ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

2027 ਦੀਆਂ ਵਿਧਾਨ ਸਭਾ ਚੋਣਾਂ ’ਚ ਮੁੜ ਸੱਤਾ ’ਚ ਆਵੇਗਾ ਅਕਾਲੀ ਦਲ- ਦਵਿੰਦਰ ਪਿੰਕਾ

Ad Position 21
No active advertisement
ਅਜੀਤ ਡੈਸਕ 07-07-2026
ਮੁੱਦਕੀ, 6 ਜੁਲਾਈ (ਭਾਰਤ ਭੂਸ਼ਨ ਅਗਰਵਾਲ)-ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਪੂਰੀ ਤਰ੍ਹਾਂ ਤੰਗ ਆ ਚੁੱਕੇ ਹਨ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਭਾਰੀ ਜਿੱਤ ਨਾਲ ਸੱਤਾ ਵਿਚ ਵਾਪਸ ਆਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਦਵਿੰਦਰ ਕੁਮਾਰ ਪਿੰਕਾ ਮੈਂਬਰ ਜ਼ਿਲ੍ਹਾ ਵਰਕਿੰਗ ਕਮੇਟੀ ਸ਼੍ਰੋਮਣੀ ਅਕਾਲੀ ਦਲ ਨੇ ਕੀਤਾ। ਉਨ੍ਹਾਂ ਕਿਹਾ ਕਿ ਝੂਠੇ ਵਾਅਦਿਆਂ ਦੇ ਆਧਾਰ ’ਤੇ ਸੱਤਾ ਵਿਚ ਆਈ ‘ਆਪ’ ਸਰਕਾਰ ਨੇ ਸੂਬੇ ਨੂੰ ਦਹਾਕਿਆਂ ਪਿੱਛੇ ਧੱਕ ਦਿੱਤਾ ਹੈ। ਅਕਾਲੀ ਦਲ ਦੇ ਰਾਜ ਨੂੰ ਯਾਦ ਕਰਦਿਆਂ ਦਵਿੰਦਰ ਪਿੰਕਾ ਨੇ ਕਿਹਾ ਕਿ ਅੱਜ ਪੰਜਾਬ ਵਿਚ ਜੋ ਵੀ ਬੁਨਿਆਦੀ ਢਾਂਚਾ ਦਿਖਾਈ ਦੇ ਰਿਹਾ ਹੈ। ਉਹ ਸ਼੍ਰੋਮਣੀ ਅਕਾਲੀ ਦਲ ਦਾ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਸੱਤਾ ’ਚ ਰਹਿੰਦਿਆਂ ਸ਼ਾਨਦਾਰ ਸੜਕਾਂ, ਫਲਾਈਓਵਰ ’ਤੇ ਅੰਤਰਰਾਸ਼ਟਰੀ ਹਵਾਈ ਅੱਡਿਆਂ ਦਾ ਨਿਰਮਾਣ, ਬਠਿੰਡਾ ਵਿਚ ਏਮਜ਼ ਵਰਗੇ ਵੱਡੇ ਹਸਪਤਾਲਾਂ ਦੀ ਸਥਾਪਨਾ ਅਤੇ ਸੂਬੇ ਵਿਚ ਵੱਕਾਰੀ ਯੂਨੀਵਰਸਿਟੀਆਂ ਸਥਾਪਤ ਕੀਤੀਆਂ ਗਈਆਂ ਸਨ। ਪੰਜਾਬ ਵਿਚ ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣਾਈ ਰੱਖਣਾ ਹਮੇਸ਼ਾ ਪਾਰਟੀ ਦੀ ਤਰਜੀਹ ਰਹੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਹੀ ਇੱਕੋ-ਇੱਕ ਰਾਜਨੀਤਿਕ ਸ਼ਕਤੀ ਹੈ। ਜੋ ਪੰਜਾਬ ਨੂੰ ਅਰਾਜਕਤਾ ਦੀ ਇਸ ਦਲਦਲ ਵਿਚੋਂ ਬਾਹਰ ਕੱਢਣ ਦੇ ਸਮਰੱਥ ਹੈ।
Ad Position 22
No active advertisement
ਪਿਛਲੀ ਖ਼ਬਰ ਮਾਨਾਰਾਮ ਸਵਾਮੀ ਮੈਮੋਰੀਅਲ ਵੈੱਲਫੇਅਰ ਸੁਸਾਇਟੀ ਵਲੋਂ ਅੱਖਾਂ ’ਤੇ ਦਿਮਾਗ਼ੀ ਰੋਗਾਂ ਦਾ ਮੁਫ਼ਤ ਮੈਡੀਕਲ ਜਾਂਚ ਕੈਂਪ ਮਾਹਿਰ... ਅਗਲੀ ਖ਼ਬਰ ਪੰਚਾਇਤ ਸੰਮਤੀ ਜ਼ਿਲ੍ਹਾ ਪ੍ਰੀਸ਼ਦ ਪੈਨਸ਼ਨਰ ਯੂਨੀਅਨ ਦੀ ਮੀਟਿੰਗ
Ad Position 24
No active advertisement