ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਇਕ ਦੀ ਮੌਤ

Ad Position 21
No active advertisement
ਅਜੀਤ ਡੈਸਕ 04-07-2026
ਜ਼ੀਰਾ, 3 ਜੁਲਾਈ (ਰਜਨੀਸ਼ ਕਥੂਰੀਆ)- ਇਕ ਕਾਰ ਚਾਲਕ ਵਲੋਂ ਲਾਪਰਵਾਹੀ ਨਾਲ ਕਾਰ ਚਲਾਉਂਦਿਆਂ ਸਾਹਮਣੇ ਤੋਂ ਆ ਰਹੇ ਮੋਟਰਸਾਈਕਲ ’ਚ ਟੱਕਰ ਮਾਰੇ ਜਾਣ ਕਰਕੇ ਇਕ ਵਿਅਕਤੀ ਦੀ ਮੌਤ ਹੋ ਜਾਣ ਕਰਕੇ ਥਾਣਾ ਸਿਟੀ ਜ਼ੀਰਾ ਦੀ ਪੁਲਿਸ ਨੇ ਕਾਰ ਚਾਲਕ ਦੇ ਖਿਲਾਫ ਮੁਕੱਦਮਾ ਦਰਜ ਕੀਤਾ ਹੈ। ਇਸ ਸੰਬੰਧ ਵਿਚ ਥਾਣਾ ਸਿਟੀ ਜ਼ੀਰਾ ਦੀ ਪੁਲਿਸ ਨੂੰ ਦਰਜ ਕਰਵਾਏ ਬਿਆਨ ਵਿਚ ਸ਼ਿਕਾਇਤਕਰਤਾ ਦਲਜੀਤ ਕੌਰ ਪਤਨੀ ਲਖਵਿੰਦਰ ਸਿੰਘ ਵਾਸੀ ਵਾਰਡ ਨੰਬਰ 11, ਸ਼ਿਵ ਕਾਲੋਨੀ, ਜ਼ੀਰਾ ਨੇ ਦੱਸਿਆ ਕਿ ਉਹ ਆਪਣੇ ਪਤੀ ਲਖਵਿੰਦਰ ਸਿੰਘ ਨਾਲ ਮੋਟਰਸਾਈਕਲ ਨੰਬਰ ਪੀ.ਬੀ. 10 ਜੈੱਡ 8526 ’ਤੇ ਸਵਾਰ ਹੋ ਕੇ ਜਾ ਰਹੇ ਸਨ ਕਿ ਜਦੋਂ ਉਹ ਟਰੱਕ ਯੂਨੀਅਨ ਦੇ ਕੋਲ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੀ ਇਕ ਤੇਜ਼ ਰਫ਼ਤਾਰ ਸਕੋਡਾ ਕਾਰ ਨੰਬਰ ਡੀ.ਐੱਲ. 8 ਸੀ.ਜੈੱਡ 2793 ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਜ਼ੋਰਦਾਰ ਸਿੱਧੀ ਟੱਕਰ ਮਾਰ ਦਿੱਤੀ। ਜਿਸ ਦੇ ਸਿੱਟੇ ਵਜੋਂ ਉਸ ਦੇ ਪਤੀ ਲਖਵਿੰਦਰ ਸਿੰਘ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਉਸ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਜ਼ੀਰਾ ਵਿਖੇ ਦਾਖਲ ਕਰਵਾਇਆ ਗਿਆ, ਪਰ ਜ਼ਖ਼ਮਾਂ ਦੀ ਤਾਬ ਨਾ ਸਹਾਰਦਿਆ ਹਸਪਤਾਲ ਦੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਮਾਮਲੇ ਦੀ ਤਫ਼ਤੀਸ਼ ਕਰ ਰਹੇ ਏ.ਐੱਸ.ਆਈ. ਨਿਰਮਲ ਸਿੰਘ ਨੇ ਦੱਸਿਆ ਕਿ ਦੋਸ਼ੀ ਕਾਰ ਚਾਲਕ ਦੀ ਪਛਾਣ ਗੁਰਬੀਰ ਸਿੰਘ ਪੁੱਤਰ ਦਲਜੀਤ ਸਿੰਘ ਵਾਸੀ ਪਿੰਡ ਅਲੀਪੁਰ ਵਜੋਂ ਹੋਈ ਹੈ। ਜਿਸ ਦੇ ਖਿਲਾਫ ਥਾਣਾ ਸਿਟੀ ਜ਼ੀਰਾ ਵਿਖੇ ਮੁਕੱਦਮਾ ਦਰਜ ਕਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ‘ਆਪ’ ਨੇ ਚੋਣਾਂ ਦੌਰਾਨ ਕੀਤਾ ਹਰ ਵਾਅਦਾ ਨਿਭਾਇਆ, ਮਾਵਾਂ-ਧੀਆਂ ਦੇ ਖਾਤਿਆਂ ’ਚ ਪਹੁੰਚੀ ਰਾਸ਼ੀ-ਦਹੀਆ ਅਗਲੀ ਖ਼ਬਰ ਚੋਣ ਪ੍ਰਚਾਰ ਦੇ ਆਖ਼ਰੀ ਦਿਨ ਹਲਕਾ ਵਿਧਾਇਕ ਵਲ਼ੋਂ ਆਪਣੇ ਉਮੀਦਵਾਰਾਂ ਦੇ ਹੱਕ ’ਚ ਰੋਡ ਸ਼ੋਅ
Ad Position 24
No active advertisement