05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਫ਼ਾਜ਼ਿਲਕਾ ਅਪਰਾਧਨਾਮਾ- ਹੈਰੋਇਨ ਸਮੇਤ ਇਕ ਕਾਬੂ

Ad Position 21
No active advertisement
ਅਜੀਤ ਡੈਸਕ 05-07-2026
ਫ਼ਾਜ਼ਿਲਕਾ, 4 ਜੁਲਾਈ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਬ ਇੰਸਪੈਕਟਰ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਅਤੇ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਸਬੰਧ ਵਿਚ ਗਸ਼ਤ ਕਰ ਰਹੀ ਸੀ। ਇਸ ਦੌਰਾਨ ਪਿੰਡ ਗੰਜੂਆਣਾ ਨੇੜੇ ਕੁਲਦੀਪ ਸਿੰਘ ਪੁੱਤਰ ਪ੍ਰੇਮ ਸਿੰਘ ਪੁੱਤਰ ਤੇਜਾ ਸਿੰਘ ਵਾਸੀ ਪਿੰਡ ਕਰਨੀ ਖੇੜਾ ਹਾਲ ਆਬਾਦ ਮਹਾਤਮਾ ਨਗਰ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 7 ਗਰਾਮ ਹੈਰੋਇਨ ਬਰਾਮਦ ਹੋਈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਨਸ਼ਾ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
ਫ਼ਾਜ਼ਿਲਕਾ- ਥਾਣਾ ਖੂਈਆਂ ਸਰਵਰ ਪੁਲਿਸ ਨੇ ਨਸ਼ਾ ਕਰਨ ਵਾਲੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਬ ਇੰਸਪੈਕਟਰ ਸ਼ਿਵਸ਼ੰਕਰ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ, ਚੈਕਿੰਗ, ਸ਼ੱਕੀ ਪੁਰਸ਼ਾਂ ਅਤੇ ਵਾਹਨਾਂ ਦੀ ਜਾਂਚ ਦੇ ਸਬੰਧ ਵਿਚ ਪਿੰਡ ਗਿੱਦੜਾਂ ਵਾਲੀ ਤੋਂ ਪਿੰਡ ਦੀਵਾਨ ਖੇੜਾ ਵੱਲ ਜਾ ਰਹੀ ਸੀ। ਇਸ ਦੌਰਾਨ ਇਕ ਨੌਜਵਾਨ ਡਿਕਡੋਲੇ ਖਾਂਦਾ ਹੋਇਆ ਝੂਲਦਾ ਹੋਇਆ ਆ ਰਿਹਾ ਸੀ। ਉਸ ਨੂੰ ਕਾਬੂ ਕਰਕੇ ਪੁੱਛਗਿੱਛ ਕੀਤੀ ਗਈ ਤਾਂ ਉਸ ਨੇ ਆਪਣਾ ਨਾਮ ਜਗਸੀਰ ਰਾਮ ਪੁੱਤਰ ਕਸ਼ਮੀਰ ਸਿੰਘ ਵਾਸੀ ਪਿੰਡ ਗਿੱਦੜਾਂ ਵਾਲੀ ਤਹਿਸੀਲ ਅਬੋਹਰ ਜ਼ਿਲ੍ਹਾ ਫ਼ਾਜ਼ਿਲਕਾ ਦੱਸਿਆ। ਉਸ ਵਲੋਂ ਨਸ਼ੀਲੇ ਪਦਾਰਥ ਦਾ ਸੇਵਨ ਕੀਤਾ ਹੋਣ ਦੇ ਸ਼ੱਕ ’ਤੇ ਡੋਪ ਟੈੱਸਟ ਕਰਵਾਇਆ ਗਿਆ ਤਾਂ ਉਹ ਪਾਜੀਟਿਵ ਆਇਆ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਫਾਸਟ ਫੂਡ ਵਿਕਰੇਤਾ ਦੀ ਕੁੱਟਮਾਰ ਕਰਨ ਵਾਲੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
ਫ਼ਾਜ਼ਿਲਕਾ- ਥਾਣਾ ਸਿਟੀ 1 ਅਬੋਹਰ ਪੁਲਿਸ ਨੇ ਫਾਸਟ ਫੂਡ ਵਿਕਰੇਤਾ ਦੀ ਕੁੱਟਮਾਰ ਕਰਨ ਵਾਲੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਹੌਲਦਾਰ ਸਵਰਾਜ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਜਵਿੰਦਰ ਸਿੰਘ ਪੁੱਤਰ ਸੁਖਪਾਲ ਸਿੰਘ ਵਾਸੀ ਸੀਡ ਫਾਰਮ ਕੱਚਾ ਅਬੋਹਰ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ 19 ਜੂਨ ਨੂੰ ਸ਼ਾਮ ਕਰੀਬ 6 ਵਜੇ ਜਦੋਂ ਉਹ ਆਪਣੀ ਰੇਹੜੀ ’ਤੇ ਫਾਸਟ ਫੂਡ ਬਣਾ ਰਿਹਾ ਸੀ ਤਾਂ ਰਾਹੁਲ ਪੁੱਤਰ ਰਾਕੇਸ਼ ਵਾਸੀ ਇੰਦਰਾ ਨਗਰੀ ਗਲੀ ਨੰਬਰ 7 ਅਬੋਹਰ ਆਪਣੇ ਸਾਥੀਆਂ ਸਮੇਤ ਆਇਆ ਅਤੇ ਉਸ ਦੀ ਕੁੱਟਮਾਰ ਕੀਤੀ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਨਸ਼ਾ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
ਫ਼ਾਜ਼ਿਲਕਾ- ਥਾਣਾ ਸਦਰ ਅਬੋਹਰ ਪੁਲਿਸ ਨੇ ਨਸ਼ਾ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਹੈੱਡ ਕਾਂਸਟੇਬਲ ਮੰਜੂ ਬਾਲਾ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਅਤੇ ਚੈਕਿੰਗ ਦੇ ਸਬੰਧ ਵਿਚ ਪਿੰਡ ਸਰਦਾਰਪੁਰਾ ਦੇ ਇਲਾਕੇ ਵਿਚ ਗਸ਼ਤ ਕਰ ਰਹੀ ਸੀ। ਇਸ ਦੌਰਾਨ ਪਿੰਡ ਸਰਦਾਰਪੁਰਾ ਦੇ ਰਕਬੇ ਵਿਚ ਬੁੱਟਾ ਰਾਮ ਪੁੱਤਰ ਕੋਲਾ ਰਾਮ ਵਾਸੀ ਸਰਦਾਰਪੁਰਾ ਅਤੇ ਵਕੀਲ ਕੁਮਾਰ ਪੁੱਤਰ ਵਿਜੈ ਕੁਮਾਰ ਵਾਸੀ ਸਰਦਾਰਪੁਰਾ ਡਿਕਡੋਲੇ ਖਾਂਦੇ ਹੋਏ ਝੂਲਦੇ ਹੋਏ ਦਿਖਾਈ ਦਿੱਤੇ। ਦੋਵਾਂ ਦਾ ਡੋਪ ਟੈੱਸਟ ਕਰਵਾਇਆ ਗਿਆ ਤਾਂ ਪਾਜ਼ੀਟਿਵ ਆਇਆ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਦੋਵੇਂ ਜਣਿਆ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਹੈਰੋਇਨ ਸਮੇਤ ਇਕ ਕਾਬੂ
ਫ਼ਾਜ਼ਿਲਕਾ- ਥਾਣਾ ਸਦਰ ਅਬੋਹਰ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਹੈੱਡ ਕਾਂਸਟੇਬਲ ਹੇਮੰਤ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਅਤੇ ਚੈਕਿੰਗ ਦੇ ਸਬੰਧ ਵਿਚ ਪਿੰਡ ਬਹਾਦਰ ਖੇੜਾ ਦੇ ਇਲਾਕੇ ’ਚ ਗਸ਼ਤ ਕਰ ਰਹੀ ਸੀ। ਇਸ ਦੌਰਾਨ ਦਾਣਾ ਮੰਡੀ ਬਹਾਦਰ ਖੇੜਾ ਕੋਲ ਇਕ ਨੌਜਵਾਨ ਪੁਲਿਸ ਨੂੰ ਦੇਖ ਕੇ ਘਬਰਾ ਗਿਆ। ਸ਼ੱਕ ਦੇ ਆਧਾਰ ’ਤੇ ਉਸ ਦੀ ਤਲਾਸ਼ੀ ਲਈ ਗਈ ਤਾਂ ਮਿੰਟੂ ਸਿੰਘ ਉਰਫ਼ ਬਾਬਾ ਪੁੱਤਰ ਹਰਪਾਲ ਸਿੰਘ ਵਾਸੀ ਬਹਾਦਰ ਖੇੜਾ ਕੋਲੋਂ 6.10 ਗਰਾਮ ਹੈਰੋਇਨ ਬਰਾਮਦ ਹੋਈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਹੈਰੋਇਨ ਸਮੇਤ 2 ਕਾਬੂ
ਜਲਾਲਾਬਾਦ, (ਕਰਨ ਚੁਚਰਾ)-ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਜਗਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਅਤੇ ਚੈਕਿੰਗ ਦੇ ਸਬੰਧ ਵਿਚ ਨਹਿਰ ਦੀ ਪਟੜੀ ਸੁਖੇਰਾ ਬੋਦਲਾ ਤੋਂ ਲੱਧੂਵਾਲਾ ਹਿਠਾੜ ਵੱਲ ਗਸ਼ਤ ਕਰ ਰਹੀ ਸੀ। ਇਸ ਦੌਰਾਨ ਸਾਹਮਣੇ ਤੋਂ ਆ ਰਹੇ 2 ਵਿਅਕਤੀਆਂ ਨੂੰ ਕਾਬੂ ਕਰਕੇ ਤਲਾਸ਼ੀ ਲਈ ਗਈ ਤਾਂ ਸੁਲੱਖਣ ਸਿੰਘ ਪੁੱਤਰ ਹਰਦੀਪ ਸਿੰਘ ਵਾਸੀ ਫੱਤੂਵਾਲਾ ਕੋਲੋਂ 6 ਗਰਾਮ ਹੈਰੋਇਨ ਅਤੇ ਜੋਗਿੰਦਰ ਸਿੰਘ ਪੁੱਤਰ ਜੀਤ ਸਿੰਘ ਵਾਸੀ ਚੱਕ ਖੀਵਾ ਕੋਲੋਂ 2 ਗਰਾਮ ਹੈਰੋਇਨ ਬਰਾਮਦ ਹੋਈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਦੋਵੇਂ ਜਣਿਆ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੇ ਲਾਭਪਾਤਰੀ ਸਮੇਂ ਸਿਰ ਰਾਸ਼ੀ ਨਾ ਮਿਲਣ ’ਤੇ ਹੋ ਰਹੇ ਹਨ ਭਾਰੀ ਖੱਜਲ-ਖ਼ੁਆਰ ਅਗਲੀ ਖ਼ਬਰ ਮ੍ਰਿਤਕ ਕਿਸਾਨ ਅਤੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਅਤੇ ਧਰਨੇ ਦੌਰਾਨ ਕਿਸਾਨਾਂ ਨੂੰ ਕੁੱਟ ਕੇ ਭਜਾਉਣ ਵਾਲਿਆਂ ਖ਼ਿਲਾਫ਼ ਡੇਢ ਦ...
Ad Position 24
No active advertisement