ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਲੁਧਿਆਣਾ ਰੇਲਵੇ ਸਟੇਸ਼ਨ ’ਤੇ ‘ਰੇਲ ਵਨ ਐਪ’ ਰਾਹੀਂ ਟਿਕਟਾਂ ਬੁੱਕ ਕਰਨ ਲਈ ਯਾਤਰੀਆਂ ਨੂੰ ਕੀਤਾ ਜਾਗਰੂਕ

Ad Position 21
No active advertisement
ਅਜੀਤ ਡੈਸਕ 07-07-2026
ਫ਼ਿਰੋਜ਼ਪੁਰ, 6 ਜੁਲਾਈ (ਰਾਕੇਸ਼ ਚਾਵਲਾ)-ਰੇਲ ਯਾਤਰੀਆਂ ਦੀ ਸਹੂਲਤ ਅਤੇ ਡਿਜੀਟਲ ਟਿਕਟਿੰਗ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਅੱਜ ਲੁਧਿਆਣਾ ਰੇਲਵੇ ਸਟੇਸ਼ਨ ’ਤੇ ‘ਰੇਲ ਵਨ ਐਪ’ ਰਾਹੀਂ ਟਿਕਟਾਂ ਖ਼ਰੀਦਣ ਨੂੰ ਲੈ ਕੇ ਇਕ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਗਈ। ਮੁਹਿੰਮ ਦੌਰਾਨ ਅੱਜ ਸਟੇਸ਼ਨ ਕੰਪਲੈਕਸ ਵਿਚ ਬੈਨਰ ਅਤੇ ਸਟੈਂਡੀਜ਼ ਲਗਾ ਕੇ ਯਾਤਰੀਆਂ ਨੂੰ ‘ਰੇਲ ਵਨ ਐਪ’ ਦੇ ਲਾਭਾਂ ਬਾਰੇ ਜਾਣੂ ਕਰਵਾਇਆ ਗਿਆ। ਇਸ ਮੌਕੇ ਸਟੇਸ਼ਨ ’ਤੇ ਲਗਭਗ 100 ਤੋਂ ਵੱਧ ਯਾਤਰੀਆਂ ਦੇ ਮੋਬਾਈਲ ਫੋਨਾਂ ਵਿਚ ‘ਰੇਲ ਵਨ ਐਪ’ ਇੰਸਟਾਲ ਕਰਵਾਈ ਗਈ। ਯਾਤਰੀਆਂ ਨੂੰ ਦੱਸਿਆ ਗਿਆ ਕਿ ਇਸ ਐਪ ਰਾਹੀਂ ਅਣ-ਰਿਜ਼ਰਵਡ ਟਿਕਟਾਂ ਖ਼ਰੀਦਣ ’ਤੇ 3 ਫ਼ੀਸਦੀ ਦੀ ਛੋਟ ਮਿਲਦੀ ਹੈ, ਟਿਕਟ ਕਾਊਂਟਰ ’ਤੇ ਲੰਬੀਆਂ ਲਾਈਨਾਂ ਤੋਂ ਛੁਟਕਾਰਾ ਮਿਲਦਾ ਹੈ। ਸਾਰੇ ਲੈਣ-ਦੇਣ ਪੂਰੀ ਤਰ੍ਹਾਂ ਆਨਲਾਈਨ ਹੁੰਦੇ ਹਨ ਅਤੇ ਖੁੱਲ੍ਹੇ ਪੈਸਿਆਂ ਦੀ ਕੋਈ ਸਮੱਸਿਆ ਨਹੀਂ ਰਹਿੰਦੀ। ਸੀਨੀਅਰ ਮੰਡਲ ਵਣਜ ਪ੍ਰਬੰਧਕ ਬਸੰਤ ਕੁਮਾਰ ਨੇ ਦੱਸਿਆ ਕਿ ਫ਼ਿਰੋਜ਼ਪੁਰ ਮੰਡਲ ਦਾ ਟੀਚਾ ਹੈ ਕਿ ਡਿਜੀਟਲ ਸੇਵਾਵਾਂ ਰਾਹੀਂ ਯਾਤਰੀਆਂ ਨੂੰ ਸਰਲ, ਸੁਖਾਲ਼ੀਆਂ ਅਤੇ ਸੁਰੱਖਿਅਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣ। ‘ਰੇਲ ਵਨ’ ਐਪ ਇਸ ਦਿਸ਼ਾ ਵਿਚ ਇਕ ਮਹੱਤਵਪੂਰਨ ਕਦਮ ਹੈ, ਜੋ ਰੇਲ ਯਾਤਰੀਆਂ ਲਈ ਇਕ ਡਿਜੀਟਲ ਸਾਥੀ ਵਜੋਂ ਕੰਮ ਕਰ ਰਿਹਾ ਹੈ। ਇਸ ਸਹੂਲਤ ਤਹਿਤ ਯਾਤਰੀਆਂ ਨੂੰ ਕਈ ਲਾਭ ਪ੍ਰਾਪਤ ਹੁੰਦੇ ਹਨ, ਜਿਨ੍ਹਾਂ ਵਿਚ ਖੁੱਲ੍ਹੇ ਪੈਸੇ ਰੱਖਣ ਦੀ ਝੰਜਟ ਤੋਂ ਮੁਕਤੀ, 3 ਫ਼ੀਸਦੀ ਦੀ ਛੋਟ, ਵਾਤਾਵਰਨ ਸੰਭਾਲ ਦੀ ਦਿਸ਼ਾ ਵਿਚ ਇਕ ਸ਼ਲਾਘਾਯੋਗ ਪਹਿਲ ਅਤੇ ਲਾਈਨਾਂ ਵਿਚ ਲੱਗਣ ਦੀ ਲੋੜ ਨਹੀਂ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਸ਼ਾਂਤੀ ਮਨੁੱਖ ਦੀ ਸੁੱਖਦਾਈ ਤੇ ਸੁਭਾਵਿਕ ਸਥਿਤੀ ਹੈ, ਯੁੱਧ ਉਸ ਦਾ ਪਤਨ ਹੈ ਅਤੇ ਉਸ ਦਾ ਕਲੰਕ ਵੀ ਹੈ। -ਮਾਰਟਿਨ ਲੂਥਰ ਅਗਲੀ ਖ਼ਬਰ 5 ਗ੍ਰਾਮ ਹੈਰੋਇਨ ਬਰਾਮਦ, ਮੁਲਜ਼ਮ ਕਾਬੂ
Ad Position 24
No active advertisement