06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2026

ਸੀਵਰੇਜ ਬੋਰਡ ਦੇ ਆਊਟਸੋਰਸ ਮੁਲਾਜ਼ਮ 15 ਨੂੰ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਘਰ ਅੱਗੇ ਲਗਾਉਣਗੇ ਪੱਕਾ ਧਰਨਾ

Ad Position 21
No active advertisement
ਅਜੀਤ ਡੈਸਕ 06-07-2026

ਫ਼ਿਰੋਜ਼ਪੁਰ, 5 ਜੁਲਾਈ (ਗੁਰਿੰਦਰ ਸਿੰਘ)—ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਇੰਪਲਾਈਜ਼ ਕੰਟਰੈਕਟ ਵਰਕਰਜ਼ ਐਂਡ ਲੇਬਰ ਯੂਨੀਅਨ ਦੇ ਸੂਬਾਈ ਆਗੂਆਂ ਦੀ ਇਕ ਵਿਸ਼ੇਸ਼ ਮੀਟਿੰਗ ਦੌਰਾਨ ਸਰਕਾਰ ਵਲੋਂ ਆਊਟਸੋਰਸ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਕੀਤੇ ਵਾਅਦਿਆਂ ਨੂੰ ਲਾਗੂ ਨਾ ਕਰਨ ’ਤੇ ਗੰਭੀਰ ਰੋਸ ਪ੍ਰਗਟਾਇਆ ਗਿਆ। ਮੀਟਿੰਗ ਵਿਚ ਯੂਨੀਅਨ ਦੇ ਸੂਬਾ ਪ੍ਰਧਾਨ ਸ਼ੇਰ ਸਿੰਘ ਖੰਨਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਮੀਟਿੰਗ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ 4 ਜੂਨ 2026 ਨੂੰ ਹੋਈ ਕੈਬਨਿਟ ਸਬ-ਕਮੇਟੀ ਦੀ ਮੀਟਿੰਗ ਵਿਚ ਫ਼ੈਸਲਾ ਕੀਤਾ ਗਿਆ ਸੀ ਕਿ 15 ਤੋਂ 30 ਜੂਨ 2026 ਦੇ ਦਰਮਿਆਨ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਆਊਟਸੋਰਸ ਮੁਲਾਜ਼ਮਾਂ ਨੂੰ ਸਿੱਧੇ ਤੌਰ ’ਤੇ ਵਿਭਾਗ ਵਿਚ ਮਰਜ ਕਰਕੇ ਇਸ ਸਬੰਧੀ ਪੰਜਾਬ ਸਰਕਾਰ ਵਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ, ਪਰ ਨਿਰਧਾਰਿਤ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਸਰਕਾਰ ਨੇ ਕੋਈ ਕਾਰਵਾਈ ਨਹੀਂ ਕੀਤੀ। ਜਿਸ ਕਾਰਨ ਮੁਲਾਜ਼ਮਾਂ ਵਿਚ ਭਾਰੀ ਨਿਰਾਸ਼ਾ ਅਤੇ ਰੋਸ ਪਾਇਆ ਜਾ ਰਿਹਾ ਹੈ। ਯੂਨੀਅਨ ਆਗੂਆਂ ਨੇ ਐਲਾਨ ਕੀਤਾ ਕਿ ਸਰਕਾਰ ਵਲੋਂ ਵਾਅਦਾ ਪੂਰਾ ਨਾ ਕਰਨ ਦੇ ਵਿਰੋਧ ਵਜੋਂ 15 ਜੁਲਾਈ ਨੂੰ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਿਹਾਇਸ਼, ਸ੍ਰੀ ਅਨੰਦਪੁਰ ਸਾਹਿਬ ਵਿਖੇ ਆਊਟਸੋਰਸ ਮੁਲਾਜ਼ਮ ਆਪਣੇ ਪਰਿਵਾਰਾਂ ਅਤੇ ਬੱਚਿਆਂ ਸਮੇਤ ਪੱਕਾ ਧਰਨਾ ਦੇਣਗੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਪ੍ਰਵਾਨ ਨਹੀਂ ਕੀਤਾ ਜਾਂਦਾ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਮੀਟਿੰਗ ਵਿਚ ਜਗਦੇਵ ਸਿੰਘ, ਗੁਰਜੰਟ ਸਿੰਘ, ਮੰਗਲ ਸਿੰਘ, ਸੰਦੀਪ ਕੁਮਾਰ, ਲਵਪ੍ਰੀਤ ਸਿੰਘ, ਸੁਖਵਿੰਦਰ ਸਿੰਘ, ਸੁੱਖਾ ਭੱਟੀ, ਮਨਿੰਦਰ ਸਿੰਘ ਅਤੇ ਹੋਰ ਯੂਨੀਅਨ ਆਗੂ ਅਤੇ ਮੈਂਬਰ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਸ੍ਰੀ ਅਮਰਨਾਥ ਦੀ ਪਵਿੱਤਰ ਯਾਤਰਾ ਲਈ ਮੱਖੂ ਤੋਂ ਸ਼ਿਵ ਭਗਤ ਹੋਏ ਰਵਾਨਾ ਅਗਲੀ ਖ਼ਬਰ ਜਥੇਦਾਰ ਨਰਿੰਦਰ ਸਿੰਘ ਪੰਨੂ ਮੱਖੂ,ਕਾਬਲ ਸਿੰਘ ਸੰਧੂ ਮੱਲਾਂਵਾਲਾ ਰਘਵੀਰ ਸਿੰਘ ਸਨੇਰ ਜ਼ੀਰਾ ਬਲਾਕ ਦੇ ਪ੍ਰਧਾਨ ਨਿਯੁਕਤ
Ad Position 24
No active advertisement