05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਜਲਾਲਾਬਾਦ ਦੇ ਸਾਰੇ 17 ਵਾਰਡਾਂ ’ਚ ਵੱਡੀ ਜਿੱਤ ਦਰਜ ਕਰੇਗੀ ਕਾਂਗਰਸ-ਕਾਲੜਾ

Ad Position 21
No active advertisement
ਅਜੀਤ ਡੈਸਕ 05-07-2026
ਫ਼ਾਜ਼ਿਲਕਾ, 4 ਜੁਲਾਈ (ਅਮਰਜੀਤ ਸ਼ਰਮਾ)-ਨਗਰ ਕੌਂਸਲ ਚੋਣਾਂ ਨੂੰ ਲੈ ਕੇ ਜਲਾਲਾਬਾਦ ਦਾ ਸਿਆਸੀ ਮਾਹੌਲ ਪੂਰੀ ਤਰ੍ਹਾਂ ਭਖ ਗਿਆ ਹੈ। ਇਸੇ ਦੌਰਾਨ ਗੱਲਬਾਤ ਕਰਦਿਆਂ ਜ਼ਿਲ੍ਹਾ ਵਾਈਸ ਪ੍ਰਧਾਨ ਚੇਅਰਮੈਨ ਕੰਵਲ ਕਾਲੜਾ ਨੇ ਦਾਅਵਾ ਕੀਤਾ ਕਿ ਜਲਾਲਾਬਾਦ ਨਗਰ ਕੌਂਸਲ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਸਾਰੇ ਉਮੀਦਵਾਰ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਦੀ ਅਗਵਾਈ ਹੇਠ ਬਹੁਤ ਹੀ ਵੱਡੇ ਫ਼ਰਕ ਨਾਲ ਜਿੱਤ ਹਾਸਿਲ ਕਰਨਗੇ। ਚੇਅਰਮੈਨ ਕਾਲੜਾ ਨੇ ਕਿਹਾ ਕਿ ਜਲਾਲਾਬਾਦ ਦੇ ਸਾਰੇ 17 ਦੇ 17 ਵਾਰਡਾਂ ’ਚ ਇਸ ਸਮੇਂ ਕਾਂਗਰਸ ਪਾਰਟੀ ਅਤੇ ਰਮਿੰਦਰ ਸਿੰਘ ਆਵਲਾ ਦੇ ਪੱਖ ਵਿਚ ਜ਼ਬਰਦਸਤ ਹਨੇਰੀ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕ ਆਪ-ਮੁਹਾਰੇ ਰਮਿੰਦਰ ਸਿੰਘ ਆਵਲਾ ਦੀ ਸਾਫ਼-ਸੁਥਰੀ ਛਵੀ, ਦੁੱਖ-ਸੁੱਖ ਵਿਚ ਸਾਥ ਨਿਭਾਉਣ ਦੀ ਆਦਤ ਅਤੇ ਗ਼ਰੀਬਾਂ ਪ੍ਰਤੀ ਹਮਦਰਦੀ ਵਾਲੀ ਸੋਚ ਸਦਕਾ ਉਨ੍ਹਾਂ ਨਾਲ ਜੁੜ ਰਹੇ ਹਨ। ਆਵਲਾ ਹਰ ਵਰਗ ਦੇ ਹਰਮਨ ਪਿਆਰੇ ਨੇਤਾ ਹੋਣ ਦੇ ਨਾਲ-ਨਾਲ ਇੱਕ ਬਹੁਤ ਹੀ ਉੱਚੀ ਅਤੇ ਸੁੱਚੀ ਸੋਚ ਦੇ ਮਾਲਕ ਇਨਸਾਨ ਹਨ, ਜਿਸ ਕਾਰਨ ਹਰ ਵਾਰਡ ਦੇ ਲੋਕ ਕਾਂਗਰਸ ਪਾਰਟੀ ਨੂੰ ਜੇਤੂ ਬਣਾਉਣ ਲਈ ਉਤਸ਼ਾਹਿਤ ਹਨ। ਚੇਅਰਮੈਨ ਕਾਲੜਾ ਜੋ ਕਿ ਖ਼ੁਦ ਵੀ ਵੱਖ-ਵੱਖ ਵਾਰਡਾਂ ਵਿਚ ਚੋਣ ਪ੍ਰਚਾਰ ਦੀ ਡਿਊਟੀ ਬਾਖ਼ੂਬੀ ਨਿਭਾ ਰਹੇ ਹਨ, ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਇਕ-ਇਕ ਕੀਮਤੀ ਵੋਟ ਕਾਂਗਰਸ ਪਾਰਟੀ ਦੇ ਹੱਕ ਵਿਚ ਪਾ ਕੇ ਉਮੀਦਵਾਰਾਂ ਨੂੰ ਕਾਮਯਾਬ ਕਰਨ।
Ad Position 22
No active advertisement
ਪਿਛਲੀ ਖ਼ਬਰ ਜੱਟ ਮਹਾਂ ਸਭਾ ਵਲੋਂ ਜਸਦੀਪ ਸਿੰਘ ਢਿੱਲੋਂ ਨੂੰ ਜ਼ਿਲ੍ਹਾ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਜੀ.ਏ.ਵੀ. ਜੈਨ ਆਦਰਸ਼ ਵਿਦਿਆਲਿਆ ਦੇ ਵਿਦਿਆਰਥੀਆਂ ਵਲੋਂ ਬਠਿੰਡਾ ਦਾ ਵਿੱਦਿਅਕ ਦੌਰਾ
Ad Position 24
No active advertisement