ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਪਾਰਦਰਸ਼ੀ ਤਰੀਕੇ ਨਾਲ ਕਰਵਾਈ ਜਾਵੇਗੀ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ- ਜ਼ਿਲ੍ਹਾ ਚੋਣ ਅਫ਼ਸਰ

Ad Position 21
No active advertisement
ਅਜੀਤ ਡੈਸਕ 08-07-2026
ਫ਼ਿਰੋਜ਼ਪੁਰ,7 ਜੁਲਾਈ (ਸੁਖਵਿੰਦਰ ਸਿੰਘ)-ਭਾਰਤ ਚੋਣ ਕਮਿਸ਼ਨ ਅਤੇ ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਫ਼ਿਰੋਜ਼ਪੁਰ ’ਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਮੁਹਿੰਮ ਨੂੰ ਪੂਰੀ ਪਾਰਦਰਸ਼ਤਾ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ। ਇਹ ਪ੍ਰਗਟਾਵਾ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਸ਼ਿਖਾ ਸ਼ਰਮਾ ਨੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਪੋਲਿੰਗ ਬੂਥਾਂ ਦੀ ਰੈਸਨਲਾਈਜੇਸ਼ਨ ਸੰਬੰਧੀ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਦਾ ਉਦੇਸ਼ ਹਰੇਕ ਯੋਗ ਨਾਗਰਿਕ ਦਾ ਨਾਂਅ ਵੋਟਰ ਸੂਚੀ ਵਿੱਚ ਸ਼ਾਮਲ ਕਰਨਾ ਅਤੇ ਅਯੋਗ ਵਿਅਕਤੀਆਂ ਦੇ ਨਾਂਅ ਹਟਾਉਣਾ ਹੈ। ਜ਼ਿਲ੍ਹੇ ਵਿੱਚ ਕੁੱਲ 903 ਪੋਲਿੰਗ ਬੂਥਾਂ ਲਈ 903 ਬੀ.ਐਲ.ਓਜ਼ ਅਤੇ 91 ਸੈਕਟਰ ਅਫ਼ਸਰ ਤਾਇਨਾਤ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਚੋਣ ਕਮਿਸ਼ਨ ਵਲੋਂ ਜਾਰੀ ਸ਼ਡਿਊਲ ਅਨੁਸਾਰ ਟ੍ਰੇਨਿੰਗ ਅਤੇ ਇਨੂਮਰੇਸ਼ਨ ਫਾਰਮਾਂ ਦੀ ਛਪਾਈ ਅਤੇ ਤਿਆਰੀ ਦਾ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ 24 ਜੁਲਾਈ ਤੱਕ ਬੀ.ਐਲ.ਓਜ਼ ਘਰ-ਘਰ ਜਾ ਕੇ ਪ੍ਰੀ-ਪ੍ਰਿੰਟਿਡ ਇਨੂਮਰੇਸ਼ਨ ਫਾਰਮ ਵੰਡਣ ਅਤੇ ਭਰਵਾਉਣ ਦਾ ਕੰਮ ਕਰਨਗੇ। ਉਨ੍ਹਾਂ ਦੱਸਿਆ ਕਿ 3 ਅਗਸਤ ਨੂੰ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਕੀਤੀ ਜਾਵੇਗੀ ਅਤੇ 3 ਅਗਸਤ ਤੋਂ 2 ਸਤੰਬਰ ਤੱਕ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ। ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 28 ਸਤੰਬਰ ਤੱਕ ਕੀਤਾ ਜਾਵੇਗਾ ਅਤੇ ਅੰਤਿਮ ਵੋਟਰ ਸੂਚੀ 1 ਅਕਤੂਬਰ ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ। ਉਨ੍ਹਾਂ ਸਮੂਹ ਰਾਜਨੀਤਿਕ ਪਾਰਟੀਆਂ ਨੂੰ ਵਿਸ਼ੇਸ਼ ਗਹਿਰੀ ਸੁਧਾਈ ਵਿਚ ਪ੍ਰਸ਼ਾਸਨ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ। ਇਸ ਮੌਕੇ ਉਨ੍ਹਾਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵਿਚਾਰ ਵੀ ਸਾਂਝੇ ਕੀਤੇ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣਨ ਉਪਰੰਤ ਮੌਕੇ ’ਤੇ ਸਬੰਧਤ ਅਧਿਕਾਰੀਆਂ ਨੂੰ ਮੁਸ਼ਕਲਾਂ ਦੇ ਹੱਲ ਲਈ ਹਦਾਇਤ ਕੀਤੀ|ਉਨ੍ਹਾਂ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਭਾਰਤ ਚੋਣ ਕਮਿਸ਼ਨ ਵਲੋਂ ਚਲਾਈ ਜਾ ਰਹੀ ਇਸ ਮਹੱਤਵਪੂਰਨ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਬੀ.ਐਲ.ਓਜ਼ ਨੂੰ ਪੂਰਾ ਸਹਿਯੋਗ ਦੇਣ ਤਾਂ ਜੋ ਹਰ ਯੋਗ ਨਾਗਰਿਕ ਦਾ ਨਾਮ ਵੋਟਰ ਸੂਚੀ ਵਿਚ ਦਰਜ ਹੋ ਸਕੇ।ਇਸ ਮੀਟਿੰਗ ਵਿਚ ਵਧੀਕ ਚੋਣਕਾਰ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਅਮਨਦੀਪ ਕੌਰ, ਇਲੈਕਸ਼ਨ ਤਹਿਸੀਲਦਾਰ ਦੀਪਕ ਕੁਮਾਰ, ਇਲੈਕਸ਼ਨ ਕਾਨੂੰਗੋ ਗਗਨਦੀਪ ਕੌਰ ਤੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੋਗਾ-ਅੰਮ੍ਰਿਤਸਰ ਸ਼ਾਹ ਮਾਰਗ ’ਤੇ ਕਾਰ ਨੇ ਕਾਰ ਨੂੰ ਟੱਕਰ ਮਾਰਨ ਬਾਅਦ ਮੋਟਰਸਾਈਕਲ ਚਾਲਕ ਨੂੰ ਦਰੜਿਆ, ਮੌਤ ਅਗਲੀ ਖ਼ਬਰ ਹਰ ਵਿਅਕਤੀ ਆਪਣੇ ਜੀਵਨ ’ਚ ਪ੍ਰਮਾਤਮਾ ਨੂੰ ਯਾਦ ਰੱਖੇ- ਸੰਤ ਬਾਬਾ ਬਾਲ
Ad Position 24
No active advertisement