02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਪੀ.ਏ.ਯੂ. ਕੇ.ਵੀ.ਕੇ. ਫ਼ਿਰੋਜ਼ਪੁਰ ਵਲੋਂ ਮਿਰਚ ਦੇ ਮੰਡੀਕਰਨ ਅਤੇ ਪ੍ਰੋਸੈਸਿੰਗ ਸੰਬੰਧੀ ਕਿਸਾਨ-ਵਿਗਿਆਨੀ ਮਿਲਣੀ

Ad Position 21
No active advertisement
ਅਜੀਤ ਡੈਸਕ 08-07-2026
ਫ਼ਿਰੋਜ਼ਪੁਰ,7 ਜੁਲਾਈ (ਕੁਲਬੀਰ ਸਿੰਘ ਸੋਢੀ)-ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਫ਼ਿਰੋਜ਼ਪੁਰ ਦੀ ਟੀਮ ਵਲੋਂ ਮਿਰਚ ਦੇ ਮੰਡੀਕਰਨ ਅਤੇ ਪ੍ਰੋਸੈਸਿੰਗ ਸਬੰਧੀ ਕਿਸਾਨ-ਵਿਗਿਆਨੀ ਮਿਲਣੀ ਕਰਵਾਈ ਗਈ । ਇਸ ਦੌਰਾਨ ਡਾ.ਗੁਰਮੇਲ ਸਿੰਘ ਸੰਧੂ (ਡਿਪਟੀ ਡਾਇਰੈਕਟਰ) ਨੇ ਪ੍ਰੋਗਰਾਮ ਦੇ ਮੁੱਖ ਉਦੇਸ਼ ਬਾਰੇ ਚਾਨਣਾ ਪਾਉਂਦਿਆਂ ਦੱਸਿਆ ਕਿ ਇਹ ਮਿਲਣੀ ਮਿਰਚ ਦੀ ਕਾਸ਼ਤ ਕਰਨ ਵਾਲੇ ਅਗਾਂਹਵਧੂ ਅਤੇ ਛੋਟੇ ਪੱਧਰ ਕਿਸਾਨਾਂ ਨੂੰ ਮਿਰਚ ਦੇ ਮੰਡੀਕਰਨ ਅਤੇ ਮੁੱਲ ਵਾਧੇ ਲਈ ਪ੍ਰੋਸੈਸਿੰਗ ਪ੍ਰਤੀ ਜਾਗਰੂਕ ਕਰਨ ਲਈ ਆਯੋਜਿਤ ਕੀਤੀ ਗਈ ਹੈ। ਇਸ ਦੇ ਨਾਲ ਉਨ੍ਹਾਂ ਮਿਰਚ ਦੇ ਵਧੇਰੇ ਮੁੱਲ ਲਈ ਕਿਸਾਨਾਂ ਨੂੰ ਮਿਲਕੇ ਐੱਫ.ਪੀ.ਓ. ਬਣਾ ਕੇ ਆਪ ਮੰਡੀਕਰਨ, ਪ੍ਰੋਸੈਸਿੰਗ ਅਤੇ ਐਕਸਪੋਰਟ ਦੇ ਰਾਹ ਅਪਣਾਉਣ ਲਈ ਪ੍ਰੇਰਿਆ। ਮਿਲਣੀ ਦੌਰਾਨ ਕੇ.ਵੀ.ਕੇ. ਦੇ ਸਬਜ਼ੀ ਵਿਗਿਆਨੀ ਡਾ.ਭੁੱਲਣ ਸਿੰਘ ਸੇਖੋਂ ਨੇ ਕਿਸਾਨਾਂ ਨੂੰ ਮਿਰਚਾਂ ਦੀਆਂ ਵੱਖ-ਵੱਖ ਕਿਸਮਾਂ ਬਾਰੇ ਵਿਸਥਾਰਪੂਰਵਕ ਦੱਸਦਿਆਂ ਕਿਹਾ ਕਿ ਇਨ੍ਹਾਂ ਕਿਸਮਾਂ ਵਿਚ ਪ੍ਰੋਸੈਸਿੰਗ ਲਈ ਗੁਣਾਂ ਕੁੜੱਤਣ ਅਤੇ ਸੁੱਕਾ ਮਾਦਾ ਚੰਗੀ ਮਾਤਰਾ ਵਿੱਚ ਹੁੰਦਾ ਹੈ। ਡਾ.ਦਿਵਿਆ ਜੈਨ ਸਹਾਇਕ ਪ੍ਰੋਫੈਸਰ ਗ੍ਰਹਿ ਵਿਗਿਆਨ ਨੇ ਮਿਰਚ ਦੇ ਸੁਕਾਉਣ, ਆਚਾਰ ਬਣਾਉਣ, ਫਲੇਕਸ ਬਣਾਉਣ, ਡੱਬਾਬੰਦੀ ਅਤੇ ਮੰਡੀਕਰਨ ਦੇ ਨੁਕਤੇ ਸਾਂਝੇ ਕੀਤੇ। ਇਸ ਦੌਰਾਨ ਕਿਸਾਨਾਂ ਨੂੰ ਕਿਸਮਾਂ ਦੇ ਆਕਾਰ, ਮੋਟਾਈ, ਰੰਗ ਅਤੇ ਹੋਰ ਗੁਣਾਂ ਬਾਰੇ ਜਾਗਰੂਕ ਕਰਨ ਲਈ ਮਿਰਚ ਦੀਆਂ ਵੱਖ-ਵੱਖ ਕਿਸਮਾਂ ਦੇ ਫਲਾਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ। ਕੈਂਪ ਦੇ ਅਖੀਰ ਵਿਚ ਹਾਜ਼ਰ ਅਗਾਂਹਵਧੂ ਕਿਸਾਨਾਂ ਨੇ ਕੇ.ਵੀ.ਕੇ. ਦੀ ਟੀਮ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਅਗਲੀ ਖ਼ਬਰ ਰੁੱਖ ਕੁਦਰਤ ਦਾ ਸਭ ਤੋਂ ਕੀਮਤੀ ਤੋਹਫ਼ਾ- ਦਰਸ਼ਨ ਸਿੰਘ ਕਟਾਰੀਆ
Ad Position 24
No active advertisement