03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਐੱਸ.ਐੱਸ.ਪੀ. ਫਿਰੋਜ਼ਪੁਰ ਨੇ ਸਟਰਾਂਗ ਰੂਮ ਅਤੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

Ad Position 21
No active advertisement
ਅਜੀਤ ਡੈਸਕ 05-07-2026
ਗੁਰੂਹਰਸਹਾਏ, 4 ਜੁਲਾਈ (ਕਪਿਲ ਕੰਧਾਰੀ)-5 ਜੁਲਾਈ ਨੂੰ ਨਗਰ ਕੌਂਸਲ ਚੋਣਾਂ ਨੂੰ ਅਮਨ-ਅਮਾਨ, ਨਿਰਪੱਖਤਾ ਅਤੇ ਪਾਰਦਰਸ਼ਤਾ ਨਾਲ ਸੰਪੰਨ ਕਰਵਾਉਣ ਦੇ ਮੱਦੇਨਜ਼ਰ ਐੱਸ.ਐੱਸ.ਪੀ. ਫਿਰੋਜ਼ਪੁਰ ਭੁਪਿੰਦਰ ਸਿੰਘ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਗੁਰੂਹਰਸਹਾਏ ਵਿਖੇ ਬਣਾਏ ਗਏ ਸਟਰਾਂਗ ਰੂਮ ਅਤੇ ਉੱਥੇ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਐੱਸ.ਐੱਸ.ਪੀ. ਭੁਪਿੰਦਰ ਸਿੰਘ ਨੇ ਡਿਊਟੀ ’ਤੇ ਤਾਇਨਾਤ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਚੋਣਾਂ ਦੌਰਾਨ ਆਪਣੀ ਡਿਊਟੀ ਪੂਰੀ ਇਮਾਨਦਾਰੀ, ਸਾਵਧਾਨੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ ਲਈ ਹਦਾਇਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਚੋਣਾਂ ਨੂੰ ਪੂਰੀ ਤਰ੍ਹਾਂ ਸ਼ਾਂਤੀਪੂਰਨ ਅਤੇ ਨਿਰਪੱਖ ਮਾਹੌਲ ਵਿਚ ਕਰਵਾਉਣਾ ਪੁਲਿਸ ਪ੍ਰਸ਼ਾਸਨ ਦੀ ਪ੍ਰਮੁੱਖ ਤਰਜੀਹ ਹੈ ਅਤੇ ਇਸ ਲਈ ਹਰ ਪੱਖੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਐੱਸ.ਐੱਸ.ਪੀ. ਨੇ ਸਟਰਾਂਗ ਰੂਮ ਦੀ ਸੁਰੱਖਿਆ ਲਈ ਤਾਇਨਾਤ ਪੁਲਿਸ ਮੁਲਾਜ਼ਮਾਂ ਨੂੰ ਹਦਾਇਤ ਕੀਤੀ ਕਿ ਉਹ ਚੌਵੀ ਘੰਟੇ ਪੂਰੀ ਚੌਕਸੀ ਨਾਲ ਆਪਣੀ ਡਿਊਟੀ ਨਿਭਾਉਣ ਅਤੇ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨਾ ਵਰਤਣ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਜ਼ਿਲ੍ਹਾ ਪੁਲਿਸ ਵਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ ਅਤੇ ਹਰ ਸੰਵੇਦਨਸ਼ੀਲ ਥਾਂ ’ਤੇ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ।ਇਸ ਦੌਰਾਨ ਡੀ.ਐੱਸ.ਪੀ. ਤਜਿੰਦਰ ਪਾਲ ਸਿੰਘ, ਥਾਣਾ ਮੁਖੀ ਜਗਦੀਪ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪੁਲਿਸ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ। ਐੱਸ.ਐੱਸ.ਪੀ. ਵੱਲੋਂ ਸਮੂਹ ਪੁਲਿਸ ਫੋਰਸ ਨੂੰ ਚੋਣ ਡਿਊਟੀ ਸਬੰਧੀ ਜ਼ਰੂਰੀ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਗਏ ਅਤੇ ਉਨ੍ਹਾਂ ਨੂੰ ਹਰ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਰਹਿਣ ਲਈ ਕਿਹਾ ਗਿਆ।
Ad Position 22
No active advertisement
ਪਿਛਲੀ ਖ਼ਬਰ ਸਰਹੱਦ ਫੀਡਰ ਨਹਿਰ ’ਚੋਂ ਅਣਪਛਾਤੇ ਵਿਅਕਤੀ ਦੀ ਮਿਲੀ ਲਾਸ਼ ਅਗਲੀ ਖ਼ਬਰ ਸੰਤ ਕਬੀਰ ਕਾਲਜ ਦੇ ਜਗਤ ਗੁਰੂ ਨਾਨਕ ਦੇਵ ਓਪਨ ਯੂਨੀਵਰਸਿਟੀ ਦੇ ਬੀ.ਕਾਮ ਦਾ ਨਤੀਜਾ ਸ਼ਾਨਦਾਰ
Ad Position 24
No active advertisement