ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਸਰਕਾਰੀ ਪ੍ਰਾਇਮਰੀ ਸਕੂਲ ਸੋਢੀ ਨਗਰ ਵਿਖੇ ‘ਇੱਕ ਰੁੱਖ ਮਾਂ ਦੇ ਨਾਮ ਮੁਹਿੰਮ ਤਹਿਤ ਬੂਟੇ ਲਗਾਏ’

Ad Position 21
No active advertisement
ਅਜੀਤ ਡੈਸਕ 04-07-2026
ਕੁੱਲਗੜ੍ਹੀ, 3 ਜੁਲਾਈ (ਸੁਖਜਿੰਦਰ ਸਿੰਘ ਸੰਧੂ)-ਭਾਰਤ ਸਰਕਾਰ ਦੀ ਮੁਹਿੰਮ ‘ਇਕ ਰੁੱਖ ਮਾਂ ਦੇ ਨਾਮ 3.0’ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਸੋਢੀ ਨਗਰ ਵਿਖੇ ਵਾਤਾਵਰਨ ਦੀ ਸੰਭਾਲ ਅਤੇ ਹਰਿਆਲ਼ੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ। ਇਸ ਮੌਕੇ ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਮਿਲ ਕੇ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਏ ਅਤੇ ਉਨ੍ਹਾਂ ਦੀ ਸੰਭਾਲ ਕਰਨ ਦਾ ਸੰਕਲਪ ਲਿਆ। ਸਕੂਲ ਸਟਾਫ਼ ਵਲੋਂ ਵਿਦਿਆਰਥੀਆਂ ਨੂੰ ਰੁੱਖਾਂ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ ਅਤੇ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ। ਮੁੱਖ ਅਧਿਆਪਕ ਕੁਲਵੰਤ ਸਿੰਘ ਸੰਧੂ ਨੇ ਕਿਹਾ ਕਿ ਰੁੱਖ ਸਾਡੇ ਜੀਵਨ ਦਾ ਅਨਿੱਖੜਵਾਂ ਅੰਗ ਹਨ। ਇਹ ਸਾਨੂੰ ਸਾਫ਼ ਹਵਾ, ਛਾਂ ਅਤੇ ਫਲ ਦਿੰਦੇ ਹਨ । ਹਰ ਵਿਦਿਆਰਥੀ ਨੂੰ ਘੱਟੋ-ਘੱਟ ਇਕ ਰੁੱਖ ਜ਼ਰੂਰ ਲਗਾਉਣਾ ਚਾਹੀਦਾ ਹੈ ਅਤੇ ਉਸ ਦੀ ਸਾਂਭ-ਸੰਭਾਲ ਵੀ ਕਰਨੀ ਚਾਹੀਦੀ ਹੈ। ਇਸ ਮੌਕੇ ਬੀ.ਐਲ.ਓ. ਰੋਹਿਤ, ਗੁਰਮੇਲ ਸਿੰਘ ਅਤੇ ਕੁਲਵੰਤ ਸਿੰਘ , ਗਗਨਦੀਪ ਕੌਰ, ਗੁਰਵਿੰਦਰ ਕੌਰ ਅਤੇ ਕੁਲਵਿੰਦਰ ਕੌਰ, ਐਸ.ਐਮ.ਸੀ. ਚੇਅਰਮੈਨ ਜਸਬੀਰ ਸਿੰਘ, ਆਪ ਆਗੂ ਕਰਨੈਲ ਸਿੰਘ, ਸਕੂਲ ਦੇ ਵਿਦਿਆਰਥੀ ਅਤੇ ਹੋਰ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 16 ਗ੍ਰਾਮ ਹੈਰੋਇਨ ਸਮੇਤ 4 ਤਸਕਰ ਕਾਬੂ ਅਗਲੀ ਖ਼ਬਰ ਬਿਜਲੀ ਮੁਲਾਜ਼ਮਾਂ ਵਲੋਂ ਗੁਰੂਹਰਸਹਾਏ ਵਿਖੇ ਰੋਸ ਰੈਲੀ
Ad Position 24
No active advertisement