ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਬੀ.ਐੱਸ.ਐੱਨ.ਐੱਲ ਕੈਜ਼ੂਅਲ ਐਂਡ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਮੰਗਾਂ ਦੀ ਪ੍ਰਾਪਤੀ ਲਈ ਸੰਘਰਸ਼ ਤੇਜ਼ ਕਰਨ ਦਾ ਫ਼ੈਸਲਾ

Ad Position 21
No active advertisement
ਅਜੀਤ ਡੈਸਕ 07-07-2026
ਫ਼ਿਰੋਜ਼ਪੁਰ, 6 ਜੁਲਾਈ (ਗੁਰਿੰਦਰ ਸਿੰਘ)-ਬੀ.ਐੱਸ.ਐੱਨ.ਐੱਲ ਕੈਜ਼ੂਅਲ ਐਂਡ ਕੰਟਰੈਕਟ ਵਰਕਰਜ਼ ਯੂਨੀਅਨ ਦੀ ਇਕ ਅਹਿਮ ਮੀਟਿੰਗ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਯੂਨੀਅਨ ਦੇ ਪ੍ਰਧਾਨ ਬੂਟਾ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਕੋਟਕਪੂਰਾ, ਸ਼੍ਰੀ ਮੁਕਤਸਰ ਸਾਹਿਬ, ਮਲੋਟ ਅਤੇ ਅਬੋਹਰ ਤੋਂ ਵੱਡੀ ਗਿਣਤੀ ਵਿਚ ਬੀ.ਐੱਸ.ਐੱਨ.ਐੱਲ ਦੇ ਕੈਜ਼ੂਅਲ ਵਰਕਰਾਂ ਅਤੇ ਟੈਕਨੀਸ਼ੀਅਨਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਐੱਸ.ਐੱਸ.ਏ. ਪ੍ਰਧਾਨ ਗੁਰਜੀਤ ਸਿੰਘ ਨੇ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਵਲੋਂ ਘੱਟੋ-ਘੱਟ ਉਜ਼ਰਤਾਂ ਵਿਚ ਕੀਤੇ ਗਏ ਵਾਧੇ ਨੂੰ ਠੇਕੇਦਾਰਾਂ ਵਲੋਂ ਅਜੇ ਤੱਕ ਲਾਗੂ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪਹਿਲਾਂ ਵੀ ਬੀ.ਐੱਸ.ਐੱਨ.ਐੱਲ ਪ੍ਰਬੰਧਕਾਂ ਅਤੇ ਠੇਕੇਦਾਰਾਂ ਦੇ ਧਿਆਨ ਵਿਚ ਮਾਮਲਾ ਲਿਆਂਦਾ ਗਿਆ ਸੀ, ਪਰ ਵਰਕਰਾਂ ਦੀਆਂ ਹੱਕੀ ਮੰਗਾਂ ਵੱਲ ਕੋਈ ਗੰਭੀਰਤਾ ਨਹੀਂ ਦਿਖਾਈ ਗਈ। ਉਨ੍ਹਾਂ ਦੱਸਿਆ ਕਿ ਇਸ ਵੇਲੇ ਕਈ ਵਰਕਰਾਂ ਨੂੰ ਸਿਰਫ਼ 8,200 ਰੁਪਏ ਪ੍ਰਤੀ ਮਹੀਨਾ ਤਨਖ਼ਾਹ ਦਿੱਤੀ ਜਾ ਰਹੀ ਹੈ। ਜੋ ਕਿ ਸਰਕਾਰ ਵਲੋਂ ਨਿਰਧਾਰਿਤ ਘੱਟੋ-ਘੱਟ ਉਜਰਤ ਤੋਂ ਕਾਫ਼ੀ ਘੱਟ ਹੈ। ਇਸ ਤੋਂ ਇਲਾਵਾ ਵਰਕਰਾਂ ਦਾ ਈ.ਪੀ.ਐੱਫ ਵੀ ਨਿਯਮਾਂ ਅਨੁਸਾਰ ਨਹੀਂ ਕੱਟਿਆ ਜਾ ਰਿਹਾ। ਯੂਨੀਅਨ ਆਗੂਆਂ ਨੇ ਮੰਗ ਕੀਤੀ ਕਿ ਸਾਰੇ ਵਰਕਰਾਂ ਨੂੰ ਸਰਕਾਰ ਵਲੋਂ ਨਿਰਧਾਰਿਤ ਘੱਟੋ-ਘੱਟ ਉਜ਼ਰਤਾਂ ਅਨੁਸਾਰ ਪੂਰੀ ਤਨਖ਼ਾਹ ਦਿੱਤੀ ਜਾਵੇ, ਈ.ਪੀ.ਐੱਫ ਅਤੇ ਈ.ਐੱਸ.ਆਈ ਦੀ ਸਹੂਲਤ ਯਕੀਨੀ ਬਣਾਈ ਜਾਵੇ ਅਤੇ ਹਰ ਵਰਕਰ ਨੂੰ ਨਿਯੁਕਤੀ ਪੱਤਰ ਜਾਰੀ ਕੀਤਾ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦੀ ਲਾਗੂ ਨਾ ਕੀਤਾ ਗਿਆ ਤਾਂ ਯੂਨੀਅਨ ਬੀ.ਐੱਸ.ਐੱਨ.ਐੱਲ ਦੇ ਜੀ.ਐੱਮ.ਟੀ ਦਫ਼ਤਰ, ਫ਼ਿਰੋਜ਼ਪੁਰ ਦੇ ਮੁੱਖ ਗੇਟ ਅੱਗੇ ਧਰਨਾ ਦੇਣ ਲਈ ਮਜਬੂਰ ਹੋਵੇਗੀ। ਜਿਸ ਦੀ ਪੂਰੀ ਜ਼ਿੰਮੇਵਾਰੀ ਬੀ.ਐੱਸ.ਐੱਨ.ਐੱਲ ਪ੍ਰਬੰਧਨ ਅਤੇ ਸੰਬੰਧਿਤ ਠੇਕੇਦਾਰਾਂ ਦੀ ਹੋਵੇਗੀ। ਇਸ ਮੌਕੇ ਗੁਰਦੀਪ ਸਿੰਘ, ਬਲਜੀਤ ਸਿੰਘ, ਹਰਪ੍ਰੀਤ ਸਿੰਘ, ਜਗਸੀਰ ਸਿੰਘ, ਜਰਨੈਲ ਸਿੰਘ, ਜਸਪਾਲ ਸਿੰਘ, ਪ੍ਰੀਆ, ਮੰਜੂ ਬਾਲਾ ਸਮੇਤ ਹੋਰ ਆਗੂ ਅਤੇ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮ੍ਰਿਤਕ ਗੁਰਜੰਟ ਸਿੰਘ ਦੇ ਇਨਸਾਫ਼ ਲਈ ਧਰਨੇ ’ਤੇ ਬੈਠੇ ਪਰਿਵਾਰ ਤੇ ਕਿਸਾਨਾਂ ਦੀ ਕੁੱਟਮਾਰ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਲਈ... ਅਗਲੀ ਖ਼ਬਰ ਸਫੀਪੁਰ ਵਿਖੇ ਐੱਨ.ਸੀ.ਐੱਮ.ਐੱਲ. ਗੁਦਾਮ ਪ੍ਰਬੰਧਨ ਖਿਲਾਫ਼ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦਾ ਪੱਕਾ ਧਰਨਾ ਜਾਰੀ
Ad Position 24
No active advertisement