ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਮਾਨਾਰਾਮ ਸਵਾਮੀ ਮੈਮੋਰੀਅਲ ਵੈੱਲਫੇਅਰ ਸੁਸਾਇਟੀ ਵਲੋਂ ਅੱਖਾਂ ’ਤੇ ਦਿਮਾਗ਼ੀ ਰੋਗਾਂ ਦਾ ਮੁਫ਼ਤ ਮੈਡੀਕਲ ਜਾਂਚ ਕੈਂਪ ਮਾਹਿਰ ਡਾਕਟਰਾਂ ਵਲੋਂ 180 ਮਰੀਜ਼ਾਂ ਦੀ ਕੀਤੀ ਗਈ ਜਾਂਚ

Ad Position 21
No active advertisement
ਅਜੀਤ ਡੈਸਕ 07-07-2026
ਫ਼ਾਜ਼ਿਲਕਾ, 6 ਜੁਲਾਈ (ਅਮਰਜੀਤ ਸ਼ਰਮਾ)-ਮਾਨਾਰਾਮ ਸਵਾਮੀ ਮੈਮੋਰੀਅਲ ਵੈੱਲਫੇਅਰ ਸੁਸਾਇਟੀ ਵਲੋਂ ਮਾਨਵਤਾ ਦੀ ਸੇਵਾ ਵਿਚ ਇਕ ਹੋਰ ਕੜੀ ਜੋੜਦਿਆਂ ਪਿੰਡ ਸ਼ਤੀਰ ਵਾਲਾ ਵਿਖੇ ਸਥਿਤ ਡੇਰਾ ਬਾਬਾ ਜਗਦੀਸ਼ ਗਿਰੀ ਜੀ ਵਿਚ ਅੱਖਾਂ ਅਤੇ ਦਿਮਾਗ਼ੀ ਰੋਗਾਂ ਦਾ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਕਰੀਬ 180 ਮਰੀਜ਼ਾਂ ਦੀ ਮਾਹਿਰ ਡਾਕਟਰਾਂ ਵੱਲੋਂ ਬਾਰੀਕੀ ਨਾਲ ਜਾਂਚ ਕੀਤੀ ਗਈ। ਕੈਂਪ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਚੇਅਰਮੈਨ ਮਨਜੀਤ ਸਵਾਮੀ ਨੇ ਦੱਸਿਆ ਕਿ ਸੁਸਾਇਟੀ ਵਲੋਂ ਸਮੇਂ-ਸਮੇਂ ’ਤੇ ਲੋੜਵੰਦ ਅਤੇ ਬੇਸਹਾਰਾ ਲੋਕਾਂ ਦੀ ਸਹਾਇਤਾ ਲਈ ਅਜਿਹੇ ਮੈਡੀਕਲ ਕੈਂਪ ਲਗਾਏ ਜਾਂਦੇ ਹਨ। ਇਸੇ ਲੜੀ ਤਹਿਤ ਪਿੰਡ ਸ਼ਤੀਰ ਵਾਲਾ ਵਿਖੇ ਇਹ ਕੈਂਪ ਲਗਾਇਆ ਗਿਆ, ਜਿਸ ਵਿਚ ਦਿਮਾਗ਼ੀ ਰੋਗਾਂ ਦੇ ਮਾਹਿਰ ਡਾ.ਮਨਦੀਪ ਸਿੰਘ ਅਤੇ ਅੱਖਾਂ ਦੇ ਰੋਗਾਂ ਦੇ ਮਾਹਿਰ ਡਾ.ਕਮਲਜੀਤ ਸਿੰਘ ਅਬਰੋਲ ਨੇ ਆਪਣੀਆਂ ਵਿਸ਼ੇਸ਼ ਸੇਵਾਵਾਂ ਦਿੱਤੀਆਂ। ਚੇਅਰਮੈਨ ਮਨਜੀਤ ਸਵਾਮੀ ਨੇ ਦੱਸਿਆ ਕਿ ਕੈਂਪ ਵਿਚ ਪਹੁੰਚੇ ਸਾਰੇ ਮਰੀਜ਼ਾਂ ਨੂੰ ਸੁਸਾਇਟੀ ਵਲੋਂ ਲੋੜ ਅਨੁਸਾਰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ। ਇਸ ਧਾਰਮਿਕ ਅਤੇ ਭਲਾਈ ਕਾਰਜ ਦੇ ਮੌਕੇ ’ਤੇ ਅੰਤਰਰਾਸ਼ਟਰੀ ਜੂਨਾ ਅਖਾੜਾ ਦੇ ਮੰਤਰੀ ਮਹੰਤ ਦੀਪੇਸ਼ਵਰ ਗਿਰੀ ਅਤੇ ਡੇਰੇ ਦੇ ਗੱਦੀਨਸ਼ੀਨ ਮਹੰਤ ਸੁਰਿੰਦਰ ਗਿਰੀ ਜੀ ਮਹਾਰਾਜ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ, ਜਿਨ੍ਹਾਂ ਨੇ ਕੈਂਪ ਵਿਚ ਪਹੁੰਚੀ ਸੰਗਤ ਅਤੇ ਮਰੀਜ਼ਾਂ ਨੂੰ ਆਪਣਾ ਆਸ਼ੀਰਵਾਦ ਦਿੱਤਾ। ਸੁਸਾਇਟੀ ਦੇ ਚੇਅਰਮੈਨ ਨੇ ਅਖੀਰ ਵਿਚ ਕਿਹਾ ਕਿ ਸੁਸਾਇਟੀ ਵੱਲੋਂ ਭਵਿੱਖ ਵਿਚ ਵੀ ਅਜਿਹੇ ਸਮਾਜ ਸੇਵੀ ਕਾਰਜ ਨਿਰੰਤਰ ਜਾਰੀ ਰੱਖੇ ਜਾਣਗੇ। ਇਸ ਮੌਕੇ ਪਿੰਡ ਦੇ ਮੋਹਤਬਰ ਵਿਅਕਤੀ ਅਤੇ ਸੁਸਾਇਟੀ ਦੇ ਸਮੂਹ ਮੈਂਬਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਲੀਗਲ ਏਡ ਡਿਫੈਂਸ ਕੌਂਸਲ (ਐੱਲ.ਏ.ਡੀ.ਸੀ.) ਨੀਤੀ ਦੇ ਵਿਰੋਧ ’ਚ 7 ਜੁਲਾਈ ਤੋਂ ਫ਼ਿਰੋਜ਼ਪੁਰ ਬਾਰ ਐਸੋਸੀਏਸ਼ਨ ਦੀ ’ਨੋ ਵਰਕ ਡੇ... ਅਗਲੀ ਖ਼ਬਰ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਮੁੜ ਸੱਤਾ ’ਚ ਆਵੇਗਾ ਅਕਾਲੀ ਦਲ- ਦਵਿੰਦਰ ਪਿੰਕਾ
Ad Position 24
No active advertisement