06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2026

ਫਿਰੋਜ਼ਪੁਰ ਸ਼ਹਿਰੀ ਹਲਕੇ ਵਿਚ ਬੀ.ਸੀ. ਵਿੰਗ ਨੂੰ ਸਰਗਰਮ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੀ ਅਹਿਮ ਮੀਟਿੰਗ

Ad Position 21
No active advertisement
ਅਜੀਤ ਡੈਸਕ 06-07-2026

ਘਰ-ਘਰ ਪਹੁੰਚ ਕਰ ਕੇ ਵੱਧ ਤੋਂ ਵੱਧ ਲੋਕਾਂ ਨੂੰ ਪਾਰਟੀ ਨਾਲ ਜੋੜਨ ਲਈ ਡਿਊਟੀਆਂ ਸੌਂਪੀਆਂ - ਗੋਰਾ, ਕਲਸੀ
ਫ਼ਿਰੋਜ਼ਪੁਰ, 5 ਜੁਲਾਈ (ਗੁਰਿੰਦਰ ਸਿੰਘ)-ਫ਼ਿਰੋਜ਼ਪੁਰ ਸ਼ਹਿਰੀ ਹਲਕੇ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਬੀਸੀ ਵਿੰਗ ਦੀ ਇਕ ਅਹਿਮ ਮੀਟਿੰਗ ਜ਼ਿਲ੍ਹਾ ਬੀਸੀ ਵਿੰਗ ਪ੍ਰਧਾਨ ਦਵਿੰਦਰ ਸਿੰਘ ਕਲਸੀ ਦੇ ਗ੍ਰਹਿ ਵਿਖੇ ਹੋਈ। ਜ਼ਿਲ੍ਹਾ ਸ਼ਹਿਰੀ ਪ੍ਰਧਾਨ ਨਵਨੀਤ ਕੁਮਾਰ ਗੋਰਾ ਦੀ ਅਗਵਾਈ ਹੇਠ ਹੋਈ ਮੀਟਿੰਗ ਦਾ ਮੁੱਖ ਉਦੇਸ਼ ਪਾਰਟੀ ਦੇ ਜਥੇਬੰਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨਾ ਅਤੇ ਜ਼ਮੀਨੀ ਪੱਧਰ ’ਤੇ ਲੋਕਾਂ ਨਾਲ ਸੰਪਰਕ ਵਧਾਉਣਾ ਸੀ। ਮੀਟਿੰਗ ਦੌਰਾਨ ਬੀਸੀ ਵਿੰਗ ਦੇ ਸਰਕਲ ਪ੍ਰਧਾਨਾਂ ਅਤੇ ਅਹੁਦੇਦਾਰਾਂ ਨੂੰ ਵੱਖ-ਵੱਖ ਖੇਤਰਾਂ ਦੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ। ਉਨ੍ਹਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਘਰ-ਘਰ ਪਹੁੰਚ ਕਰਕੇ ਲੋਕਾਂ ਨਾਲ ਰਾਬਤਾ ਕਾਇਮ ਕਰਨ, ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਤੋਂ ਜਾਣੂ ਕਰਵਾਉਣ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਨਾਲ ਜੋੜਨ ਲਈ ਯਤਨ ਕਰਨ। ਇਸ ਮੌਕੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਨਵਨੀਤ ਕੁਮਾਰ ਗੋਰਾ ਨੇ ਕਿਹਾ ਕਿ ਪਾਰਟੀ ਨੂੰ ਬੂਥ ਅਤੇ ਵਾਰਡ ਪੱਧਰ ਤੱਕ ਹੋਰ ਮਜ਼ਬੂਤ ਬਣਾਉਣ ਲਈ ਬੀਸੀ ਵਿੰਗ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਹਰ ਅਹੁਦੇਦਾਰ ਨੂੰ ਪੂਰੀ ਤਨਦੇਹੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣੀ ਹੋਵੇਗੀ ਤਾਂ ਜੋ ਪਾਰਟੀ ਦਾ ਪਕੜ ਨੂੰ ਹੋਰ ਵਿਸ਼ਾਲ ਬਣਾਇਆ ਜਾ ਸਕੇ। ਜ਼ਿਲ੍ਹਾ ਪ੍ਰਧਾਨ ਬੀਸੀ ਵਿੰਗ ਦਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਮੀਟਿੰਗ ਵਿਚ ਪਾਰਟੀ ਦੀਆਂ ਭਵਿੱਖੀ ਸਰਗਰਮੀਆਂ ਅਤੇ ਜਨ ਸੰਪਰਕ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਦਵਿੰਦਰ ਸਿੰਘ ਕਲਸੀ ਜ਼ਿਲ੍ਹਾ ਪ੍ਰਧਾਨ ਬੀਸੀ ਵਿੰਗ ਦੇ ਗ੍ਰਹਿ ਪਹੁੰਚੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਨਵਨੀਤ ਕੁਮਾਰ ਗੋਰਾ, ਹਲਕਾ ਪ੍ਰਧਾਨ ਐੱਸ.ਸੀ ਵਿੰਗ ਮਨੋਹਰ ਲਾਲ, ਲਵਪ੍ਰੀਤ ਸਿੰਘ ਸਰਕਲ ਪ੍ਰਧਾਨ, ਨਿੰਦਰ ਸਿੰਘ, ਤੇ ਸਤਨਾਮ ਸਿੰਘ ਨੂੰ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਪਰਮਜੀਤ ਸਿੰਘ ਕਲਸੀ ਤੇ ਦਵਿੰਦਰ ਸਿੰਘ ਕਲਸੀ ਵਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਮੀਟਿੰਗ ਵਿਚ ਪਰਮਜੀਤ ਸਿੰਘ ਕਲਸੀ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ, ਮਨੋਹਰ ਲਾਲ ਹਲਕਾ ਸ਼ਹਿਰੀ ਪ੍ਰਧਾਨ ਐੱਸਸੀ ਵਿੰਗ, ਆਸ਼ੂ ਕਪਾਹੀ ਸੀਨੀਅਰ ਅਕਾਲੀ ਆਗੂ, ਕਲਵੰਤ ਸਿੰਘ, ਲਵਪ੍ਰੀਤ ਸਿੰਘ, ਗੁਰਭੇਜ ਸਿੰਘ ਕੰਬੋਜ, ਜਸਵਿੰਦਰ ਸਿੰਘ ਲੋਟੇ ਸਾਰੇ ਸਰਕਲ ਪ੍ਰਧਾਨ ਬੀਸੀ ਵਿੰਗ ਤੋਂ ਇਲਾਵਾ ਪਾਰਟੀ ਦੇ ਸੀਨੀਅਰ ਵਰਕਰ ਨਿੰਦਰ ਸਿੰਘ, ਸਤਿਨਾਮ ਸਿੰਘ, ਉਡੀਕ ਸਿੰਘ, ਇੰਦਰਜੀਤ ਸਿੰਘ, ਜਗਤਾਰ ਸਿੰਘ ਅਤੇ ਗੁਰਪ੍ਰੀਤ ਸਿੰਘ ਕਲਸੀ ਆਦਿ ਆਗੂ ਤੇ ਵਰਕਰ ਵੀ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਫੇਮੀਵਾਲਾ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਹਲਕਾ ਦਿਹਾਤੀ ਵਿਧਾਇਕ ਦਹੀਯਾ ਵਲੋਂ ਵੱਖ-ਵੱਖ ਥਾਵਾਂ ’ਤੇ 5 ਕਰੋੜ ਦੀ ਲਾਗਤ ਨਾਲ ਬਣਨ ਵਾਲੀਆਂ ਸੜਕਾਂ ਦੇ ਰੱਖੇ ਨੀਂਹ ਪੱ...
Ad Position 24
No active advertisement