ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

16 ਗ੍ਰਾਮ ਹੈਰੋਇਨ ਸਮੇਤ 4 ਤਸਕਰ ਕਾਬੂ

Ad Position 21
No active advertisement
ਅਜੀਤ ਡੈਸਕ 04-07-2026
ਜ਼ੀਰਾ, 3 ਜੁਲਾਈ (ਰਜਨੀਸ਼ ਕਥੂਰੀਆ)-ਜ਼ੀਰਾ ਇਲਾਕੇ ਵਿਚ ਨਸ਼ਾ ਤਸਕਰਾਂ ਵਿਰੁੱਧ ਵਿੱਢੀ ਮੁਹਿੰਮ ਦੇ ਤਹਿਤ ਥਾਣਾ ਸਿਟੀ ਜ਼ੀਰਾ ਅਤੇ ਥਾਣਾ ਸਦਰ ਜ਼ੀਰਾ ਪੁਲਿਸ ਨੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ 16 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਫੜੇ ਗਏ ਸਾਰੇ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਥਾਣਾ ਸਦਰ ਜ਼ੀਰਾ ਦੇ ਸਹਾਇਕ ਥਾਣੇਦਾਰ ਗਗਨਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਅਗਵਾਈ ਹੇਠ ਪੁਲਿਸ ਪਾਰਟੀ ਇਲਾਕੇ ਵਿੱਚ ਗਸ਼ਤ ’ਤੇ ਤਾਇਨਾਤ ਸੀ। ਇਸੇ ਦੌਰਾਨ ਸ਼ੱਕੀ ਹਾਲਤ ਵਿਚ ਘੁੰਮ ਰਹੇ ਕਰਮਜੀਤ ਸਿੰਘ ਉਰਫ਼ ਕੰਮੂ ਜੋ ਕਿ ਪਿੰਡ ਵਕੀਲਾਂ ਵਾਲਾ ਦਾ ਰਹਿਣ ਵਾਲਾ ਹੈ, ਨੂੰ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਦੇ ਕਬਜ਼ੇ ਵਿਚੋਂ 3 ਗ੍ਰਾਮ ਹੈਰੋਇਨ ਬਰਾਮਦ ਹੋਈ।ਇਸੇ ਥਾਣੇ ਦੇ ਇਕ ਹੋਰ ਸਹਾਇਕ ਥਾਣੇਦਾਰ ਦੀਪ ਸਿੰਘ ਨੇ ਦੱਸਿਆ ਕਿ ਨਸ਼ਾ ਵਿਰੋਧੀ ਮੁਹਿੰਮ ਦੇ ਤਹਿਤ ਕੀਤੀ ਗਈ ਚੈਕਿੰਗ ਦੌਰਾਨ ਪੁਲਿਸ ਪਾਰਟੀ ਨੇ 2 ਹੋਰ ਵਿਅਕਤੀਆਂ ਨੂੰ ਦਬੋਚਿਆ। ਫੜੇ ਗਏ ਮੁਲਜ਼ਮਾਂ ਦੀ ਪਛਾਣ ਦਵਿੰਦਰ ਸਿੰਘ ਪੁੱਤਰ ਜਸਵਿੰਦਰ ਸਿੰਘ ਵਾਸੀ ਪਿੰਡ ਫੇਰੋਕੇ ਅਤੇ ਭਗਵਾਨ ਸਿੰਘ ਪੁੱਤਰ ਸੁਲੱਖਣ ਸਿੰਘ ਵਾਸੀ ਪਿੰਡ ਲਹੁਕੇ ਕਲਾਂ ਵਜੋਂ ਹੋਈ ਹੈ। ਪੁਲਿਸ ਨੇ ਇਨ੍ਹਾਂ ਦੋਵਾਂ ਦੇ ਕਬਜ਼ੇ ਵਿਚੋਂ 5 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰਾਂ ਥਾਣਾ ਸਿਟੀ ਜ਼ੀਰਾ ਦੇ ਇੰਸਪੈਕਟਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਟੀਮ ਨੇ ਮੁਸਤੈਦੀ ਦਿਖਾਉਂਦੇ ਹੋਏ ਇਕ ਹੋਰ ਕਥਿਤ ਤਸਕਰ ਨੂੰ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਅਨਿਲ ਕੁਮਾਰ ਉਰਫ਼ ਕਾਲਾ ਪੁੱਤਰ ਬਨਵਾਰੀ ਲਾਲ ਵਾਸੀ ਸਮਾਧੀ ਮੁਹੱਲਾ ਜ਼ੀਰਾ ਵਜੋਂ ਹੋਈ ਹੈ। ਪੁਲਿਸ ਮੁਤਾਬਕ ਸਖ਼ਤੀ ਨਾਲ ਕੀਤੀ ਗਈ ਤਲਾਸ਼ੀ ਦੌਰਾਨ ਉਸ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਕਾਬੂ ਕੀਤੇ ਗਏ ਚਾਰੇ ਮੁਲਜ਼ਮਾਂ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਦੇ ਤਹਿਤ ਮੁਕੱਦਮੇ ਦਰਜ ਕਰਕੇ ਦੋਸ਼ੀਆਂ ਪਾਸੋਂ ਅਗਲੀ ਪੁੱਛਗਿੱਛ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਰਾਸ਼ਟਰੀ ਡਾਕਟਰ ਦਿਵਸ ਮੌਕੇ ਹੋਏ ਸੂਬਾ ਪੱਧਰੀ ਐਵਾਰਡ ਸਮਾਰੋਹ ’ਚ ਜ਼ਿਲ੍ਹਾ ਫ਼ਿਰੋਜ਼ਪੁਰ ਦੇ 2 ਸੀਨੀਅਰ ਡਾਕਟਰ ਸਨਮਾਨਿਤ ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਸੋਢੀ ਨਗਰ ਵਿਖੇ ‘ਇੱਕ ਰੁੱਖ ਮਾਂ ਦੇ ਨਾਮ ਮੁਹਿੰਮ ਤਹਿਤ ਬੂਟੇ ਲਗਾਏ’
Ad Position 24
No active advertisement