05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਪਿੰਡ ਬਾਦਲ ਵਿਖੇ ਭਾਕਿਯੂ ਪੰਜਾਬ ਦੇ ਵਫ਼ਦ ਵਲੋਂ ਸੁਖਬੀਰ ਨਾਲ ਮੀਟਿੰਗ

Ad Position 21
No active advertisement
ਅਜੀਤ ਡੈਸਕ 05-07-2026
ਫ਼ਿਰੋਜ਼ਪੁਰ, 4 ਜੁਲਾਈ (ਕੁਲਬੀਰ ਸਿੰਘ ਸੋਢੀ)-ਭਾਰਤੀ ਕਿਸਾਨ ਯੂਨੀਅਨ ਪੰਜਾਬ (ਫ਼ਰਮਾਨ ਸਿੰਘ ਸੰਧੂ) ਦੇ ਇਕ ਉੱਚ ਪੱਧਰੀ ਵਫ਼ਦ ਵਲੋਂ ਪਿੰਡ ਬਾਦਲ ਵਿਖੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਵਫ਼ਦ ਵਿਚ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਪ੍ਰਧਾਨ ਹਰਦੀਪ ਸਿੰਘ ਗਿੱਲ ਕਰਮੂਵਾਲਾ, ਜ਼ੀਰਾ ਬਲਾਕ ਪ੍ਰਧਾਨ ਸੁਖਚੈਨ ਸਿੰਘ ਬੰਡਾਲਾ ਅਤੇ ਸੂਬਾ ਮੀਡੀਆ ਇੰਚਾਰਜ ਗੈਰੀ ਸਿੰਘ ਬੰਡਾਲਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਉੱਚ ਪੱਧਰੀ ਬੈਠਕ ਦੌਰਾਨ ਜਥੇਬੰਦੀ ਦੇ ਆਗੂਆਂ ਵਲੋਂ ਪੰਜਾਬ ਦੇ ਮੌਜੂਦਾ ਕਿਸਾਨੀ ਸੰਕਟ, ਫ਼ਸਲਾਂ ਦੇ ਲਾਹੇਵੰਦ ਭਾਅ, ਮੰਡੀਕਰਨ ਦੀਆਂ ਸਮੱਸਿਆਵਾਂ ਅਤੇ ਕਿਸਾਨਾਂ ਨਾਲ ਜੁੜੇ ਹੋਰ ਭਖਦੇ ਮੁੱਦਿਆਂ ’ਤੇ ਬਹੁਤ ਹੀ ਗੰਭੀਰਤਾ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਸਰਹੱਦੀ ਖੇਤਰ ਦੇ ਮੁੱਦਿਆਂ ਤੋਂ ਜਾਣੂ ਕਰਵਾਇਆ। ਕਿਸਾਨ ਆਗੂਆਂ ਨੇ ਮੌਜੂਦਾ ਹਾਲਾਤ ਦੌਰਾਨ ਆਪ ਦੀਆਂ ਮਾੜੀਆਂ ਕਿਸਾਨੀ ਨੀਤੀਆਂ ਕਰਕੇ ਕਿਸਾਨਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਲਾਂ ਬਾਰੇ ਸੁਖਬੀਰ ਸਿੰਘ ਬਾਦਲ ਨੂੰ ਵਿਸਥਾਰਪੂਰਵਕ ਜਾਣੂ ਕਰਵਾਇਆ। ਜਥੇਬੰਦੀ ਦੇ ਵਫ਼ਦ ਨੂੰ ਸਾਬਕਾ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਭਰੋਸਾ ਦਿਵਾਇਆ ਕਿ ਉਹ ਅਤੇ ਉਨ੍ਹਾਂ ਦੀ ਪਾਰਟੀ ਹਮੇਸ਼ਾ ਦੀ ਤਰ੍ਹਾਂ ਪੰਜਾਬ ਦੇ ਅੰਨਦਾਤੇ ਦੇ ਹੱਕਾਂ ਲਈ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਹੱਕੀ ਮੰਗਾਂ ਦੀ ਆਵਾਜ਼ ਨੂੰ ਹਰ ਪੱਧਰ ’ਤੇ ਬੁਲੰਦ ਕੀਤਾ ਜਾਵੇਗਾ ਅਤੇ ਕਿਸਾਨੀ ਹਿਤਾਂ ਦੀ ਰਾਖੀ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਸਾਬਕਾ ਮੁੱਖ ਮੰਤਰੀ ਬਾਦਲ ਨੇ ਕਿਹਾ ਕਿ ਜੇਕਰ ਸਰਹੱਦੀ ਖੇਤਰ ਪਾਣੀ ਦੀ ਮਾਰ ਹੇਠ ਦੁਬਾਰਾ ਆਉਂਦਾ ਹੈ ਤਾਂ ਪ੍ਰਭਾਵਿਤ ਕਿਸਾਨਾਂ ਦੀ ਮਦਦ ਲਈ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਸਮੂਹ ਟੀਮ ਹਾਜ਼ਰ ਰਹੇਗੀ। ਇਸ ਮੌਕੇ ਕਿਸਾਨ ਆਗੂਆਂ ਨੇ ਦੱਸਿਆ ਕਿ ਇਹ ਮੀਟਿੰਗ ਬੇਹੱਦ ਸਕਾਰਾਤਮਿਕ ਮਾਹੌਲ ਵਿਚ ਹੋਈ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਕਿਸਾਨੀ ਮੁੱਦਿਆਂ ਦੇ ਹੱਲ ਲਈ ਯਤਨ ਤੇਜ਼ ਕੀਤੇ ਜਾਣਗੇ। ਇਸ ਮੌਕੇ ਮਹਿਲ ਸਿੰਘ ਬਲਾਕ ਸਕੱਤਰ, ਅੰਮ੍ਰਿਤਪਾਲ ਸਿੰਘ, ਬੇਅੰਤ ਸਿੰਘ ਗਿੱਲ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਘਰ ਨੂੰ ਅੱਗ ਲਗਾਉਣ, ਸੋਨਾ, ਨਕਦੀ ਤੇ ਹੋਰ ਸਾਮਾਨ ਚੋਰੀ ਕਰਨ ਦੇ ਦੋਸ਼ਾਂ ਹੇਠ ਇਕ ਨਾਮਜ਼ਦ ਅਗਲੀ ਖ਼ਬਰ ਸਰਹੱਦ ਫੀਡਰ ਨਹਿਰ ’ਚੋਂ ਅਣਪਛਾਤੇ ਵਿਅਕਤੀ ਦੀ ਮਿਲੀ ਲਾਸ਼
Ad Position 24
No active advertisement