ਫ਼ਾਜ਼ਿਲਕਾ, 6 ਜੁਲਾਈ (ਅਮਰਜੀਤ ਸ਼ਰਮਾ)-ਲਾਇਨਜ਼ ਕਲੱਬ ਫ਼ਾਜ਼ਿਲਕਾ ਵਿਸ਼ਾਲ ਵਲੋਂ ਪ੍ਰਧਾਨ ਅਸ਼ੋਕ ਕੁਮਾਰ ਵਾਟਸ ਦੀ ਪ੍ਰਧਾਨਗੀ ਹੇਠ ਸਥਾਨਕ ਸਿੱਧ ਸ਼੍ਰੀ ਹਨੂਮਾਨ ਮੰਦਿਰ ਪਬਲਿਕ ਸਕੂਲ ਵਿਚ ਵਿਦਿਆਰਥੀਆਂ ਨੂੰ ਕਿਤਾਬਾਂ, ਕਾਪੀਆਂ ਅਤੇ ਹੋਰ ਸਟੇਸ਼ਨਰੀ ਸਮਗਰੀ ਵੰਡੀ ਗਈ। ਇਸ ਮੌਕੇ ਸਮਾਜ ਸੇਵੀ ਰਾਕੇਸ਼ ਨਾਗਪਾਲ, ਅਲੋਕ ਨਾਗਪਾਲ ਅਤੇ ਖ਼ਰੈਤ ਸੇਠੀ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਲੱਬ ਦੇ ਸਕੱਤਰ ਸੰਜੀਵ ਗਰੋਵਰ ਨੇ ਦੱਸਿਆ ਕਿ ਕਲੱਬ ਵਲੋਂ ਰਮਨ ਸਚਦੇਵਾ ਅਤੇ ਵਿਨੋਦ ਸਚਦੇਵਾ ਦੇ ਪਰਿਵਾਰ ਦੇ ਸਹਿਯੋਗ ਨਾਲ ਸਕੂਲ ਵਿਚ ਪੜ੍ਹਦੇ ਪਹਿਲੀ ਜਮਾਤ ਤੋਂ ਪੰਜਵੀਂ ਜਮਾਤ ਤੱਕ ਦੇ ਸਮੂਹ ਵਿਦਿਆਰਥੀਆਂ ਨੂੰ ਕਿਤਾਬਾਂ, ਕਾਪੀਆਂ ਅਤੇ ਸਟੇਸ਼ਨਰੀ ਵੰਡੀ ਗਈ ਹੈ। ਇਸ ਮੌਕੇ ਪ੍ਰਧਾਨ ਅਸ਼ੋਕ ਵਾਟਸ, ਐਡਵੋਕੇਟ ਰਿਤੇਸ਼ ਗਗਨੇਜਾ, ਸੁਨੀਤਾ ਸਚਦੇਵਾ ਅਤੇ ਨੀਲਮ ਸਚਦੇਵਾ ਆਦਿ ਨੇ ਬੱਚਿਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦਿਆਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਵੀ ਵਿਦਿਆਰਥੀਆਂ ਦੀ ਸਹਾਇਤਾ ਲਈ ਅਤੇ ਸਕੂਲ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਇਸ ਤਰ੍ਹਾਂ ਦੇ ਸਮਾਜ ਸੇਵਾ ਦੇ ਪ੍ਰੋਜੈਕਟ ਲਗਾਤਾਰ ਲਗਾਏ ਜਾਣਗੇ। ਇਸ ਮੌਕੇ ਕਲੱਬ ਦੇ ਕੈਸ਼ੀਅਰ ਨੀਰਜ ਸ਼ਰਮਾ, ਪ੍ਰੋਜੈਕਟ ਸਕੱਤਰ ਪ੍ਰਿੰਸੀਪਲ ਅਸ਼ਵਨੀ ਅਹੂਜਾ, ਓ.ਪੀ.ਸਚਦੇਵਾ, ਨਰਿੰਦਰ ਸਚਦੇਵਾ, ਐਡਵੋਕੇਟ ਸ਼ੇਖਰ ਛਾਬੜਾ, ਇੰਜੀਨੀਅਰ ਨਰੇਸ਼ ਜੁਨੇਜਾ, ਅਜੈ ਨਾਰੰਗ, ਸੁਨੀਲ ਰਾਣਾ, ਪਵਨ ਬਜਾਜ, ਸਤੀਸ਼ ਸਚਦੇਵਾ, ਡਾਕਟਰ ਵਿਕਾਸ ਗਾਂਧੀ, ਮਿਕੀ ਕਟਾਰੀਆ ਸਮੇਤ ਹੋਰ ਪਤਵੰਤੇ ਸੱਜਣ ਹਾਜ਼ਰ ਸਨ।