ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

5 ਗ੍ਰਾਮ ਹੈਰੋਇਨ ਬਰਾਮਦ, ਮੁਲਜ਼ਮ ਕਾਬੂ

Ad Position 21
No active advertisement
ਅਜੀਤ ਡੈਸਕ 07-07-2026
ਮੱਲਾਂਵਾਲਾ, 6 ਜੁਲਾਈ (ਗੁਰਦੇਵ ਸਿੰਘ)- ਥਾਣਾ ਮੱਲਾਂਵਾਲਾ ਪੁਲਿਸ ਵਲੋਂ ਹੈਰੋਇਨ ਸਮੇਤ ਮੁਲਜ਼ਮ ਨੂੰ ਕਾਬੂ ਕੀਤੇ ਜਾਣ ਦੀ ਖ਼ਬਰ ਹੈ। ਸਹਾਇਕ ਥਾਣੇਦਾਰ ਗੁਰਦੀਪ ਸਿੰਘ ਨੇ ਦੱਸਿਆ ਕਿ ਉਹ ਸਮੇਤ ਸਾਥੀ ਕਰਮਚਾਰੀਆਂ ਦੇ ਗਸ਼ਤ ’ਤੇ ਰਵਾਨਾ ਸੀ ਤਾਂ ਜਦ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਬੇਅਬਾਦ ਭੱਠੇ ਕੋਲ ਪਿੰਡ ਆਸਿਫ ਵਾਲਾ ਪੁੱਜੀ ਤਾਂ ਇਕ ਨੌਜਵਾਨ ਦਿਖਾਈ ਦਿੱਤਾ। ਜਿਸ ਨੂੰ ਕਾਬੂ ਕਰਕੇ ਲਈ ਗਈ ਤਲਾਸ਼ੀ ਦੌਰਾਨ 5 ਗ੍ਰਾਮ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਮੁਲਜ਼ਮ ਦੀ ਪਹਿਚਾਣ ਜਸਪਾਲ ਉਰਫ਼ ਜੱਸਾ ਪੁੱਤਰ ਸਾਧੂ ਵਾਸੀ ਪਿੰਡ ਜੈਮਲ ਵਾਲਾ ਥਾਣਾ ਮੱਲਾਂਵਾਲਾ ਵਜੋਂ ਹੋਈ ਹੈ। ਜਿਸ ਖ਼ਿਲਾਫ ਐਨ.ਡੀ.ਪੀ.ਐੱਸ. ਐਕਟ ਅਧੀਨ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਲੁਧਿਆਣਾ ਰੇਲਵੇ ਸਟੇਸ਼ਨ ’ਤੇ ‘ਰੇਲ ਵਨ ਐਪ’ ਰਾਹੀਂ ਟਿਕਟਾਂ ਬੁੱਕ ਕਰਨ ਲਈ ਯਾਤਰੀਆਂ ਨੂੰ ਕੀਤਾ ਜਾਗਰੂਕ ਅਗਲੀ ਖ਼ਬਰ 53 ਗ੍ਰਾਮ ਚਿੱਟਾ ਬਰਾਮਦ
Ad Position 24
No active advertisement