05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਡਾ.ਰਿਣਵਾ ਨੇ ਰਾਜਾ ਵੜਿੰਗ ਨੂੰ ਵਧਾਈ ਦਿੱਤੀ

Ad Position 21
No active advertisement
ਅਜੀਤ ਡੈਸਕ 05-07-2026
ਅਬੋਹਰ, 4 ਜੁਲਾਈ (ਸੁਖਜੀਤ ਸਿੰਘ ਬਰਾੜ)-ਸਾਬਕਾ ਕਾਂਗਰਸ ਵਿਧਾਇਕ ਡਾ. ਮਹਿੰਦਰ ਕੁਮਾਰ ਰਿਣਵਾ ਵਲੋਂ ਕਾਂਗਰਸ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਮੁੜ ਤੋਂ ਕਾਂਗਰਸ ਸੂਬਾ ਪ੍ਰਧਾਨ ਦੀ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੱਤੀ ਗਈ। ਇਸ ਦੌਰਾਨ ਸਾਬਕਾ ਵਿਧਾਇਕ ਡਾ. ਰਿਣਵਾ ਨੇ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਡਾਵਾਂਡੋਲ ਹੋਈ ਕਾਂਗਰਸ ਪਾਰਟੀ ’ਚ ਬੀਤੇ ਚਾਰ ਸਾਲ ਦੌਰਾਨ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੂਰੀ ਮਿਹਨਤ ਕਰਕੇ ਮੁੜ ਤੋਂ ਜਾਨ ਪਾਈ ਹੈ। ਸੂਬਾ ਪ੍ਰਧਾਨ ਰਾਜਾ ਵੜਿੰਗ ਦੀ ਮਿਹਨਤ ਸਦਕਾ ਹੀ ਕਾਂਗਰਸ ਪਾਰਟੀ ਨੇ 2024 ਦੀਆਂ ਲੋਕ ਸਭਾ ਚੋਣਾਂ ਦੌਰਾਨ ਸੂਬੇ ਦੀਆਂ 13 ਲੋਕ ਸਭਾ ਸੀਟਾਂ ਵਿਚੋਂ 7 ਸੀਟਾਂ ’ਤੇ ਸ਼ਾਨਦਾਰ ਜਿੱਤ ਹਾਸਲ ਕੀਤੀ ਸੀ। ਕਾਂਗਰਸ ਹਾਈਕਮਾਨ ਨੇ ਨੌਜਵਾਨ ਆਗੂ ਰਾਜਾ ਵੜਿੰਗ ਨੂੰ ਵਿਧਾਨ ਸਭਾ ਚੋਣਾਂ ਤੱਕ ਸੂਬਾ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪ ਕੇ ਬਹੁਤ ਹੀ ਸਲਾਹੁਣਯੋਗ ਫ਼ੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਸੂਬੇ ਵਿਚ ਸ਼ਾਨਦਾਰ ਜਿੱਤ ਹਾਸਲ ਕਰਕੇ ਆਪਣੀ ਸਰਕਾਰ ਬਣਾਏਗੀ। ਇਸ ਮੌਕੇ ਡਾ.ਰਿਣਵਾ ਦੇ ਸਪੁੱਤਰ ਸਿਧਾਰਥ ਰਿਣਵਾ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੋਪੀਚੰਦ ਆਰਿਆ ਮਹਿਲਾ ਕਾਲਜ ਅਬੋਹਰ ਦੀਆਂ ਐਨ.ਸੀ.ਸੀ.ਕੈਡਿਟਾਂ ਦਾ ਕੈਂਪ ’ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਚਿੱਟਾ ਵੇਚਣ ਲਈ ਗਾਹਕ ਉਡੀਕਦੇ ਨੂੰ ਪੁਲਿਸ ਨੇ ਕੀਤਾ ਕਾਬੂ, 8.35 ਗ੍ਰਾਮ ਹੈਰੋਇਨ ਬਰਾਮਦ
Ad Position 24
No active advertisement