05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਸ੍ਰੀ ਗੀਤਾ ਭਵਨ ਮੰਦਰ ਵਿਖੇ ਅੱਜ ਲੋੜਵੰਦ ਪਰਿਵਾਰਾਂ ਨੂੰ ਵੰਡਿਆ ਜਾਵੇਗਾ ਰਾਸ਼ਨ

Ad Position 21
No active advertisement
ਅਜੀਤ ਡੈਸਕ 05-07-2026
ਫ਼ਾਜ਼ਿਲਕਾ, 4 ਜੁਲਾਈ (ਦਵਿੰਦਰ ਪਾਲ ਸਿੰਘ)-ਸ੍ਰੀ ਸਨਾਤਨ ਧਰਮ ਗੀਤਾ ਭਵਨ ਮੰਦਰ ਵਿਖੇ ਮਾਸਿਕ ਰਾਸ਼ਨ ਵੰਡ ਸਮਾਗਮ ਅੱਜ ਐਤਵਾਰ 5 ਜੁਲਾਈ ਨੂੰ ਕਰਵਾਇਆ ਜਾਵੇਗਾ। ਮੰਦਰ ਦੇ ਉਪ ਪ੍ਰਧਾਨ ਅਸ਼ਵਨੀ ਕੁਮਾਰ ਕੁੱਕੜ ਨੇ ਦੱਸਿਆ ਕਿ ਰਾਸ਼ਨ ਵੰਡ ਸਮਾਰੋਹ ਵਿਚ ਮੁੱਖ ਮਹਿਮਾਨ ਵਜੋਂ ਸ੍ਰੀ ਭਗਵਾਨ ਸਤਿਆ ਸਾਈਂ ਸਮਿਤੀ ਦੇ ਸਮੂਹ ਮੈਂਬਰ ਹਾਜ਼ਰ ਰਹਿਣਗੇ। ਉਨ੍ਹਾਂ ਦੱਸਿਆ ਕਿ ਮੰਦਰ ਨਾਲ ਜੁੜੇ 131 ਵਿਧਵਾ, ਲੋੜਵੰਦ, ਬੇਸਹਾਰਾ ਅਤੇ ਅਨਾਥ ਪਰਿਵਾਰਾਂ ਨੂੰ ਮਾਸਿਕ ਰਾਸ਼ਨ ਵੰਡਿਆ ਜਾਵੇਗਾ। ਸੇਵਾ ਅਤੇ ਪਰਮਾਰਥ ਦਾ ਇਹ ਪ੍ਰੋਗਰਾਮ ਮੰਦਰ ਦੇ ਪ੍ਰਧਾਨ ਸੁਰਿੰਦਰ ਕੁਮਾਰ ਅਹੂਜਾ ਦੀ ਪ੍ਰਧਾਨਗੀ ਹੇਠ ਸੰਪੰਨ ਹੋਵੇਗਾ। ਰਾਸ਼ਨ ਵੰਡਣ ਦਾ ਇਹ ਪ੍ਰੋਗਰਾਮ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਕਰਵਾਇਆ ਜਾ ਰਿਹਾ ਹੈ। ਅਸ਼ਵਨੀ ਕੁਮਾਰ ਕੁੱਕੜ ਨੇ ਸਮੂਹ ਮੈਂਬਰਾਂ ਨੂੰ ਸਮੇਂ ਸਿਰ ਪਹੁੰਚਣ ਅਤੇ ਇਸ ਸੇਵਾ ਕਾਰਜ ਵਿਚ ਵੱਧ-ਚੜ੍ਹ ਕੇ ਹਿੱਸਾ ਲੈ ਕੇ ਪੁੰਨ ਦੇ ਭਾਗੀ ਬਣਨ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਵਿਦਿਆਰਥੀਆਂ ਦੇ ਕੁਇਜ਼ ਮੁਕਾਬਲੇ ਕਰਵਾ ਕੇ ਟੀਮ ਸਵੀਪ ਨੇ ਐੱਸ.ਆਈ.ਆਰ. ਬਾਰੇ ਕੀਤਾ ਜਾਗਰੂਕ ਅਗਲੀ ਖ਼ਬਰ ਲੈਂਡ ਪੁਲਿੰਗ ਪਾਲਿਸੀ ਕਿਸਾਨਾਂ ਦੀਆਂ ਜ਼ਮੀਨਾਂ ਖੋਹਣ ਦੀ ਸਾਜਿਸ਼, ਡਟ ਕੇ ਕਰਾਂਗੇ ਵਿਰੋਧ-ਭਾਕਿਯੂ ਕਾਦੀਆਂ
Ad Position 24
No active advertisement