ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਮ੍ਰਿਤਕ ਗੁਰਜੰਟ ਸਿੰਘ ਦੇ ਇਨਸਾਫ਼ ਲਈ ਧਰਨੇ ’ਤੇ ਬੈਠੇ ਪਰਿਵਾਰ ਤੇ ਕਿਸਾਨਾਂ ਦੀ ਕੁੱਟਮਾਰ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਜਥੇਬੰਦੀਆਂ ਪ੍ਰਸ਼ਾਸਨ ਨੂੰ ਮਿਲੀਆਂ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ, ਰਾਜਪਾਲ, ਮਨੁੱਖੀ ਅਧਿਕਾਰ ਅਤੇ ਮਹਿਲਾ ਕਮਿਸ਼ਨ ਨੂੰ ਭੇਜੇ ਮੰਗ ਪੱਤਰ

Ad Position 21
No active advertisement
ਅਜੀਤ ਡੈਸਕ 07-07-2026
ਫ਼ਿਰੋਜ਼ਪੁਰ, 6 ਜੁਲਾਈ (ਕੁਲਬੀਰ ਸਿੰਘ ਸੋਢੀ)-ਬੀਤੇ ਸਮੇਂ ਕਸਬਾ ਮਮਦੋਟ ਵਿਚ ਇਕ ਕਿਸਾਨ ਗੁਰਜੰਟ ਸਿੰਘ ਵਲੋਂ ਖ਼ੁਦਕੁਸ਼ੀ ਕਰ ਲਈ ਗਈ ਸੀ, ਜਿਸ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਅਤੇ ਮਾਲਕੀ ਦੁਕਾਨਾਂ ਦਾ ਕਬਜ਼ਾ ਵਾਪਸ ਲੈਣ ਲਈ ਪਰਿਵਾਰ ਅਤੇ ਬੀਕੇਯੂ ਕਾਦੀਆਂ ਵਲੋਂ ਸ਼ਾਂਤਮਈ ਧਰਨਾ ਦਿੱਤਾ ਜਾ ਰਿਹਾ ਸੀ। ਜਿਸ ਉੱਪਰ ਇਕ ਅਖੌਤੀ ਕਿਸਾਨ ਆਗੂ ਅਤੇ ਗੁੰਡਿਆਂ ਵਲੋਂ ਹਮਲਾ ਕਰਕੇ ਜਬਰੀ ਧਰਨਾ ਚੁਕਵਾਇਆ ਗਿਆ। ਜਿਸ ਦੇ ਰੋਸ ਵਜੋਂ ਫ਼ਿਰੋਜ਼ਪੁਰ ਦੀਆਂ ਡੇਢ ਦਰਜਨ ਜਥੇਬੰਦੀਆਂ ਇਕੱਠੀਆਂ ਹੋ ਕੇ ਇਨਸਾਫ਼ ਲਈ ਪ੍ਰਸ਼ਾਸਨ ਨੂੰ ਮਿਲੀਆਂ। ਜਾਣਕਾਰੀ ਦਿੰਦਿਆਂ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਜਰਨਲ ਗੁਰਮੀਤ ਸਿੰਘ ਮਹਿਮਾ ਨੇ ਦੱਸਿਆ ਕੀ ਮ੍ਰਿਤਕ ਗੁਰਜੰਟ ਸਿੰਘ ਬਸਤੀ ਪਠਾਣਾ ਵਾਸੀ ਮਮਦੋਟ, ਆਪਣੀ ਦੁਕਾਨ ਦਾ ਕਬਜ਼ਾ ਵਾਪਸ ਲੈਣ ਲਈ ਲੰਬੇ ਸਮੇਂ ਤੋਂ ਕਾਨੂੰਨੀ ਲੜਾਈ ਲੜ ਰਿਹਾ ਸੀ। ਸਿਸਟਮ ਦੀ ਬੇਰੁਖ਼ੀ ’ਤੇ ਨਿਰਾਸ਼ਾ ਕਾਰਨ ਉਸ ਨੇ ਆਤਮ-ਹੱਤਿਆ ਕਰ ਲਈ ਸੀ, ਜੋ ਚਾਰ ਧੀਆਂ ਦਾ ਪਿਉ ਸੀ। ਗੁਰਜੰਟ ਦੀ ਮੌਤ ਤੋਂ ਬਾਅਦ ਉਸ ਦੀ ਪਤਨੀ, ਚਾਰ ਨਾਬਾਲਗ ਧੀਆਂ ਤੇ ਪਰਿਵਾਰ ਪਿਛਲੇ 2 ਮਹੀਨੇ ਤੋਂ ਦੁਕਾਨਾਂ ਅੱਗੇ ਧਰਨੇ ’ਤੇ ਬੈਠੇ ਸਨ ਅਤੇ ਮੰਗ ਕਰ ਰਹਿ ਸਨ ਕਿ ਗੁਰਜੰਟ ਦੀ ਮੌਤ ਦਾ ਇਨਸਾਫ਼ ਤੇ ਦੁਕਾਨਾਂ ਦਾ ਕਬਜ਼ਾ ਵਾਪਸ ਦਿਵਾਇਆ ਜਾਵੇ, ਪਰ ਬੀਤੀ 25 ਜੂਨ 2026 ਨੂੰ ਇਕ ਅਖੌਤੀ ਕਿਸਾਨ ਆਗੂ ਦੀ ਅਗਵਾਈ ਹੇਠ 15-20 ਹਥਿਆਰਬੰਦ ਗੁੰਡਿਆਂ ਨੇ ਸ਼ਾਂਤਮਈ ਧਰਨੇ ’ਤੇ ਕਿਰਪਾਨਾਂ, ਡਾਂਗਾਂ ’ਤੇ ਸੋਟਿਆਂ ਨਾਲ ਹਮਲਾ ਕਰ ਦਿੱਤਾ। ਜਿਸ ਦੌਰਾਨ ਗੁਰਜੰਟ ਸਿੰਘ ਦੀ ਵਿਧਵਾ, ਉਸ ਦੀਆਂ ਨਾਬਾਲਗ ਧੀਆਂ ਤੇ ਹੋਰ ਲੋਕਾਂ ਨੂੰ ਬੇਰਹਿਮੀ ਨਾਲ ਕੁੱਟਿਆ ’ਤੇ ਜ਼ਖਮੀਆਂ ਨੂੰ ਧਰਨੇ ਤੋਂ ਜ਼ਬਰਦਸਤੀ ਭਜਾ ਦਿੱਤਾ ਗਿਆ। ਇਹ ਸਿੱਧੇ ਤੌਰ ’ਤੇ ਸੰਵਿਧਾਨਕ ਹੱਕਾਂ, ਜਮਹੂਰੀ ਕਦਰਾਂ-ਕੀਮਤਾਂ ’ਤੇ ਮਨੁੱਖਤਾ ’ਤੇ ਹਮਲਾ ਹੈ। ਉਨ੍ਹਾਂ ਦੱਸਿਆ ਕਿ ਜਥੇਬੰਦੀਆਂ ਵਲੋਂ ਇਨਸਾਫ਼ ਦੀ ਮੰਗ ਲਈ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੇ ਰਾਹੀਂ ਮੁੱਖ ਮੰਤਰੀ, ਰਾਜਪਾਲ, ਮਨੁੱਖੀ ਅਧਿਕਾਰ ਕਮਿਸ਼ਨ ਅਤੇ ਮਹਿਲਾ ਕਮਿਸ਼ਨ ਨੂੰ ਮੰਗ ਪੱਤਰ ਭੇਜੇ ਗਏ ਹਨ। ਇਸ ਮੌਕੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਬੀਕੇਯੂ ਕਾਦੀਆਂ ਬੀਕੇਯੂ ਮਾਨਸਾ ਬੀਕੇਯੂ ਮਾਲਵਾ (ਹੀਰਕੇ) ਮਿਸਲ ਸਤਲੁਜ, ਕਿਸਾਨ ਸੰਘਰਸ਼ ਕਮੇਟੀ ਬੀਕੇਯੂ ਡਕੌਂਦਾ ਬੁਰਜਗਿਲ, ਕਿਸਾਨ ਸਟੂਡੈਂਟ ਯੂਨੀਅਨ ਬੀਕੇਯੂ ਸਿੱਧੂਪੁਰ ਸਰਪੰਚ ਯੂਨੀਅਨ ਪੰਜਾਬ, ਡੀ.ਟੀ.ਐੱਫ਼ ਫ਼ਿਰੋਜ਼ਪੁਰ ਆਦਿ ਜਥੇਬੰਦੀਆਂ ਦੇ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 17 ਜੁਲਾਈ ਦੀ ਚੰਡੀਗੜ੍ਹ ਰੈਲੀ ਨੂੰ ਸਫ਼ਲ ਬਣਾਉਣ ਲਈ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਵਿੱਢੀਆਂ ਤਿਆਰੀਆਂ ਫਿਰੋਜ਼ਪੁਰ ਤੋਂ ਵੱ... ਅਗਲੀ ਖ਼ਬਰ ਬੀ.ਐੱਸ.ਐੱਨ.ਐੱਲ ਕੈਜ਼ੂਅਲ ਐਂਡ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਮੰਗਾਂ ਦੀ ਪ੍ਰਾਪਤੀ ਲਈ ਸੰਘਰਸ਼ ਤੇਜ਼ ਕਰਨ ਦਾ ਫ਼ੈਸਲਾ
Ad Position 24
No active advertisement