02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਭੰਨਤੋੜ, ਗਾਲੀ ਗਲੋਚ ਅਤੇ ਹਵਾਈ ਫਾਇਰਿੰਗ ਕਰਨ ’ਤੇ 6 ਵਿਅਕਤੀਆਂ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਪਰਚਾ ਦਰਜ

Ad Position 21
No active advertisement
ਅਜੀਤ ਡੈਸਕ 08-07-2026
ਫ਼ਿਰੋਜ਼ਪੁਰ, 7 ਜੁਲਾਈ(ਅਜੀਤ ਬਿਊਰੋ)- ਪਿੰਡ ਇੱਟਾਂ ਵਾਲੀ ਵਿਚ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇਕ ਵਿਅਕਤੀ ਦੇ ਘਰ ‘ਤੇ ਹਥਿਆਰਬੰਦ ਹਮਲਾ ਕਰਨ, ਹਵਾਈ ਫਾਇਰਿੰਗ ਕਰਨ, ਭੰਨ-ਤੋੜ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ ਪੁਲਿਸ ਨੇ ਕਈ ਨਾਮਜ਼ਦ ਅਤੇ ਕੁਝ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਬੀ.ਐਨ.ਐਸ. ਦੀਆਂ ਵੱਖ-ਵੱਖ ਧਾਰਾਵਾਂ ਅਤੇ ਅਸਲਾ ਐਕਟ ਤਹਿਤ ਥਾਣਾ ਘੱਲ ਖੁਰਦ ਵਿਚ ਐਫ.ਆਈ.ਆਰ ਦਰਜ ਕੀਤੀ ਹੈ। ਏ.ਐੱਸ.ਆਈ ਘੱਲ ਖੁਰਦ ਜਸਪਾਲ ਸਿੰਘ ਨੇ ਦੱਸਿਆ ਹੈ ਕਿ ਸ਼ਿਕਾਇਤਕਰਤਾ ਰਵਿੰਦਰ ਸਿੰਘ ਪੁੱਤਰ ਗੁਰਚੰਦ ਸਿੰਘ ਵਾਸੀ ਇੱਟਾਂ ਵਾਲੀ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਸਵੇਰੇ ਖੇਤਾਂ ਵਿਚ ਵੱਟ ਦੇ ਪਾਣੀ ਨੂੰ ਲੈ ਕੇ ਹੋਏ ਝਗੜੇ ਦੌਰਾਨ ਕੁਝ ਵਿਅਕਤੀਆਂ ਵਲੋਂ ਲਖਵਿੰਦਰ ਸਿੰਘ ਦੀ ਕੁੱਟਮਾਰ ਕੀਤੀ ਗਈ ਅਤੇ ਬਾਅਦ ਵਿਚ ਜਗਨੈਨ ਸਿੰਘ ਦੇ ਮੋਟਰ ਵਾਲੇ ਸਥਾਨ ‘ਤੇ ਜਾ ਕੇ ਭੰਨ-ਤੋੜ ਕਰਨ ਦੇ ਨਾਲ ਉਸ ਦੀ ਵੀ ਕੁੱਟਮਾਰ ਕੀਤੀ ਗਈ। ਉਸ ਨੇ ਦੱਸਿਆ ਕਿ ਉਸ ਸਮੇਂ ਉਸ ਨੇ ਦਖ਼ਲ ਦੇ ਕੇ ਮਾਮਲਾ ਸ਼ਾਂਤ ਕਰਵਾ ਦਿੱਤਾ ਸੀ। ਸ਼ਿਕਾਇਤਕਰਤਾ ਅਨੁਸਾਰ ਸ਼ਾਮ ਕਰੀਬ 6:45 ਵਜੇ ਸੁਖਵੰਤ ਸਿੰਘ, ਗੁਰਜੰਟ ਸਿੰਘ ਉਰਫ਼ ਜੰਟਾ, ਪਰਮਿੰਦਰ ਸਿੰਘ ਉਰਫ਼ ਸੀਪਾ, ਲਖਵਿੰਦਰ ਸਿੰਘ, ਪਰਮਪਾਲ ਸਿੰਘ, ਜਗਪ੍ਰੀਤ ਸਿੰਘ ਉਰਫ਼ ਬੂਟਾ ਅਤੇ 4-5 ਅਣਪਛਾਤੇ ਹਥਿਆਰਬੰਦ ਵਿਅਕਤੀ ਦੋ ਗੱਡੀਆਂ ਵਿਚ ਸਵਾਰ ਹੋ ਕੇ ਉਸ ਦੇ ਘਰ ਅੱਗੇ ਆਏ। ਦੋਸ਼ ਹੈ ਕਿ ਮੁਲਜ਼ਮਾਂ ਨੇ ਘਰ ਦੇ ਬਾਹਰ ਹਵਾਈ ਫਾਇਰਿੰਗ ਕੀਤੀ, ਮੁੱਖ ਗੇਟ ਦੀ ਭੰਨ-ਤੋੜ ਕੀਤੀ, ਘਰ ਵਿੱਚ ਦਾਖ਼ਲ ਹੋ ਕੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਅਤੇ ਦਹਿਸ਼ਤ ਦਾ ਮਾਹੌਲ ਪੈਦਾ ਕੀਤਾ। ਰੌਲਾ ਸੁਣ ਕੇ ਜਦੋਂ ਆਸ-ਪਾਸ ਦੇ ਲੋਕ ਇਕੱਠੇ ਹੋਏ ਤਾਂ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ। ਰਵਿੰਦਰ ਸਿੰਘ ਨੇ ਆਪਣੇ ਬਿਆਨਾਂ ਵਿੱਚ ਦੱਸਿਆ ਕਿ ਹਮਲੇ ਦਾ ਕਾਰਨ ਪੁਰਾਣੀ ਰੰਜਿਸ਼ ਹੈ, ਕਿਉਂਕਿ ਉਹ ਅਤੇ ਉਸ ਦਾ ਪੁੱਤਰ ਪਹਿਲਾਂ ਹੋਏ ਝਗੜੇ ਦੌਰਾਨ ਜਗਨੈਨ ਸਿੰਘ ਨੂੰ ਛੁਡਵਾਉਣ ਗਏ ਸਨ। ਉਸ ਨੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ। ਪੁਲਿਸ ਨੇ ਸ਼ਿਕਾਇਤ ਦੀ ਜਾਂਚ ਉਪਰੰਤ ਨਾਮਜ਼ਦ ਅਤੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਬੀ.ਐਨ.ਐਸ. ਦੀਆਂ ਵੱਖ-ਵੱਖ ਧਾਰਾਵਾਂ ਅਤੇ ਅਸਲਾ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਵਪਾਰੀਆਂ ਨੂੰ ਸਮੇਂ ਸਿਰ ਐਡਵਾਂਸ ਟੈਕਸ ਜਮ੍ਹਾਂ ਕਰਵਾਉਣ ਦੀ ਅਪੀਲ-ਇਨਕਮ ਟੈਕਸ ਅਫ਼ਸਰ ਸੁਖਦੀਪ ਕੁਮਾਰ ਅਗਲੀ ਖ਼ਬਰ ਚੋਰ ਗਰੋਹ ਦੇ 4 ਮੈਂਬਰ ਕਾਬੂ
Ad Position 24
No active advertisement