05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਵਿਦਿਆਰਥੀਆਂ ਦੇ ਕੁਇਜ਼ ਮੁਕਾਬਲੇ ਕਰਵਾ ਕੇ ਟੀਮ ਸਵੀਪ ਨੇ ਐੱਸ.ਆਈ.ਆਰ. ਬਾਰੇ ਕੀਤਾ ਜਾਗਰੂਕ

Ad Position 21
No active advertisement
ਅਜੀਤ ਡੈਸਕ 05-07-2026
ਫ਼ਾਜ਼ਿਲਕਾ, 4 ਜੁਲਾਈ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਅਤੇ ਉਪ ਮੰਡਲ ਮੈਜਿਸਟਰੇਟ-ਕਮ-ਚੋਣ ਰਜਿਸਟਰੇਸ਼ਨ ਅਫ਼ਸਰ 081-ਅਬੋਹਰ ਕਿਰਪਾਲ ਵੀਰ ਸਿੰਘ ਦੀ ਅਗਵਾਈ ਹੇਠ ਐੱਸ.ਆਈ.ਆਰ. 2026 ਤਹਿਤ ਜਾਗਰੂਕਤਾ ਮੁਹਿੰਮ ਲਗਾਤਾਰ ਚਲਾਈ ਜਾ ਰਹੀ ਹੈ। ਇਸੇ ਕੜੀ ਤਹਿਤ ਸ਼ਹਿਰ ਦੇ ਸਰਕਾਰੀ ਮਾਡਲ ਹਾਈ ਸਕੂਲ ਅਬੋਹਰ ਵਿਖੇ ਟੀਮ ਸਵੀਪ ਦੇ ਨੋਡਲ ਅਫ਼ਸਰ ਅਜੇ ਛਾਬੜਾ ਅਤੇ ਉਨ੍ਹਾਂ ਦੀ ਟੀਮ ਦੇ ਮੈਂਬਰਾਂ ਮਹਾਵੀਰ ਟਾਂਕ, ਰਾਮ ਕੁਮਾਰ, ਮਨੋਜ ਸ਼ਰਮਾ ਅਤੇ ਅਭਿਜੀਤ ਵਧਵਾ ਵਲੋਂ ਸਵੇਰ ਦੀ ਸਭਾ ਦੌਰਾਨ ਵਿਦਿਆਰਥੀਆਂ ਲਈ ਕੁਇਜ਼ ਮੁਕਾਬਲੇ ਕਰਵਾਏ ਗਏ। ਇਸ ਮੌਕੇ ਵਿਦਿਆਰਥੀਆਂ ਨੂੰ ਐੱਸ.ਆਈ.ਆਰ.-2026 ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਉਨ੍ਹਾਂ ਨੂੰ ਲੋਕਤੰਤਰ ’ਚ ਵੋਟਰ ਰਜਿਸਟਰੇਸ਼ਨ ਤੇ ਚੋਣ ਪ੍ਰਕਿਰਿਆ ਦੇ ਮਹੱਤਵ ਬਾਰੇ ਜਾਗਰੂਕ ਕੀਤਾ ਗਿਆ। ਕੁਇਜ਼ ਮੁਕਾਬਲਿਆਂ ਵਿਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ। ਜੇਤੂ ਵਿਦਿਆਰਥੀਆਂ ਨੂੰ ਟੀਮ ਸਵੀਪ ਵਲੋਂ ਪੈੱਨ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ। ਸਵੀਪ ਟੀਮ ਨੇ ਵਿਦਿਆਰਥੀਆਂ ਦੇ ਨਾਲ-ਨਾਲ ਸਕੂਲ ਦੇ ਅਧਿਆਪਕਾਂ ਨੂੰ ਵੀ ਇਸ ਪਵਿੱਤਰ ਕਾਰਜ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਹਰ ਨਾਗਰਿਕ ਅਤੇ ਵੋਟਰ ਨੂੰ ਆਪਣੇ-ਆਪਣੇ ਖੇਤਰ ਦੇ ਬੀ.ਐੱਲ.ਓ. ਦਾ ਪੂਰਾ ਸਹਿਯੋਗ ਕਰਨਾ ਚਾਹੀਦਾ ਹੈ ਤਾਂ ਜੋ ਐੱਸ.ਆਈ.ਆਰ.2026 ਮੁਹਿੰਮ ਨੂੰ ਸਫਲ ਬਣਾਇਆ ਜਾ ਸਕੇ। ਇਸ ਮੌਕੇ ਸਕੂਲ ਮੁਖੀ ਆਤਮਾ ਰਾਮ ਤੋਂ ਇਲਾਵਾ ਸਕੂਲ ਦਾ ਸਮੁੱਚਾ ਸਟਾਫ਼ ਵੀ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਮ੍ਰਿਤਕ ਕਿਸਾਨ ਅਤੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਅਤੇ ਧਰਨੇ ਦੌਰਾਨ ਕਿਸਾਨਾਂ ਨੂੰ ਕੁੱਟ ਕੇ ਭਜਾਉਣ ਵਾਲਿਆਂ ਖ਼ਿਲਾਫ਼ ਡੇਢ ਦ... ਅਗਲੀ ਖ਼ਬਰ ਸ੍ਰੀ ਗੀਤਾ ਭਵਨ ਮੰਦਰ ਵਿਖੇ ਅੱਜ ਲੋੜਵੰਦ ਪਰਿਵਾਰਾਂ ਨੂੰ ਵੰਡਿਆ ਜਾਵੇਗਾ ਰਾਸ਼ਨ
Ad Position 24
No active advertisement