02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਪੰਜਾਬ ਫੋਰੈਸਟ ਪੈਨਸ਼ਨਰਜ਼ ਐਸੋਸੀਏਸ਼ਨ ਭਲਕੇ ਮਨਾਏਗੀ ਵਣ ਮਹਾਂਉਤਸਵ

Ad Position 21
No active advertisement
ਅਜੀਤ ਡੈਸਕ 08-07-2026
ਫ਼ਿਰੋਜ਼ਪੁਰ, 7 ਜੁਲਾਈ (ਗੁਰਿੰਦਰ ਸਿੰਘ)-ਪੰਜਾਬ ਫੋਰੈਸਟ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ 9 ਜੁਲਾਈ ਨੂੰ ਵਣ ਮਹਾਂਉਤਸਵ ਮਨਾਉਂਦਿਆਂ ਸੂਬਾ ਪੱਧਰੀ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਜਾਵੇਗੀ। ਇਸ ਸਬੰਧੀ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਬਲਵਿੰਦਰ ਸਿੰਘ ਸੰਧੂ ਅਤੇ ਜਨਰਲ ਸਕੱਤਰ ਮੁਹਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਹ ਮੁਹਿੰਮ ਸੂਬਾ ਸਰਪ੍ਰਸਤ ਜਗਦੀਪ ਸਿੰਘ ਢਿੱਲੋਂ ਅਤੇ ਚੇਅਰਮੈਨ ਰਣਧੀਰ ਸਿੰਘ ਚਕਲ ਦੀ ਅਗਵਾਈ ਹੇਠ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਰੂਪਨਗਰ (ਰੋਪੜ) ਇਕਾਈ ਵਲੋਂ ਮਹਾਂਪੁਰਸ਼ ਬਾਬਾ ਸਤਨਾਮ ਸਿੰਘ ਕਿੱਲਾ ਸ਼੍ਰੀ ਅਨੰਦਗੜ੍ਹ ਸਾਹਿਬ ਵਾਲਿਆਂ ਦੀ ਅਗਵਾਈ ਹੇਠ 9 ਜੁਲਾਈ ਨੂੰ ਸਵੇਰੇ 10.30 ਤੋਂ 11 ਵਜੇ ਤੱਕ ਰੈਸਟ ਹਾਊਸ ਕਾਹਨਪੁਰ ਖੂਈ (ਨੇੜੇ ਪੈਟਰੋਲ ਪੰਪ), ਸ਼੍ਰੀ ਅਨੰਦਪੁਰ ਸਾਹਿਬ-ਗੜਸ਼ੰਕਰ ਮਾਰਗ ’ਤੇ ਸੰਖੇਪ ਸਮਾਗਮ ਉਪਰੰਤ ਬੂਟੇ ਲਗਾਉਣ ਦੀ ਮੁਹਿੰਮ ਦਾ ਰਸਮੀ ਆਗਾਜ਼ ਕੀਤਾ ਜਾਵੇਗਾ। ਇਸ ਮੌਕੇ ਐਸੋਸੀਏਸ਼ਨ ਵਲੋਂ ਸਾਲਾਨਾ ਵਣ ਮਹਾਂਉਤਸਵ ਵੀ ਮਨਾਇਆ ਜਾਵੇਗਾ। ਐਸੋਸੀਏਸ਼ਨ ਦੇ ਆਗੂਆਂ ਨੇ ਦੱਸਿਆ ਕਿ ਇਸ ਉਪਰਾਲੇ ਦਾ ਮਕਸਦ ਵਾਤਾਵਰਨ ਦੀ ਸੰਭਾਲ, ਹਰਿਆਲੀ ਨੂੰ ਪ੍ਰਫੁੱਲਿਤ ਕਰਨਾ ਅਤੇ ਲੋਕਾਂ ਵਿਚ ਰੁੱਖ ਲਗਾਉਣ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਹੈ। ਉਨ੍ਹਾਂ ਸੂਬਾ ਕਮੇਟੀ ਦੇ ਮੈਂਬਰਾਂ, ਜ਼ਿਲ੍ਹਾ ਇਕਾਈਆਂ ਦੇ ਅਹੁਦੇਦਾਰਾਂ ਅਤੇ ਸਮੂਹ ਪੈਨਸ਼ਨਰ ਸਾਥੀਆਂ ਨੂੰ ਸਮੇਂ ਸਿਰ ਪਹੁੰਚ ਕੇ ਇਸ ਸਮਾਜ ਭਲਾਈ ਦੇ ਕਾਰਜ ਵਿੱਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਚੋਰ ਗਰੋਹ ਦੇ 4 ਮੈਂਬਰ ਕਾਬੂ ਅਗਲੀ ਖ਼ਬਰ ਫ਼ਿਲਮ ‘ਸਤਲੁਜ’ ਨੂੰ ਓ.ਟੀ.ਟੀ. ਤੋਂ ਹਟਾਉਣਾ ਮੰਦਭਾਗਾ
Ad Position 24
No active advertisement