03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਨਗਰ ਕੌਂਸਲ ਚੋਣਾਂ ਲਈ ਪੋਲਿੰਗ ਪਾਰਟੀਆਂ ਰਵਾਨਾ, ਪ੍ਰਸ਼ਾਸਨ ਵਲੋਂ ਮੁਕੰਮਲ ਤਿਆਰੀਆਂ-ਰਿਟਰਨਿੰਗ ਅਫ਼ਸਰ ਹਰਦੀਪ ਸਿੰਘ

Ad Position 21
No active advertisement
ਅਜੀਤ ਡੈਸਕ 05-07-2026
ਗੁਰੂਹਰਸਹਾਏ, 4 ਜੁਲਾਈ (ਕਪਿਲ ਕੰਧਾਰੀ)-5 ਜੁਲਾਈ ਨੂੰ ਹੋਣ ਵਾਲੀਆਂ ਨਗਰ ਕੌਂਸਲ ਚੋਣਾਂ ਨੂੰ ਸੁਚਾਰੂ ਅਤੇ ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਨ ਲਈ ਪ੍ਰਸ਼ਾਸਨ ਵਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸ ਸਬੰਧੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਗੁਰੂਹਰਸਹਾਏ ਵਿਖੇ ਬਣਾਏ ਗਏ ਡਿਸਪੈਚ ਸੈਂਟਰ ਤੋਂ ਐੱਸ.ਡੀ.ਐੱਮ.-ਕਮ-ਰਿਟਰਨਿੰਗ ਅਫ਼ਸਰ ਹਰਦੀਪ ਸਿੰਘ ਦੀ ਅਗਵਾਈ ਹੇਠ 26 ਪੋਲਿੰਗ ਬੂਥਾਂ ਲਈ ਪੋਲਿੰਗ ਪਾਰਟੀਆਂ ਨੂੰ ਰਵਾਨਾ ਕੀਤਾ ਗਿਆ। ਜਾਣਕਾਰੀ ਅਨੁਸਾਰ ਹਰ ਪੋਲਿੰਗ ਪਾਰਟੀ ਵਿਚ ਇਕ ਪ੍ਰੀਜ਼ਾਈਡਿੰਗ ਅਫ਼ਸਰ (ਪੀ.ਆਰ.ਓ.), ਇਕ ਅਸਿਸਟੈਂਟ ਪ੍ਰੀਜ਼ਾਈਡਿੰਗ ਅਫ਼ਸਰ (ਏ.ਪੀ.ਆਰ.ਓ.) ਅਤੇ ਦੋ ਪੋਲਿੰਗ ਅਫ਼ਸਰ ਦੀ ਤਾਇਨਾਤੀ ਕੀਤੀ ਗਈ ਹੈ। ਜੋ ਆਪਣੇ-ਆਪਣੇ ਬੂਥਾਂ ’ਤੇ ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਸੰਪੰਨ ਕਰਵਾਉਣਗੇ। ਨਗਰ ਕੌਂਸਲ ਦੇ 15 ਵਾਰਡਾਂ ਵਿਚ ਚੋਣ ਪ੍ਰਬੰਧਾਂ ਦੀ ਨਿਗਰਾਨੀ ਲਈ ਤਿੰਨ ਫ਼ੀਲਡ ਸੁਪਰਵਾਈਜ਼ਰ ਵੀ ਨਿਯੁਕਤ ਕੀਤੇ ਗਏ ਹਨ। ਇਸ ਤੋਂ ਇਲਾਵਾ ਵੋਟਰਾਂ ਦੀ ਸਹੂਲਤ ਅਤੇ ਚੋਣ ਪ੍ਰਕਿਰਿਆ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਸ਼ਹਿਰ ਅੰਦਰ 11 ਵੱਖ-ਵੱਖ ਸਥਾਨਾਂ ’ਤੇ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਗਏ ਹਨ। ਪੋਲਿੰਗ ਪਾਰਟੀਆਂ ਨੂੰ ਈ.ਵੀ.ਐਮ ਮਸ਼ੀਨ ਅਤੇ ਹੋਰ ਚੋਣ ਸਮੱਗਰੀ ਵੰਡਣ ਉਪਰੰਤ ਉਨ੍ਹਾਂ ਨੂੰ ਆਪਣੇ-ਆਪਣੇ ਬੂਥਾਂ ਲਈ ਰਵਾਨਾ ਕੀਤਾ ਗਿਆ । ਐੱਸ.ਡੀ.ਐੱਮ.-ਕਮ-ਰਿਟਰਨਿੰਗ ਅਫ਼ਸਰ ਹਰਦੀਪ ਸਿੰਘ ਨੇ ਦੱਸਿਆ ਕਿ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸਾਰੇ ਪ੍ਰਬੰਧ ਮੁਕੰਮਲ ਹਨ ਅਤੇ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦਾ ਮੁੱਖ ਉਦੇਸ਼ ਚੋਣਾਂ ਨੂੰ ਪੂਰੀ ਤਰ੍ਹਾਂ ਨਿਰਪੱਖ, ਸ਼ਾਂਤਮਈ ਅਤੇ ਪਾਰਦਰਸ਼ੀ ਢੰਗ ਨਾਲ ਸੰਪੰਨ ਕਰਵਾਉਣਾ ਹੈ। ਜਿਸ ਲਈ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਤਨਦੇਹੀ ਨਾਲ ਨਿਭਾਉਣ ਦੇ ਨਿਰਦੇਸ਼ ਦਿੱਤੇ ਗਏ। ਇਸ ਮੌਕੇ ਸੁਪਰਡੈਂਟ ਕੇਵਲ ਕ੍ਰਿਸ਼ਨ, ਗੁਰਵਿੰਦਰ ਸਿੰਘ ਗੋਲਡੀ, ਮਨੋਜ ਖੱਟੜ, ਸੰਦੀਪ ਸ਼ਰਮਾ, ਸਚਿਨ ਕੰਧਾਰੀ, ਦੀਪਕ ਝੱਟਾ, ਹੇਮੰਤ ਸ਼ਰਮਾ, ਵਿਸ਼ਵ ਭਠੇਜਾ, ਗਗਨਦੀਪ, ਸੰਦੀਪ ਕੰਬੋਜ ਆਦੀ ਹੋਰ ਵੱਖ ਵੱਖ ਮੁਲਾਜ਼ਮਾਂ ਵਲੋਂ ਇਸ ਚੋਣਾਂ ਨੂੰ ਨੇਪਰੇ ਚਾੜ੍ਹਨ ਦੇ ਲਈ ਵਿਸ਼ੇਸ਼ ਸਹਿਯੋਗ ਕੀਤਾ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਬਿਜਲੀ ਠੀਕ ਕਰਦੇ ਸਮੇਂ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ ਅਗਲੀ ਖ਼ਬਰ ਪਿੰਡ ਚੂਚਕਵਿੰਡ ’ਚ ਚੋਰ ਦਾ ਖ਼ੌਫ਼ਨਾਕ ਕਾਰਾ ਪਹਿਲਾਂ ਲੁੱਟਿਆ ਘਰ, ਫਿਰ ਸਬੂਤ ਮਿਟਾਉਣ ਲਈ ਲਗਾਈ ਅੱਗ, ਲੱਖਾਂ ਦਾ ਨੁਕਸਾਨ
Ad Position 24
No active advertisement