌਰਾਨ ਵਧਵਾ ਨੇ ਕਿਹਾ ਕਿ ਜ਼ੀਰਾ ਵਿਕਾਸ ਪ੍ਰੀਸ਼ਦ ਨੇ ਬਹੁਤ ਹੀ ਥੋੜ੍ਹੇ ਸਮੇਂ ਵਿਚ ਸੇਵਾ ਸਮਰਪਣ ਅਤੇ ਲੋਕ ਭਲਾਈ ਦੀ ਭਾਵਨਾ ਨਾਲ ਜੋ ਵਿਸ਼ਵਾਸ ਕਾਇਮ ਕੀਤਾ ਹੈ, ਉਹ ਕਾਬਿਲ-ਏ-ਤਾਰੀਫ਼ ਹੈ। ਇਸ ਮੌਕੇ ਸੁਖਦੇਵ ਬਿੱਟੂ ਵਿੱਜ ਅਤੇ ਚਰਨਪ੍ਰੀਤ ਸਿੰਘ ਸੋਨੂੰ ਨੇ ਰਜਿੰਦਰ ਕੁਮਾਰ ਵਧਵਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਮਾਜ ਦੇ ਜਾਗਰੂਕ ਅਤੇ ਦਾਨੀ ਵਿਅਕਤੀਆਂ ਦੇ ਸਹਿਯੋਗ ਨਾਲ ਹੀ ਅਜਿਹੇ ਲੋਕ ਭਲਾਈ ਦੇ ਕਾਰਜ ਹੋਰ ਵਿਸ਼ਾਲ ਪੱਧਰ ‘ਤੇ ਨੇਪਰੇ ਚੜ੍ਹਦੇ ਹਨ।
Ad Position 22
No active advertisement
ਪਿਛਲੀ ਖ਼ਬਰ ਫ਼ਿਰੋਜ਼ਪੁਰ ਨਜ਼ਦੀਕ ਮਈਆ ਵਾਲ ਨਹਿਰ ’ਚ ਪਿਆ ਪਾੜ, 11 ਏਕੜ ਫ਼ਸਲ ਪਾਣੀ ਦੀ ਮਾਰ ਹੇਠ ਅਗਲੀ ਖ਼ਬਰ ਚਿੱਟਾ ਸਪਲਾਈ ਕਰਨ ਜਾਂਦੇ ਪੰਜ ਤਸਕਰ ਚੜ੍ਹੇ ਪੁਲਿਸ ਅੜਿੱਕੇ, 15 ਗ੍ਰਾਮ ਹੈਰੋਇਨ ਬਰਾਮਦ
Ad Position 24
No active advertisement